ਸਿੱਖਿਆ ਦੇ ਖੇਤਰ ਸੁਧਾਰ ਲਿਆਉਣ ਲਈ ਭਗਵੰਤ ਮਾਨ ਨੇ ਕੀਤਾ ਵੱਡਾ ਐਲਾਨ

cm maan

ਪੰਜਾਬ ਦੇ ਅਧਿਆਪਕਾਂ ਨੂੰ ਵਿਦੇਸ਼ਾਂ ’ਚ ਦਿੱਤੀ ਜਾਵੇਗੀ ਟਰੇਨਿੰਗ

  • ਸਿੱਖਿਆ ’ਚ ਸੁਧਾਰ ਲਿਆਉਣ ਲਈ ਮੰਗੇ ਸੁਝਾਅ

(ਸੱਚ ਕਹੂੰ ਨਿਊਜ਼) ਲੁਧਿਆਣਾ। ਪੰਜਾਬ ’ਚ ਸਿੱਖਿਆ ਦੇ ਖੇਤਰ ’ਚ ਸੁਧਾਰ ਲਿਆਉਣ ਲਈ ਮੁੱਖ ਮੰਤਰੀ ਭਗਵੰਤ ਮਾਨ (Bhagwant Mann ) ਵੱਲੋਂ ਅੱਜ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਮੁਖੀਆਂ ਅਤੇ ਸਿੱਖਿਆ ਅਫ਼ਸਰਾਂ ਨਾਲ ਮੁਲਾਕਾਤ ਕੀਤੀ ਗਈ। ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸਾਰੇ ਅਧਿਆਪਕ, ਪ੍ਰਿੰਸੀਪਲ ਖੁੱਲ੍ਹ ਕੇ ਆਪਣੇ ਆਈਡੀਏ ਤੇ ਸੁਝਾਅ ਦੇਣ ਤਾਂ ਸਿੱਖਿਆ ਦੇ ਪੱਧਰ ’ਚ ਵੱਧ ਤੋਂ ਵੱਧ ਸੁਧਾਰ ਕੀਤਾ ਜਾ ਸਕੇ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਅਗਲੇ 2-3 ਮਹੀਨਿਆਂ ‘ਚ ਅਧਿਆਪਕਾਂ ਦੀ ਟ੍ਰੇਨਿੰਗ ਸ਼ੁਰੂ ਹੋਵੇਗੀ। ਦਿੱਲੀ ਸਰਕਾਰ ਵੀ ਅਧਿਆਪਕਾਂ ਦੀ ਵਿਦੇਸ਼ਾਂ ‘ਚ ਟ੍ਰੇਨਿੰਗ ਕਰਵਾਉਂਦੀ ਹੈ। ਉਸੇ ਤਰ੍ਹਾਂ ਪੰਜਾਬ ਦੇ ਅਧਿਆਪਕਾਂ ਨੂੰ ਟਰੇਨਿੰਗ ਲਈ ਵਿਦੇਸ਼ ਭੇਜਿਆ ਜਾਵੇਗਾ। ਟਰੇਨਿੰਗ ਦੌਰਾਨ ਜੋ ਵੀ ਪੈਸਾ ਖਰਚ ਹੋਵੇਗਾ ਉਹ ਪੰਜਾਬ ਸਰਕਾਰ ਦਾ ਹੋਵੇਗਾ।

ਮਾਨ ਨੇ ਅੱਗੇ ਕਿਹਾ ਕਿ ਸਾਨੂੰ ਪੰਜਾਬ ਨੂੰ ਡਿਜੀਟਲ ਸਿੱਖਿਆ ਦੇ ਪੱਧਰ ‘ਤੇ ਲਿਜਾਣ ਦੀ ਲੋੜ ਹੈ। ਸਕੂਲਾਂ ਦੀਆਂ ਇਮਾਰਤਾਂ ਨੂੰ ਬਣਾਉਣ ਜਾਂ ਪੇਂਟ ਕਰਨ ਨਾਲ ਸਿੱਖਿਆ ਦਾ ਮਿਆਰ ਉੱਚਾ ਨਹੀਂ ਹੋਵੇਗਾ। ਅਸੀਂ ਸਿੱਖਿਆ ਪ੍ਰਣਾਲੀ ਨੂੰ ਦਿੱਲੀ ਮਾਡਲ ਦੇ ਤਹਿਤ ਬਣਾਉਣਾ ਹੈ। ਦਿੱਲੀ ਵਿੱਚ, ਇੱਕ ਜ਼ਿਲ੍ਹੇ ਵਿੱਚ 450 ਬੱਚੇ NEET ਪਾਸ ਕਰ ਰਹੇ ਹਨ ਕਿਉਂਕਿ ਉੱਥੇ ਦੀ ਸਿੱਖਿਆ ਪ੍ਰਣਾਲੀ ਮਜ਼ਬੂਤ ​​ਹੈ। ਉੱਚ ਅਧਿਕਾਰੀਆਂ ਦੇ ਬੱਚੇ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਹਨ। ਸਾਨੂੰ ਆਪਣੀ ਸੋਚ ਬਦਲਣੀ ਪਵੇਗੀ ਅਤੇ ਸਿੱਖਿਆ ਪ੍ਰਣਾਲੀ ਨੂੰ ਸੁਧਾਰਨ ਲਈ ਸਰਕਾਰ ਨਾਲ ਮਿਲ ਕੇ ਕੰਮ ਕਰਨਾ ਹੋਵੇਗਾ।

ਜਾਬ ਦੇ ਬੱਚਿਆਂ ਵਿੱਚ ਬਹੁਤ ਹੁਨਰ ਹੈ ਪਰ ਪਿਛਲੀਆਂ ਸਰਕਾਰਾਂ ਨੇ ਬੱਚਿਆਂ ਵੱਲ ਧਿਆਨ ਨਹੀਂ ਦਿੱਤਾ

ਮਾਨ (Bhagwant Mann) ਨੇ ਕਿਹਾ ਕਿ ਪੰਜਾਬ ਸਿੱਖਿਆ ਦੇ ਖੇਤਰ ’ਚ ਬਹੁਤ ਪੱਛੜਿਆ ਹੋਇਆ ਹੈ। ਪੰਜਾਬ ਦੇ ਸਿੱਖਿਆ ਪੱਧਰ ਨੂੰ ਹੁਣ ਅਸੀਂ ਸਾਰਿਆਂ ਨੇ ਮਿਲ ਕੇ ਉੱਪਰ ਚੁੱਕਣਾ ਹੈ ਜਿਸ ਦੇ ਲਈ ਤੁਹਾਡੇ ਸਭ ਦਾ ਸਹਿਯੋਗ ਜ਼ਰੂਰੀ ਹੈ। ਪੰਜਾਬ ਦੇ ਬੱਚਿਆਂ ਵਿੱਚ ਬਹੁਤ ਹੁਨਰ ਹੈ ਪਰ ਪਿਛਲੀਆਂ ਸਰਕਾਰਾਂ ਨੇ ਬੱਚਿਆਂ ਵੱਲ ਧਿਆਨ ਨਹੀਂ ਦਿੱਤਾ। ਬੱਚੇ ਪੰਜਾਬ ਦਾ ਭਵਿੱਖ ਹਨ। ਸਾਨੂੰ ਆਪਣੇ ਨੌਜਵਾਨਾਂ ਨੂੰ ਵਿਦੇਸ਼ ਜਾਣ ਨੂੰ ਰੋਕਣਾ ਹੋਵੇਗਾ। ਪੰਜਾਬ ਵਿੱਚ ਰੁਜ਼ਗਾਰ ਪੈਦਾ ਕਰਨ ਲਈ। ਸਾਨੂੰ ਦਿੱਲੀ ਵਰਗੀ ਸਿੱਖਿਆ ਪ੍ਰਣਾਲੀ ਅਪਣਾਉਣ ਦੀ ਲੋੜ ਹੈ। ਪੰਜਾਬ ਵਿੱਚ ਕਈ ਅਜਿਹੇ ਅਧਿਆਪਕ ਵੀ ਹਨ ਜਿਨ੍ਹਾਂ ਨੇ ਸਰਕਾਰ ਦੀ ਮੱਦਦ ਤੋਂ ਬਿਨਾਂ ਆਪਣੇ ਇਲਾਕੇ ਦੇ ਸਕੂਲਾਂ ਨੂੰ ਵਧੀਆ ਬਣਾਇਆ ਹੈ। ਸਰਕਾਰ ਨੂੰ ਅਜਿਹੇ ਅਧਿਆਪਕਾਂ ‘ਤੇ ਮਾਣ ਹੈ ਜੋ ਪੰਜਾਬ ਦੇ ਉੱਜਵਲ ਭਵਿੱਖ ਲਈ ਆਪਣਾ ਯੋਗਦਾਨ ਪਾ ਰਹੇ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ