ਭਾਰਤ ਭੂਸ਼ਣ ਆਸ਼ੂ ਨੂੰ ਨਹੀਂ ਮਿਲੀ ਜ਼ਮਾਨਤ

ਟਰਾਂਸਪੋਰਟੇਸ਼ਨ ਟੈਂਡਰ ਘੁਟਾਲੇ ਦਾ ਹੈ ਮਾਮਲਾ (Bharat Bhushan Ashu) 

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਟਰਾਂਸਪੋਰਟੇਸ਼ਨ ਟੈਂਡਰ ਘੁਟਾਲੇ ’ਚ ਜੇਲ੍ਹ ’ਚ ਬੰਦ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ  (Bharat Bhushan Ashu) ਨੂੰ ਜ਼ਮਾਨਤ ਨਹੀਂ ਮਿਲੀ। ਬੀਤੀ 7 ਸਤੰਬਰ ਨੂੰ ਇਸ ਮਾਮਲੇ ’ਚ ਬਹਿਸ ਹੋਈ ਅਤੇ ਅਦਾਲਤ ਵੱਲੋਂ ਅਗਲੀ ਤਾਰੀਕ 9 ਸਤੰਬਰ ਤੈਅ ਕੀਤੀ ਗਈ। ਜਿਸ ’ਤੇ ਅੱਜ ਅਦਾਲਤ ਨੇ ਸੁਣਵਾਈ ਕਰਦਿਆਂ ਜਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ।

ਸਾਬਕਾ ਮੰਤਰੀ ਆਸ਼ੂ ਹਾਲੇ ਜੇਲ੍ਹ ’ਚ ਰਹਿਣਾ ਪਵੇਗਾ। ਉਹ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਹੈ। ਇਸ ਘੁਟਾਲੇ ਦੀ ਜਾਂਚ ਕਰਦੇ ਹੋਏ ਵਿਜੀਲੈਂਸ ਨੇ 22 ਅਗਸਤ ਨੂੰ ਆਸ਼ੂ ਨੂੰ ਗਿ੍ਰਫਤਾਰ ਕੀਤਾ ਸੀ। ਆਸ਼ੂ ਨੂੰ 3 ਵਾਰ 8 ਦਿਨ ਦਾ ਰਿਮਾਂਡ ਲੈਣ ਤੋਂ ਬਾਅਦ 31 ਅਗਸਤ ਨੂੰ ਪਟਿਆਲਾ ਜੇਲ੍ਹ ਭੇਜ ਦਿੱਤਾ ਗਿਆ ਹੈ। ਹੁਣ ਆਸ਼ੂ ਨੇ ਜ਼ਮਾਨਤ ਲਈ ਅਰਜ਼ੀ ਦਿੱਤੀ ਹੈ। ਜਿਸ ’ਤੇ 7 ਸਤੰਬਰ ਨੂੰ ਬਹਿਸ ਹੋਈ ਅਤੇ ਅਦਾਲਤ ਵੱਲੋਂ ਅਗਲੀ ਤਰੀਕ 9 ਸਤੰਬਰ ਤੈਅ ਕੀਤੀ ਗਈ।  ਇਹ ਸਿਰਫ਼ ਇੱਕ ਘੁਟਾਲਾ ਹੈ।

7 ਮੁਲਜ਼ਮਾਂ ਵਿੱਚੋਂ ਸਿਰਫ਼ ਦੋ ਵਿਅਕਤੀਆਂ ਕਾਬੂ

ਆਸ਼ੂ (Bharat Bhushan Ashu) ਖਿਲਾਫ ਵਿਜੀਲੈਂਸ ਕੋਲ ਕਈ ਸ਼ਿਕਾਇਤਾਂ ਆ ਰਹੀਆਂ ਹਨ। ਇਸ ਵੇਲੇ ਟਰਾਂਸਪੋਰਟੇਸ਼ਨ ਟੈਂਡਰ ਘੁਟਾਲੇ ਵਿੱਚ ਵਿਜੀਲੈਂਸ ਦੇ ਹੱਥ ਖਾਲੀ ਨਜ਼ਰ ਆ ਰਹੇ ਹਨ ਕਿਉਂਕਿ ਵਿਜੀਲੈਂਸ ਠੇਕੇਦਾਰ ਤੇਲੂਰਾਮ ਅਤੇ ਭਾਰਤ ਭੂਸ਼ਣ ਆਸ਼ੂ ਸਮੇਤ 7 ਮੁਲਜ਼ਮਾਂ ਵਿੱਚੋਂ ਸਿਰਫ਼ ਦੋ ਵਿਅਕਤੀਆਂ ਨੂੰ ਹੀ ਕਾਬੂ ਕਰ ਸਕੀ ਹੈ। ਬਾਕੀ ਮੁਲਜ਼ਮ ਕਿੱਥੇ ਲੁਕੇ ਹੋਏ ਹਨ ਜਾਂ ਕਿਸੇ ਸਿਆਸਤਦਾਨ ਦੀ ਸ਼ਰਨ ਵਿੱਚ ਹਨ, ਇਹ ਜਾਂਚ ਦਾ ਵਿਸ਼ਾ ਹੈ। 7 ਦੋਸ਼ੀਆਂ ਵਿਚੋਂ ਜਗਰੂਪ ਸਿੰਘ, ਸੰਦੀਪ ਭਾਟੀਆ, ਰਾਕੇਸ਼ ਸਿੰਗਲਾ, ਮੀਨੂੰ ਮਲਹੋਤਰਾ ਅਤੇ ਇੰਦਰਜੀਤ ਇੰਡੀ 22 ਦਿਨਾਂ ਤੋਂ ਫਰਾਰ ਹਨ। ਉਹ ਕਿੱਥੇ ਲੁਕੇ ਹੋਏ ਹਨ, ਅਜੇ ਤੱਕ ਵਿਜੀਲੈਂਸ ਇਸ ਦਾ ਸੁਰਾਗ ਨਹੀਂ ਲਗਾ ਸਕੀ ਹੈ। ਇਸ ਦੇ ਨਾਲ ਹੀ ਕੇਸ ਨਾਲ ਸਬੰਧਤ 2 ਫਾਈਲਾਂ ਗਾਇਬ ਹਨ।

ਇਹ ਵੀ ਪੜ੍ਹੋ : ਸਾਬਕਾ ਕੈਬਨਿਟ ਮੰਤਰੀ ਆਸ਼ੂ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਵੱਲੋਂ ਕਥਿਤ ਭਿ੍ਰਸ਼ਟਾਚਾਰ ਦੇ ਮਾਮਲੇ ’ਚ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਲੁਧਿਆਣਾ ਤੋਂ ਗਿ੍ਰਫ਼ਤਾਰ ਕੀਤਾ ਗਿਆ ਹੈ। ਇਸ ਦੀ ਪੁਸ਼ਟੀ ਵਿਜੀਲੈਂਸ ਦੇ ਇੱਕ ਅਫ਼ਸਰ ਵੱਲੋਂ ਕੀਤੀ ਗਈ। ਉਥੇ ਹੀ ਦੂਜੇ ਪਾਸੇ ਭਾਰਤ ਭੂਸ਼ਣ ਆਸ਼ੂ ਨੂੰ ਜਦੋਂ ਵਿਜੀਲੈਂਸ ਗਿ੍ਰਫਤਾਰ ਕਰ ਰਹੀ ਸੀ ਤਾਂ ਉਸ ਵੇਲੇ ਕਾਂਗਰਸੀ ਐਮਪੀ ਰਵਨੀਤ ਬਿੱਟੂ ਵੱਲੋਂ ਭਾਰੀ ਹੰਗਾਮਾ ਕੀਤਾ ਗਿਆ ਅਤੇ ਸਰਕਾਰ ’ਤੇ ਗੰਭੀਰ ਦੋਸ਼ ਲਾਏ। ਉਨ੍ਹਾਂ ਕਿਹਾ ਕਿ ਪੰਜਾਬ ਦੇ ਅੰਦਰ ਜੰਗਲ ਰਾਜ ਹੈ, ਬਿਨਾਂ ਸਬੂਤਾਂ ਤੋਂ ਕੋਈ ਵੀ ਲੀਡਰ ਚੁੱਕ ਕੇ ਜੇਲ੍ਹਾਂ ਦੇ ਅੰਦਰ ਸੁੱਟਿਆ ਜਾ ਰਿਹਾ ਹੈ, ਅਸੀਂ ਅਜਿਹੀ ਗੁੰਡਾਗਰਦੀ ਚੱਲਣ ਨਹੀਂ ਦਿਆਂਗੇ। ਰਵਨੀਤ ਬਿੱਟੂ ਨੇ ਦਾਅਵਾ ਕੀਤਾ ਕਿ ਆਸ਼ੂ ਨੂੰ ਗਿ੍ਰਫਤਾਰ ਕਰਨ ਆਏ ਵਿਜੀਲੈਂਸ ਅਧਿਕਾਰੀਆਂ ਕੋਲ ਕੋਈ ਕਾਗਜ਼ ਨਹੀਂ ਸਨ।

ਲੁਧਿਆਣਾ ’ਚ ਸੈਲੂਨ ’ਤੇ ਵਾਲ ਕਟਵਾਉਂਦਿਆਂ ਨੂੰ ਕੀਤਾ ਸੀ ਗ੍ਰਿਫ਼ਤਾਰ

ਜ਼ਿਕਰਯੋਗ ਹੈ ਕਿ ਸ਼ਾਮ ਲਗਭਗ 6 ਵਜੇ ਤੋਂ ਬਾਅਦ ਸ੍ਰੀ ਆਸ਼ੂ ਨੂੰ ਉਸ ਵੇਲੇ ਗਿ੍ਰਫ਼ਤਾਰ ਕਰਨ ਲਈ ਵਿਜੀਲੈਂਸ ਟੀਮ ਪੁੱਜੀ ਜਦੋਂ ਉਹ ਇਕ ਸੈਲੂਨ ’ਤੇ ਵਾਲ ਕਟਵਾਉਣ ਲਈ ਆਏ ਹੋਏ ਸਨ। ਇਹ ਪਤਾ ਲੱਗਦਿਆਂ ਹੀ ਰਵਨੀਤ ਸਿੰਘ ਬਿੱਟੂ ਵੀ ਮੌਕੇ ’ਤੇ ਪਹੁੰਚ ਗਏ ਅਤੇ ਉਨ੍ਹਾਂ ਨੇ ਕਾਫ਼ੀ ਦੇਰ ਵਿਜੀਲੈਂਸ ਟੀਮ ਨਾਲ ਬਹਿਸ ਕੀਤੀ ਪਰ ਅੰਤ ਵਿਜੀਲੈਂਸ ਟੀਮ ਭਾਰਤ ਭੂਸ਼ਣ ਆਸ਼ੂ ਨੂੰ ਆਪਣੇ ਨਾਲ ਲਿਜਾਣ ’ਚ ਸਫ਼ਲ ਹੋ ਗਈ। ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਹੁੰਦਿਆਂ ਸ੍ਰੀ ਆਸ਼ੂ ’ਤੇ ਵੱਡੇ ਘਪਲੇ ਕਰਨ ਦੇ ਦੋਸ਼ ਲੱਗੇ ਸਨ, ਜਿਸ ਦੀ ਜਾਂਚ ਵਿਜੀਲੈਂਸ ਕਰ ਰਹੀ ਸੀ।

ਉੱਧਰ ਰਵਨੀਤ ਸਿੰਘ ਬਿੱਟੂ ਨੇ ਦੋਸ਼ ਲਾਇਆ ਕਿ ਗਿ੍ਰਫ਼ਤਾਰੀ ਲਈ ਆਈ ਟੀਮ ਕੋਲ ਨਾ ਕੋਈ ਵਿਜੀਲੈਂਸ ਦੇ ਆਈ.ਕਾਰਡ ਸਨ ਅਤੇ ਨਾ ਹੀ ਉਨ੍ਹਾਂ ਕੋਲ ਸ੍ਰੀ ਆਸ਼ੂ  (Bharat Bhushan Ashu) ਦੀ ਗਿ੍ਰਫ਼ਤਾਰੀ ਲਈ ਹੀ ਕੋਈ ਦਸਤਾਵੇਜ਼ ਸਨ। ਹੈਰਾਨੀ ਵਾਲੀ ਗੱਲ ਹੈ ਕਿ ਆਸ਼ੂ ਨੂੰ ਉਸੇ ਦਿਨ ਗਿ੍ਰਫਤਾਰ ਕੀਤਾ ਗਿਆ ਜਿਸ ਦਿਨ ਕਾਂਗਰਸ ਦੇ ਪੰਜਾਬ ਪ੍ਰਧਾਨ ਰਾਜਾ ਵੜਿੰਗ ਦੀ ਅਗਵਾਈ ਹੇਠ ਅੱਜ ਚੰਡੀਗੜ੍ਹ ਵਿਖੇ ਵਿਜੀਲੈਂਸ ਦੇ ਦਫਤਰ ਦਾ ਘਿਰਾਓ ਕੀਤਾ ਗਿਆ। ਘਿਰਾਓ ਦੌਰਾਨ ਰਾਜਾ ਵੜਿੰਗ ਦੇ ਨਾਲ-ਨਾਲ ਸ੍ਰੀ ਆਸ਼ੂ ਨੇ ਵੀ ਕਿਹਾ ਸੀ ਉਹ ਗਿ੍ਰਫਤਾਰ ਹੋਣ ਤੋਂ ਨਹੀਂ ਡਰਦੇ ਅਤੇ ਜਦੋਂ ਚਾਹੇ ਵਿਜੀਲੈਂਸ ਉਨ੍ਹਾਂ ਨੂੰ ਗਿ੍ਰਫਤਾਰ ਕਰ ਲਵੇ।

ਕੀ ਹੈ ਮਾਮਲਾ

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵਿਜੀਲੈਂਸ ਨੇ ਮੰਡੀਆਂ ’ਚੋਂ ਅਨਾਜ ਦੀ ਲਿਫਟਿੰਗ ਦਾ ਠੇਕਾ ਲੈਣ ਵਾਲੇ ਠੇਕੇਦਾਰ ਤੇਲੂ ਰਾਮ, ਸਾਥੀ ਜਗਰੂਪ ਸਿੰਘ, ਗੁਰਦਾਸ ਰਾਮ ਐਂਡ ਕੰਪਨੀ ਅਤੇ ਸੰਦੀਪ ਭਾਟੀਆ ਖਿਲਾਫ ਕੇਸ ਦਰਜ ਕਰਕੇ ਤੇਲੂ ਰਾਮ ਨੂੰ ਗਿ੍ਰਫਤਾਰ ਕੀਤਾ ਸੀ।ਵਿਜੀਲੈਂਸ ਨੇ ਕੁਝ ਦਿਨ ਪਹਿਲਾਂ ਆਸ਼ੂ ਦੇ ਨਜਦੀਕੀ ਮੀਨੂੰ ਮਲਹੋਤਰਾ ਦਾ ਨਾਂਅ ਲਿਆ ਸੀ ਅਤੇ ਉਸ ਦੇ ਘਰ ਛਾਪਾ ਮਾਰਿਆ ਸੀ ਪਰ ਉਹ ਭੱਜਣ ’ਚ ਸਫਲ ਹੋ ਗਿਆ ਸੀ। ਜ਼ਿਕਰਯੋਗ ਹੈ ਕਿ ਆਸੂ ਪਹਿਲਾਂ ਹੀ ਹਾਈ ਕੋਰਟ ਵਿਚ ਅਗਾਊਂ ਜਮਾਨਤ ਲਈ ਪਟੀਸਨ ਦਾਇਰ ਕਰ ਚੁੱਕੇ ਹਨ। ਕੈਪਟਨ ਅਮਰਿੰਦਰ ਦੀ ਸਰਕਾਰ ਵੇਲੇ ਵੀ ਆਸ਼ੂ ’ਤੇ ਭਿ੍ਰਸਟਾਚਾਰ ਦੇ ਦੋਸ ਲੱਗੇ ਸਨ ਪਰ ਉਦੋਂ ਕੈਪਟਨ ਅਮਰਿੰਦਰ ਸਿੰਘ ਨੇ ਆਸੂ ਦਾ ਬਚਾਅ ਕਰਦਿਆਂ ਕਲੀਨ ਚਿੱਟ ਦੇ ਦਿੱਤੀ ਸੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here