ਬਾਗਪਤ ‘ਚ ਭਾਜਪਾ ਆਗੂ ਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਦਾ ਗੋਲੀ ਮਾਰ ਕੇ ਕਤਲ

0

ਸਵੇਰੇ ਸੈਰ ‘ਤੇ ਨਿਕਲੇ ਸਨ ਸੰਜੈ ਖੋਖਰ, ਬਦਮਾਸ਼ਾਂ ਨੇ ਬਣਾਇਆ ਨਿਸ਼ਾਨਾ

ਬਾਗਪਤ। ਉੱਤਰ ਪ੍ਰਦੇਸ਼ ਦੇ ਬਾਗਪਤ ‘ਚ ਭਾਜਪਾ ਆਗੂ ਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਸੰਜੈ ਖੋਖਰ ਦਾ ਬਦਮਾਸ਼ਾਂ ਨੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਤੇ ਬਦਮਾਸ਼ ਮੌਕੇ ਤੋਂ ਫਰਾਰ ਹੋ ਗਏ। ਪੁਲਿਸ ਮੁਖੀ ਅਜੈ ਕੁਮਾਰ ਸਿੰਘ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ।

ਉਨ੍ਹਾਂ ਦੱਸਿਆ ਕਿ ਛਪਰੌਲੀ ਇਲਾਕੇ ਦੇ ਤਿਲਵਾੜਾ ਨਿਵਾਸੀ 52 ਸਾਲਾ ਖੋਖਰ ਅੱਜ ਸਵੇਰੇ ਆਪਣੇ ਨਲਕੂਪ ਵੱਲ ਸੈਰ ਕਰ ਜਾ ਰਹੇ ਸਨ। ਉਸ ਦੌਰਾਨ ਪਹਿਲਾਂ ਤੋਂ ਹੀ ਘਾਤ ਲਾਈ ਬੈਠੇ ਤਿੰਨ ਬਦਮਾਸ਼ਾਂ ਨੇ ਉਨ੍ਹਾਂ ‘ਤੇ ਤਾਬੜਤੋੜ ਫਾਈਰਿੰਗ ਕਰ ਦਿੱਤੀ, ਜਿਸ ਨਾਲ ਉਨ੍ਹਾਂ ਨੇ ਘਟਨਾ ਸਥਾਨ ‘ਤੇ ਹੀ ਦਮ ਤੋੜ ਦਿੱਤਾ। ਉਨ੍ਹਾਂ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਦਿਆਂ ਹੀ ਉਹ ਪੁਲਿਸ ਟੀਮ ਦੇ ਨਾਲ ਮੌਕੇ ‘ਤੇ ਪਹੁੰਚੇ। ਕਤਲ ਦੇ ਕਾਰਨਾਂ ਦਾ ਪਤਾ ਨਹੀਂ ਚੱਲ ਸਕਿਆ। ਪੁਲਿਸ ਕਾਤਲਾਂ ਦੀ ਭਾਲ ਕਰ ਰਹੀ ਹੈ। ਜ਼ਿਕਰਯੋਗ ਹੈ ਕਿ ਸੰਜੈ ਖੋਖਰ ਤਿੰਨ ਸਾਲਾਂ ਤੱਕ ਬਾਗਪਤ ‘ਚ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਹੇ ਤੇ ਇਨ੍ਹਾਂ ਦੇ ਕਾਰਜਕਾਲ ‘ਚ ਪਾਰਟੀ ਨੇ ਬੜੌਤ ਤੇ ਬਾਗਪਤ ਵਿਧਾਨ ਸਭਾ ਸੀਟ ‘ਤੇ ਜਿੱਤ ਦਰਜ ਕੀਤੀ ਸੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ