Breaking News

ਬਾਦਲਾਂ ਨੇ ਪੰਜਾਬ ਨੂੰ ਅਬਦਾਲੀ ਤੋਂ ਵੱਧ ਲੁੱਟਿਆ: ਧਰਮਸੋਤ

7 ਦੀ ਲੰਬੀ ਵਿਖੇ ਰੈਲੀ ਸਬੰਧੀ ਕੀਤੀ ਵਰਕਰਾਂ ਨਾਲ ਮੀਟਿੰਗ

ਬਰਨਾਲਾ
ਬਾਦਲਕਿਆਂ ਨੇ ਆਪਣੇ ਕਾਰਜਕਾਲ ਦੌਰਾਨ ਪੰਜਾਬ ਨੂੰ ਲੁੱੱਟਣ ਤੇ ਕੁੱਟਣ ‘ਚ ਅਹਿਮਦ ਸ਼ਾਹ ਅਬਦਾਲੀ ਨੂੰ ਮਾਤ ਦੇ ਦਿੱਤੀ, ਜਿਸ ਕਾਰਨ ਪੰਜਾਬ ਦੇ ਲੋਕਾਂ ਨੇ ਅਕਾਲੀ ਦਲ ਬਾਦਲ ਨੂੰ ਹਾਸ਼ੀਏ ‘ਤੇ ਧੱਕ ਦਿੱਤਾ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਬਰਨਾਲਾ ਵਿਖੇ ਮੀਡੀਆ ਦੇ ਮੁਖ਼ਾਤਿਬ ਹੁੰਦਿਆਂ ਕੀਤਾ ਸ੍ਰੀ ਧਰਮਸੋਤ ਅੱਜ ਬਰਨਾਲਾ ਵਿਖੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੇ ਗ੍ਰਹਿ ਵਿਖੇ 7 ਅਕਤੂਬਰ ਨੂੰ ਲੰਬੀ ਵਿਖੇ ਹੋਣ ਵਾਲੀ ਰੈਲੀ ਸਬੰਧੀ ਸਥਾਨਕ ਪਾਰਟੀ ਆਗੂਆਂ/ਵਰਕਰਾਂ ਨਾਲ ਮੀਟਿੰਗ ਕਰਨ ਪੁੱਜੇ ਸਨ ਉਨ੍ਹਾਂ ਕਿਹਾ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਦੇ ਹਲਕੇ ‘ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਰੈਲੀ ਕਰਕੇ ਜਿੱਥੇ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਕੀਤੇ ਕੰਮਾਂ ਦਾ ਜ਼ਿਕਰ ਹੋਵੇਗਾ, ਉੱਥੇ ਅਕਾਲੀਆਂ ਵੱਲੋਂ 10 ਸਾਲ ‘ਚ ਕੀਤੀ ਲੁੱਟ ਦੇ ਪਰਦੇ ਵੀ ਫਾਸ਼ ਕੀਤੇ ਜਾਣਗੇ ਤੇ ਅਕਾਲੀ ਦਲ ਦੇ ਰਾਜਕਾਲ ਦਾ ਪੂਰਾ ਲੇਖਾ-ਜੋਖਾ ਕੀਤਾ ਜਾਵੇਗਾ ਮੀਟਿੰਗ ਉਪਰੰਤ ਪੰਜਾਬ ਕਾਂਗਰਸ ਦੇ ਸੀਨੀਅਰ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਲੰਬੀ ਰੈਲੀ ਅਕਾਲੀਆਂ ਦੇ ਸਭ ਭੁਲੇਖੇ ਦੂਰ ਕਰ ਦੇਵੇਗੀ ਲੰਬੀ ਰੇਲੀ ‘ਚ ਕੈਪਟਨ ਅਮਰਿੰਦਰ ਸਿੰਘ ਪੰਜਾਬ ਸਰਕਾਰ ਦੀਆਂ ਡੇਢ ਸਾਲ ਦੀਆਂ ਪ੍ਰਾਪਤੀਆਂ ਬਾਰੇ ਵਿਸਥਾਰ ਨਾਲ ਦੱਸਣਗੇ ਅੱਜ ਦੀ ਇਸ ਮੀਟਿੰਗ ‘ਚ ਵਰਕਰਾਂ ਦੀਆਂ 7 ਅਕਤੂਬਰ ਨੂੰ ਲੰਬੀ ਜਾਣ ਲਈ ਡਿਊਟੀਆਂ ਲਗਾਈਆਂ ਗਈਆਂ ਇਸ ਮੌਕੇ ਹੋਰਨਾਂ ਤੋਂ ਇਲਾਵਾ ਬੀਬੀ ਹਰਚੰਦ ਕੌਰ ਘਨੌਰੀ ਸਾਬਕਾ ਵਿਧਾਇਕ, ਜੋਗਿੰਦਰ ਸਿੰਘ ਪੰਜਗਰਾਈਂ ਸਾਬਕਾ ਵਿਧਾਇਕ, ਸੁਭਾਸ਼ ਗਰੋਵਰ, ਮਹੇਸ਼ਇੰਦਰ ਸਿੰਘ ਨਿਹਾਲ ਸਿੰਘ ਵਾਲਾ, ਜ਼ਿਲ੍ਹਾ ਪ੍ਰਧਾਨ ਮੱਖਣ ਸ਼ਰਮਾ ਆਦਿ ਹਾਜ਼ਰ ਸਨ

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਪ੍ਰਸਿੱਧ ਖਬਰਾਂ

To Top