ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਖੇਤੀ ਕਾਨੂੰਨ ਵਾਪਸ ਲੈਣ ਤੋਂ ਬਾਅਦ ਵੀ ਅੰਦੋਲਨ ਖਤਮ ਨਾ ਕਰਨ ਲਈ ਕਿਸਾਨ ਆਗੂਆਂ ਨੂੰ ਘਰਿਆ

0
73

ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਖੇਤੀ ਕਾਨੂੰਨ ਵਾਪਸ ਲੈਣ ਤੋਂ ਬਾਅਦ ਵੀ ਅੰਦੋਲਨ ਖਤਮ ਨਾ ਕਰਨ ਲਈ ਕਿਸਾਨ ਆਗੂਆਂ ਨੂੰ ਘੇਰਿਆ

ਪੰਜਾਬ ਦੇ ਹਲਾਤਾਂ ਲਈ ਕਾਂਗਰਸ ਨੂੰ ਜ਼ਿੰਮੇਵਾਰ ਠਹਿਰਾਇਆ।

ਚੰਡੀਗੜ੍ਹ  (ਸੱਚ ਕਹੂੰ ਨਿਊਜ਼)। ਚੰਡੀਗੜ੍ਹ ਚ ਭਾਜਪਾ ਆਗੂਆਂ ਨੇ ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਮੀਟਿੰਗ ਕੀਤੀ। ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਵਿਵਾਦਤ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਤੋਂ ਬਾਅਦ ਵੀ ਅੰਦੋਲਨ ਖਤਮ ਨਾ ਕਰਨ ਲਈ ਕਿਸਾਨ ਆਗੂਆਂ ਨੂੰ ਘੇਰਿਆ। ਸ਼ਰਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਐਲਾਨ ਕਾਰਨ ਕਿਸਾਨ ਆਗੂਆਂ ਦੀਆਂ ਦੁਕਾਨਾਂ ਬੰਦ ਹੋ ਗਈਆਂ ਹਨ। ਉਨ੍ਹਾਂ ਨੂੰ ਅਜਿਹਾ ਹੋਣ ਦੀ ਉਮੀਦ ਨਹੀਂ ਸੀ। ਹੁਣ ਉਨ੍ਹਾਂ ਨੂੰ ਕੁਝ ਸਮਝ ਨਹੀਂ ਆ ਰਿਹਾ। ਕਾਨੂੰਨ ਵਾਪਸ ਲੈਣ ਤੋਂ ਬਾਅਦ ਉਹ ਦਿੱਲੀ ਬਾਰਡਰ ‘ਤੇ ਕਿਉਂ ਬੈਠਾ ਹੈ? ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨ ਵਾਪਸ ਲੈ ਲਏ ਗਏ ਹਨ। ਹੁਣ ਕਿਸਾਨਾਂ ਨੂੰ ਇਸ ਅੰਦੋਲਨ ਨੂੰ ਖਤਮ ਕਰ ਦੇਣਾ ਚਾਹੀਦਾ ਹੈ।  ਹੁਣ ਕਿਸਾਨ ਜਥੇਬੰਦੀਆਂ ਨੂੰ ਦਿੱਲੀ ਬਾਰਡਰ ਤੋਂ ਵਾਪਿਸ ਆਉਣਾ ਚਾਹੀਦਾ ਹੈ। ਪ੍ਰਧਾਨ ਮੰਤਰੀ ਨੇ ਪਹਿਲਾਂ ਹੀ ਐਮਐਸਪੀ ‘ਤੇ ਇੱਕ ਕਮੇਟੀ ਬਣਾਉਣ ਲਈ ਕਿਹਾ ਹੈ। ਜਿਸ ਵਿੱਚ ਕਿਸਾਨ, ਖੇਤੀ ਮਾਹਿਰ ਅਤੇ ਅਧਿਕਾਰੀ ਸ਼ਾਮਲ ਹੋਣਗੇ।

ਸ਼ਰਮਾ ਨੇ ਪੰਜਾਬ ਦੇ ਹਲਾਤਾਂ ਲਈ ਕਾਂਗਰਸ ਨੂੰ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਕਿਹਾ ਕਿ ਇਕੱਲਾ ਕੈਪਟਨ ਅਮਰਿੰਦਰ ਸਿੰਘ ਜ਼ਿੰਮੇਵਾਰ ਨਹੀਂ ਹੈ। ਮੌਜੂਦਾ ਸਰਕਾਰ ਵਿੱਚ ਵੀ ਜ਼ਿਆਦਾਤਰ ਮੰਤਰੀ ਕੈਪਟਨ ਸਰਕਾਰ ਦੇ ਹੀ ਹਨ। ਚਿਹਰੇ ਬਦਲਣ ਨਾਲ ਪੰਜਾਬ ਦੇ ਲੋਕਾਂ ਦਾ ਦੁੱਖ ਨਹੀਂ ਬਦਲੇਗਾ। ਪੰਜਾਬ ਦੇ ਖਾਲੀ ਖਜ਼ਾਨੇ ਲਈ ਮੁੱਖ ਮੰਤਰੀ ਚਰਨਜੀਤ ਚੰਨੀ, ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ, ਮੰਤਰੀ ਅਤੇ ਸਾਰੇ ਕਾਂਗਰਸੀ ਵਿਧਾਇਕ ਜ਼ਿੰਮੇਵਾਰ ਹਨ। ਪੰਜਾਬ ਕਾਂਗਰਸ ਪ੍ਰਧਾਨ ਨਵਜੇਤ ਸਿੱਧੂ ਵੀ ਆਪਣੀ ਸਰਕਾਰ ਤੇ ਲਗਾਤਾਰ ਹਮਲੇ ਕਰ ਰਹੇ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ