ਜਲੰਧਰ ‘ਚ ਕੋਰੋਨਾ ਦਾ ਵੱਡਾ ਧਮਾਕਾ, 80 ਨਵੇਂ ਮਰੀਜ਼ ਮਿਲੇ, 4 ਮਰੀਜ਼ਾਂ ਦੀ ਮੌਤ

0
Corona India

ਪੰਜਾਬ ‘ਚ ਕੋਰੋਨਾ ਮਰੀਜ਼ਾਂ ਦਾ ਅੰਕੜਾ 23 ਹਜ਼ਾਰ ਤੋਂ ਪਾਰ

ਜਲੰਧਰ। ਸੂਬੇ ‘ਚ ਕੋਰੋਨਾ ਦਾ ਕਹਿਰ ਜਾਰੀ ਹੈ ਇਸ ਦੌਰਾਨ ਜ਼ਿਲ੍ਹਾ ਜਲੰਧਰ ‘ਚ 80 ਕੋਰੋਨਾ ਦੇ ਨਵੇਂ ਮਰੀਜ਼ ਆਉਣ ਨਾਲ ਵੱਡਾ ਧਮਾਕਾ ਹੋਇਆ ਅਤੇ 4 ਮਰੀਜ਼ਾਂ ਦੀ ਮੌਤ ਹੋ ਗਈ ਹੈ। ਜਲੰਧਰ ‘ਚ ਕੋਰੋਨਾ ਦਾ ਅੰਕੜਾ ਤਿੰਨ ਹਜ਼ਾਰ ਤੋਂ ਪਾਰ ਹੋ ਗਿਆ ਹੈ।

Corona

ਪੰਜਾਬ ‘ਚ ਕੋਰੋਨਾ ਮਰੀਜ਼ਾਂ ਦਾ ਅੰਕੜਾ 23 ਹਜ਼ਾਰ ਤੋਂ ਪਾਰ ਹੋ ਚੁੱਕਿਆ ਹੈ। ਸੂਬੇ ‘ਚ ਅੱਜ 312 ਨਵੇਂ ਕੇਸ ਮਿਲੇ ਹਨ ਅਤੇ ਹੁਣ ਤੱਕ ਪੰਜਾਬ ‘ਚ 587 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ ਸੱਤ ਹਜ਼ਾਰ ਤੋਂ ਵੱਧ ਸਰਗਰਮ ਕੇਸ ਹਨ। 15617 ਮਰੀਜ਼ ਠੀਕ ਹੋ ਕੇ ਆਪਣੇ ਘਰਾਂ ਨੂੰ ਪਰਤ ਚੁੱਕੇ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ