ਪੰਜਾਬ

ਬਾਦਲ ਪਾਣੀਆਂ ਦੇ ਮੁੱਦੇ ‘ਤੇ ਸਿਰਫ ਸਿਆਸਤ ਖੇਡ ਰਹੇ : ਜਾਖੜ

ਸ੍ਰੀ ਅੰਮ੍ਰਿਤਸਰ ਸਾਹਿਬ,  (ਰਾਜਨ ਮਾਨ) ਪੰਜਾਬ ਕਾਂਗਰਸ  ਦੇ ਮੁੱਖ ਬੁਲਾਰੇ ਅਤੇ ਕਾਂਗਰਸ ਵਿਧਾਇਕ ਦਲ ਦੇ ਸਾਬਕਾ ਆਗੂ ਸੁਨੀਲ ਜਾਖੜ ਨੇ ਕਿਹਾ ਹੈ ਕਿ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਪਾਣੀਆਂ ਦੇ ਮੁੱਦੇ ਤੇ ਗੰਭੀਰ ਨਹੀਂ ਹਨ ਅਤੇ ਉਹ ਸਿਰਫ ਆਪਣੀ ਸਿਆਸਤ ਚਮਕਾਉਣ ਲਈ ਰੌਲਾ ਪਾ ਰਹੇ ਹਨ। ਉਹਨਾਂ ਕਿਹਾ ਕਿ ਬਾਦਲ ਸਰਬ ਪਾਰਟੀ ਡੈਲੀਗੇਟ ਲੈ ਕੇ ਪ੍ਰਧਾਨ ਮੰਤਰੀ ਨੂੰ ਮਿਲਣ।
ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੀ ਜਾਖੜ ਨੇ ਕਿਹਾ ਕਿ ਸ਼੍ਰੀ ਬਾਦਲ ਨੇ ਹਮੇਸ਼ਾਂ ਹੀ ਪੰਜਾਬ ਦੇ ਮੁੱਦਿਆਂ ਨੂੰ ਗੰਭੀਰਤਾ ਨਾਲ ਲੈਣ ਦੀ ਬਜਾਏ ਰੌਲਾ ਰੱਪਾ ਦੀ ਰਾਜਨੀਤੀ ਖੇਡੀ ਹੈ ਜਿਸ ਕਾਰਨ ਪੰਜਾਬੀਆਂ ਨੂੰ ਨੁਕਸਾਨ ਉਠਾਉਣਾ ਪਿਆ ਹੈ। ਉਹਨਾਂ ਕਿਹਾ ਕਿ ਬਾਦਲ ਨੇ ਹਮੇਸ਼ਾਂ ਪੰਜਾਬ ਦੇ ਹਿੱਤਾਂ ਨਾਲ ਖਿਲਵਾੜ ਕੀਤਾ ਹੈ ਅਤੇ ਪਿਛਲੇ ਦਸ ਸਾਲਾਂ ਤੋਂ ਪੰਜਾਬ ਦੇ ਹਿੱਤ ਭਾਜਪਾ ਕੋਲ ਗਹਿਣੇ ਪਾਏ ਹੋਏ ਹਨ। ਉਹਨਾਂ ਕਿਹਾ ਕਿ ਬਾਦਲਾਂ ਨੇ ਹਮੇਸ਼ਾਂ ਕੁਰਸੀ ਦੀ ਲਾਲਸਾ ਲਈ ਪੰਜਾਬ ਦਾ ਨੁਕਸਾਨ ਕੀਤਾ ਹੈ ਅਤੇ ਅੱਜ ਵੀ ਆਪਣੀ ਨੂੰਹ ਨੂੰ ਮੰਤਰੀ ਬਣਾਈ ਰੱਖਣ ਲਈ ਪੰਜਾਬ ਨੂੰ ਕੰਗਾਲੀ ਦੀ ਰਾਹ ਤੇ ਲੈ ਆਂਦਾ ਹੈ। ਬਾਦਲਾਂ ਵਲੋਂ ਪੰਜਾਬ ਵਿੱਚ ਬਿਜਲੀ ਦਰਾਂ ਦੀ ਕਟੌਤੀ ਕਰਨ ਦੇ ਕੀਤੇ ਜਾ ਦਾਅਵਿਆਂ ਦੀ ਪੋਲ ਖੋਲਦਿਆਂ ਸ਼੍ਰੀ ਜਾਖੜ ਨੇ ਦੋਸ਼ ਲਾਇਆ ਕਿ ਬਾਦਲ ਸਰਕਾਰ ਨੇ ਕਥਿਤ ਤੌਰ ‘ਤੇ ਰਾਜਪੁਰਾ ਅਤੇ ਤਲਵੰਡੀ ਸਾਬੋ ਦੇ ਪ੍ਰਾਈਵੇਟ ਪਾਵਰ ਪਲਾਂਟਾਂ ਤੋਂ ਨਿਰਧਾਰਿਤ ਕੀਮਤ ਤੋਂ ਵੱਧ ਕੀਮਤ ‘ਤੇ ਬਿਜਲੀ ਖ਼ਰੀਦ ਕੇ 1810 ਕਰੋੜ ਰੁਪਏ ਵੱਧ ਅਦਾ ਕਰ ਕੇ ਖ਼ਜ਼ਾਨੇ ਨੂੰ ਚੂਨਾ ਲਾਇਆ ਹੈ  ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਬਿਜਲੀ ਵੰਡ ਸਬੰਧੀ ਔਸਤਨ ਘਾਟਾ 12.71 ਫ਼ੀਸਦ ਹੈ ਜਦਕਿ ਸਰਕਾਰ ਦੇ ਕਈ ਮੰਤਰੀਆਂ ਦੇ ਹਲਕਿਆਂ ਵਿੱਚ ਇਹ ਘਾਟਾ ਬਹੁਤ ਜ਼ਿਆਦਾ ਹੈ ਇਸ ਤੋਂ ਸੰਕੇਤ ਮਿਲਦੇ ਹਨ ਕਿ ਅਕਾਲੀ ਦਲ ਅਤੇ ਭਾਜਪਾ ਦੀ ਸਰਪ੍ਰਸਤੀ ਹੇਠ ਰਾਜ ਵਿੱਚ ਕਥਿਤ ਤੌਰ ‘ਤੇ ਵੱਡੇ ਪੱਧਰ ‘ਤੇ ਬਿਜਲੀ ਚੋਰੀ ਹੋ ਰਹੀ ਹੈ
ਸ਼੍ਰੀ ਜਾਖੜ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਅਕਾਲੀ ਭਾਜਪਾ ਨੂੰ ਚੱਲਦਾ ਕਰਨ ਦਾ ਮਨ ਬਣਾ ਲਿਆ ਹੈ।

ਪ੍ਰਸਿੱਧ ਖਬਰਾਂ

To Top