ਤਿੰਨ ਕਾਲੇ ਖੇਤੀ ਕਾਨੂੰਨਾਂ ਦੀ ਨੀਂਹ ਬਾਦਲਾਂ ਨੇ ਰੱਖੀ : ਨਵਜੋਤ ਸਿੱਧੂ

0
70

 ਤਿੰਨ ਕਾਲੇ ਖੇਤੀ ਕਾਨੂੰਨਾਂ ਦੀ ਨੀਂਹ ਬਾਦਲਾਂ ਨੇ ਰੱਖੀ : ਨਵਜੋਤ ਸਿੱਧੂ

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਦੇ ਨਵੇਂ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੇ ਅੱਜ ਪੈੱ੍ਰਸ ਕਾਨਫਰੰਸ ਕੀਤੀ ਉਨ੍ਹਾਂ ਕਾਨਫਰੰਸ ਦੌਰਾਨ ਬਾਦਲਾਂ ਨੂੰ ਖੂਬ ਰਗੜੇ ਲਾਏ ।ਉਨ੍ਹਾਂ ਕਾਨਫਰੰਸ ਦੌਰਾਨ ਖੇਤੀ ਕਾਨੂੰਨਾਂ ਦਾ ਠੀਕਰਾ ਅਕਾਲੀ ਦਲ ਸਿਰ ਭੰਨ ਦਿੱਤਾ ਉਨ੍ਹਾਂ ਕਿਹਾ ਕਿ ਇਨ੍ਹਾਂ ਤਿੰਨ ਕਾਲੇ ਖੇਤੀ ਕਾਨੂੰਨਾਂ ਦੀ ਨੀਂਹ ਬਾਦਲਾਂ ਨੇ ਰੱਖੀ।

ਇਸ ਦੇ ਲਈ ਬਾਦਲ ਹੀ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਮਿਲੇ ਹੋਏ ਹਨ ਤੇ ਚੋਣਾਂ ਤੋਂ ਬਾਅਦ ਦੋਵੇਂ ਫਿਰ ਇਕੱਠੇ ਹੋ ਜਾਣਗੇ ਸਿੱਧੂ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਨੇ 2013 ’ਚ ਕੰਟਰੈਕਟ ਫਾਰਮਿੰਗ ਐਕਟ ਸਦਨ ’ਚ ਰੱਖਿਆ ਸੀ ਤਿੰਨ ਖੇਤੀ ਕਾਨੂੰਨਾਂ ਦੀ ਨੀਂਹ ਇਸ ਕੰਟਰੈਕਟ ਨੇ ਹੀ ਰੱਖੀ ਸੀ ਸਿੱਧੂ ਨੇ ਕਿਹਾ ਕਿ ਕਿਸਾਨਾਂ ਕੋਲ ਇਸ ਕੰਟਰੈਕਟ ’ਚ ਕੋਰਟ ਜਾਣ ਦਾ ਕੋਈ ਅਧਿਕਾਰ ਨਹੀਂ ਸੀ ਤੇ ਅੱਜ ਵੀ ਕਿਸਾਨਾਂ ਨੂੰ ਐਮਐਸਪੀ ਨਹੀਂ ਮਿਲ ਰਿਹਾ ਹੈ ਪਰ ਕਾਰਪੋਰਟ ਘਰਾਣਿਆਂ ਨੂੰ ਵਧੇਰੇ ਲਾਹਾ ਦਿੱਤਾ ਜਾ ਰਿਹਾ ਹੈ। ਇਸ ਲਈ ਇਨ੍ਹਾਂ ਕਾਲੇ ਖੇਤੀ ਕਾਨੂੰਨਾਂ ਲਈ ਅਕਾਲੀ ਦਲ ਹੀ ਜ਼ਿੰਮੇਵਾਰ ਹੈ।

ਬਾਦਲਾਂ ਨੇ ਜਿਹੜੇ ਐਕਟ 2013 ’ਚ ਲਿਆਂਦੇ ਸੀ ਉਨ੍ਹਾਂ ਨੂੰ ਸੋਧ ਕੇ ਹੀ ਇਹ ਤਿੰਨ ਨਵੇਂ ਖੇਤੀ ਕਾਨੂੰਨ ਬਣਾਏ ਗਏ ਹਨ ਉਨ੍ਹਾਂ ਕਿਹਾ ਜਦੋਂ ਕਾਂਗਰਸ ਸਰਕਾਰ ਨੇ ਸਰਬ ਸਾਂਝੀ ਮੀਟਿੰਗ ਸੱਦੀ ਸੀ ਤਾਂ ਉਦੋਂ ਸੁਖਬੀਰ ਬਾਦਲ ਨੇ ਕੇਂਦਰੀ ਖੇਤੀ ਬਾੜੀ ਕਾਨੂਨਾਂ ਦੀ ਹਮਾਇਤ ਕੀਤੀ ਸੀ ਤੇ ਇਸ ਨੂੰ ਕਿਸਾਨਾਂ ਦੇ ਹੱਕ ’ਚ ਦੱਸਿਆ ਸੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ