ਬਿਕਰਮ ਮਜੀਠੀਆ ਦੀ ਅੰਤਰਿਮ ਜ਼ਮਾਨਤ 24 ਤੱਕ ਵਧੀ

Bikram Majithia, Bikram Majithia's Interim bail

ਬਿਕਰਮ ਮਜੀਠੀਆ ਦੀ ਅੰਤਰਿਮ ਜ਼ਮਾਨਤ 24 ਤੱਕ ਵਧੀ (Bikram Majithia’s Interim bail )

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਡਰੱਗ ਕੇਸ ਵਿੱਚ ਫਸੇ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਇੱਕ ਵਾਰੀ ਫਿਰ ਰਾਹਤ ਦਿੰਦਿਆਂ ਉਨਾਂ ਦੀ ਅੰਤਰਿਮ ਜਮਾਨਤ 24 ਜਨਵਰੀ ਤੱਕ ਕਰ ਦਿੱਤੀ ਗਈ ਹੈ। ਹਾਈਕਰੋਟ ਨੇ ਸੁਣਵਾਈ ਕਰਦਿਆੰ ਮਜੀਠੀਆ ਦੀ ਅੰਤਰਿਮ ਜ਼ਮਾਨਤ ਹੁਣ 24 ਜਨਵਰੀ ਤੱਕ ਵਧਾ ਦਿੱਤੀ ਗਈ ਹੈ। ਉਹ ਹਾਈ ਕੋਰਟ ਦੇ ਹੁਕਮਾਂ ‘ਤੇ ਦੋ ਵਾਰ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਸਾਹਮਣੇ ਪੇਸ਼ ਹੋ ਚੁੱਕੇ ਹਨ।

ਜਿਕਰਯੋਗ ਹੈ ਕਿ ਬਿਕਰਮ ਮਜੀਠੀਆ ਨੂੰ 10 ਜਨਵਰੀ ਨੂੰ ਅੰਤਰਿਮ ਜ਼ਮਾਨਤ ਮਿਲੀ ਸੀ। ਜਿਸ ਵਿੱਚ ਹਾਈਕੋਰਟ ਨੇ ਕੁਝ ਸ਼ਰਤਾਂ ਵੀ ਲਗਾਈਆਂ ਹਨ। ਇਨ੍ਹਾਂ ਵਿੱਚ ਉਸ ਨੂੰ ਵਿਦੇਸ਼ ਨਾ ਜਾਣ, ਕੇਸ ਨਾਲ ਸਬੰਧਤ ਕਿਸੇ ਵੀ ਵਿਅਕਤੀ ਨਾਲ ਸੰਪਰਕ ਨਾ ਕਰਨ, ਜਾਂਚ ਟੀਮ ਨੂੰ ਆਪਣਾ ਮੋਬਾਈਲ ਨੰਬਰ 24 ਘੰਟੇ ਖੁੱਲ੍ਹਾ ਰੱਖਣ ਅਤੇ ਵਟਸਐਪ ਨੰਬਰ ਵੀ ਸਾਂਝਾ ਕਰਨ ਲਈ ਕਿਹਾ ਗਿਆ ਸੀ। ਹਾਈ ਕੋਰਟ ਨੇ ਉਸ ਨੂੰ ਦੋ ਦਿਨ ਬਾਅਦ ਹੀ ਜਾਂਚ ਟੀਮ ਅੱਗੇ ਪੇਸ਼ ਹੋਣ ਲਈ ਕਿਹਾ ਸੀ। ਮਜੀਠੀਆ 3 ਵਾਰ ਉਥੇ ਪੇਸ਼ ਹੋ ਚੁੱਕੇ ਹਨ।

ਮੋਹਾਲੀ ਅਦਾਲਤ ਨੇ ਪਟੀਸ਼ਨ ਕਰ ਦਿੱਤੀ ਸੀ ਖਾਰਜ

ਇਸ ਤੋਂ ਪਹਿਲਾਂ ਬਿਕਰਮ ਮਜੀਠੀਆ ਨੇ ਮੁਹਾਲੀ ਅਦਾਲਤ ਤੋਂ ਅਗਾਊਂ ਜ਼ਮਾਨਤ ਦੀ ਮੰਗ ਕੀਤੀ ਸੀ, ਜਿਸ ਨੂੰ ਸੈਸ਼ਨ ਅਦਾਲਤ ਨੇ ਇਹ ਕਹਿ ਕੇ ਰੱਦ ਕਰ ਦਿੱਤਾ ਸੀ ਕਿ ਮਜੀਠੀਆ ਖ਼ਿਲਾਫ਼ ਲੱਗੇ ਦੋਸ਼ਾਂ ਦੀ ਜਾਂਚ ਲਈ ਹਿਰਾਸਤ ਵਿੱਚ ਪੁੱਛਗਿੱਛ ਜ਼ਰੂਰੀ ਹੈ। ਇਹ ਗੱਲ ਵੀ ਸਾਹਮਣੇ ਆ ਰਹੀ ਹੈ ਕਿ ਪੰਜਾਬ ਸਰਕਾਰ ਮਜੀਠੀਆ ਦੇ ਗੈਂਗਸਟਰਾਂ ਨਾਲ ਸਬੰਧਾਂ ਨੂੰ ਲੈ ਕੇ ਇੱਕ ਹੋਰ ਕੇਸ ਦਰਜ ਕਰ ਸਕਦੀ ਹੈ।

ਪੰਜਾਬ ਸਰਕਾਰ ਦੀ ਯੋਜਨਾ ਧਰੀ-ਧਰਾਈ ਰਹਿ ਗਏ, ਫਲੈਟ ’ਚੋਂ ਮਿਲਿਆ ਮਜੀਠੀਆ ਦਾ ਮੋਬਾਇਲ

ਇਹ ਵੀ ਦੱਸਣਯੋਗ ਹੈ ਕਿ ਸੂਬਾ ਸਰਕਾਰ ਦੀ ਯੋਜਨਾ ਸੀ ਕਿ ਮਾਮਲਾ ਦਰਜ ਹੁੰਦੇ ਹੀ ਮਜੀਠੀਆ ਨੂੰ ਰਾਤ ਨੂੰ ਗ੍ਰਿਫਤਾਰ ਕੀਤਾ ਜਾਵੇ। ਇਸ ਦੇ ਲਈ ਉਨ੍ਹਾਂ ਨੇ ਮਜੀਠੀਆ ਦੇ ਮੋਬਾਈਲ ਦੀ ਲੋਕੇਸ਼ਨ ਟ੍ਰੈਕ ਕੀਤੀ ਸੀ। ਮੋਬਾਈਲ ਲਗਾਤਾਰ ਚੰਡੀਗੜ੍ਹ ਸਥਿਤ ਉਸ ਦੇ ਸਰਕਾਰੀ ਫਲੈਟ ਦੀ ਲੋਕੇਸ਼ਨ ਦੱਸ ਰਿਹਾ ਸੀ। ਇਸ ਕਾਰਨ ਸਰਕਾਰ ਨੂੰ ਲੱਗਾ ਕਿ ਮਜੀਠੀਆ ਇਸ ਕੇਸ ਤੋਂ ਅਣਜਾਣ ਹੈ ਅਤੇ ਚੰਡੀਗੜ੍ਹ ਵਿਚ ਹੀ ਰਹਿ ਗਿਆ ਹੈ। ਮਾਮਲਾ ਦਰਜ ਕਰਨ ਤੋਂ ਬਾਅਦ ਸੋਮਵਾਰ ਅੱਧੀ ਰਾਤ ਨੂੰ ਜਦੋਂ ਪੁਲਿਸ ਨੇ ਉਥੇ ਛਾਪੇਮਾਰੀ ਕੀਤੀ ਤਾਂ ਮਜੀਠੀਆ ਦੀ ਬਜਾਏ ਸਿਰਫ ਉਸ ਦਾ ਮੋਬਾਇਲ ਮਿਲਿਆ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ