ਭਗਵੰਤ ਮਾਨ ‘ਆਪ’ ਦਾ ਸੀ.ਐੱਮ. ਚਿਹਰਾ ਐਲਾਨੇ ਜਾਣ ‘ਤੇ ਫ਼ਰੀਦਕੋਟ ਵਿੱਚ ਜਸ਼ਨ

Bhagwant Mann CM of AAP

ਭਗਵੰਤ ਮਾਨ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ ਲਈ ਫ਼ਰੀਦਕੋਟ ਵਾਸੀ ਪੱਬਾਂ ਭਾਰ: ਗੁਰਦਿੱਤ ਸਿੰਘ ਸੇਖੋਂ (Bhagwant Mann CM of AAP)

(ਗੁਰਪ੍ਰੀਤ ਪੱਕਾ) ਫ਼ਰੀਦਕੋਟ। ਆਮ ਆਦਮੀ ਪਾਰਟੀ ਦੇ ਅੱਜ ਮੁੱਖ ਮੰਤਰੀ ਚਿਹਰਾ ਐਲਾਨੇ ਜਾਣ ‘ਤੇ ਫ਼ਰੀਦਕੋਟ ਵਾਸੀਆਂ ਵਿੱਚ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ। ਲੋਕਾਂ ਨੇ ਭੰਗੜਾ ਪਾ ਕੇ ਆਪਣੀ ਖੁਸ਼ੀ ਦਾ ਇਜ਼ਹਾਰ ਕੀਤਾ ਅਤੇ ਇਸ ਮੌਕੇ ਉਹਨਾਂ ਨਾਲ ਆਮ ਆਦਮੀ ਪਾਰਟੀ ਦੇ ਫ਼ਰੀਦਕੋਟ ਤੋਂ ਉਮੀਦਵਾਰ ਗੁਰਦਿੱਤ ਸਿੰਘ ਸੇਖੋਂ ਵੀ ਮੌਜੂਦ ਰਹੇ, ਜਿਹਨਾਂ ਨੇ ਭਰੋਸਾ ਦਵਾਇਆ ਕੇ ‘ਆਪ’ ਦਾ ਮੁੱਖ ਮੰਤਰੀ ਚਿਹਰਾ ਹੀ ਪੰਜਾਬ ਦਾ ਅਗਲਾ ਮੁੱਖ ਮੰਤਰੀ ਹੋਵੇਗਾ। Bhagwant Mann CM of AAP

ਮੁੱਖ ਮੰਤਰੀ ਨਾਮ ਦਾ ਐਲਾਨ ਕਰਨ ਦਾ ਪ੍ਰੋਗਰਾਮ ਫਰੀਦਕੋਟ ਵਾਸੀਆਂ ਨੇ ਸ਼ਹਿਰ ਭਰ ਵਿੱਚ ਵੱਡੀਆਂ ਸਕ੍ਰੀਨਸ ਲਗਾ ਕੇ ਲਾਈਵ ਦੇਖਿਆ। ਲੋਕਾਂ ਨੇ ਕਿਹਾ ਕਿ ਭਗਵੰਤ ਮਾਨ ਪੰਜਾਬ ਦਾ ਹਰਮਨ ਪਿਆਰਾ ਆਗੂ ਹੈ, ਜਿਸ ਤਰ੍ਹਾਂ ਉਹਨਾਂ ਨੇ ਹੁਣ ਤੱਕ ਪੰਜਾਬ ਦੇ ਮੁੱਦਿਆਂ ਨੂੰ ਦੇਸ਼ ਦੀ ਸੰਸਦ ਵਿੱਚ ਚੁੱਕਿਆ ਹੈ, ਉਸੇ ਤਰ੍ਹਾਂ ਉਹ ਪੰਜਾਬ ਦੇ ਮੁੱਖ ਮੰਤਰੀ ਬਣ ਕੇ ਲੋਕ-ਹਿੱਤ ਦੇ ਕੰਮ ਕਰਨਗੇ।

ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਗੁਰਦਿੱਤ ਸਿੰਘ ਸੇਖੋਂ ਦੇ ਹਿੱਤ ਵਿੱਚ ਕੀਤੀ ਭਗਵੰਤ ਮਾਨ ਦੀ ਜਨਸਭਾ ਵਿੱਚ ਜਨ-ਸੈਲਾਬ ਉਮੜਿਆ ਸੀ, ਤਾਂ ਉਸਤੋਂ ਹੀ ਫ਼ਰੀਦਕੋਟ ਹਲਕੇ ਵਿੱਚ ਉਹਨਾਂ ਦੀ ਅਤੇ ਆਮ ਆਦਮੀ ਪਾਰਟੀ ਦੀ ਲਹਿਰ ਦਾ ਅੰਦਾਜ਼ਾ ਲਗਾਇਆ ਜਾ ਸਕਦਾ ਹੈ।

ਇਹ ਵੀ ਪੜ੍ਹੋ…

ਪੰਜਾਬ ਵਿਧਾਨ ਸਭਾ ਚੋਣਾਂ: ਆਪ ਦਾ ਸੀਐਮ ਚਿਹਰਾ ਭਗਵੰਤ ਮਾਨ

ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਕੇਜਰੀਵਾਲ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪ ਪਾਰਟੀ ਦੇ ਸੀਐਮ ਉਮੀਦਵਾਰ ਦੇ ਨਾਮ ਦਾ ਐਲਾਨ ਕਰ ਦਿੱਤਾ ਹੈ। ਆਪ ਪਾਰਟੀ ਦੇ ਸੀਐਮ ਭਗਵੰਤ ਮਾਨ ਹੋਣਗੇ। ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੇ ਖੁਦ ਇਸ ਦਾ ਐਲਾਨ ਕੀਤਾ ਹੈ। ਕੇਜਰੀਵਾਲ ਨੇ ਕਿਹਾ ਪੰਜਾਬ ਵਿੱਚ ‘ਆਪ’ ਦੀ ਸਰਕਾਰ ਬਣ ਰਹੀ ਹੈ।

ਕੌਣ ਹੈ ਭਗਵੰਤ ਮਾਨ 

ਭਗਵੰਤ ਮਾਨ ਭਾਵੇਂ ਪੰਜਾਬ ਦੇ ਮਸ਼ਹੂਰ ਕਾਮੇਡੀਅਨ ਹਨ, ਪਰ ਇਸ ਵੇਲੇ ਉਹ ਆਮ ਆਦਮੀ ਪਾਰਟੀ ਦੇ ਮੈਂਬਰ ਹੋਣ ਦੇ ਨਾਲ-ਨਾਲ ਲੋਕ ਸਭਾ ਦੇ ਮੈਂਬਰ ਵੀ ਹਨ। ਮਾਨ ਪੰਜਾਬ ਦੇ ਸੰਗਰੂਰ ਲੋਕ ਸਭਾ ਹਲਕੇ ਤੋਂ ਲਗਾਤਾਰ ਦੋ ਵਾਰ ਸੰਸਦ ਮੈਂਬਰ ਚੁਣੇ ਗਏ ਹਨ। ਮਾਨ ਨੇ ਆਪਣੇ ਸਿਆਸੀ ਜੀਵਨ ਦੀ ਸ਼ੁਰੂਆਤ ਮਨਪ੍ਰੀਤ ਸਿੰਘ ਬਾਦਲ ਦੀ ਪੰਜਾਬ ਪੀਪਲਜ਼ ਪਾਰਟੀ ਤੋਂ ਕੀਤੀ ਸੀ, ਪਰ ਬਾਅਦ ਵਿੱਚ ਉਹ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।

ਸੀਐਮ ਕੇਜਰੀਵਾਲ ਦੀਆਂ ਖਾਸ ਗੱਲਾਂ:
  • ਪੰਜਾਬ ਵਿੱਚ ਆਪ ਪਾਰਟੀ ਦੀ ਸਰਕਾਰ ਬਣੇਗੀ 
  • ਐਲਾਨ ਹੁੰਦੇ ਹੀ ਭਗਵੰਤ ਮਾਨ ਭਾਵੁਕ ਹੋ ਗਏ
  • ਸੰਗਰੂਰ ਵਿੱਚ ਸਮਰਥਕਾਂ ਨੇ ਨੱਚ ਕੇ ਖੁਸ਼ੀ ਦਾ ਇਜ਼ਹਾਰ ਕੀਤਾ
  • ਕੇਜਰੀਵਾਲ ਦੀ ਪਹਿਲੀ ਪਸੰਦ ਰਹੇ
  • ਆਮ ਜਨਤਾ ਨੇ ਵੀ ਭਗਵੰਤ ਮਾਨ ਨੂੰ ਵੋਟਾਂ ਪਾਈਆਂ
  • ਪਾਰਟੀ ਦੇ ਸਰਵੇ ਵਿੱਚ 93 ਫੀਸਦੀ ਲੋਕਾਂ ਨੇ ਭਗਵੰਤ ਮਾਨ ਨੂੰ ਚੁਣਿਆ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ