Delhi elections | ਬੀਜੇਪੀ ਨੇ ਉਮੀਦਵਾਰਾਂ ਦੀ ਪਹਿਲੀ ਲਿਸਟ ਕੀਤੀ ਜਾਰੀ

0
BJP releases first list of candidates

Delhi elections | ਹਾਰੇ ਹੋਏ 26 ਵਿਧਾਇਕਾਂ ਨੂੰ ਦਿੱਤਾ ਹੋਰ ਮੌਕਾ

(Delhi elections) ਨਵੀਂ ਦਿੱਲੀ। ਬੀਜੇਪੀ (BJP) ਨੇ ਸ਼ੁੱਕਰਵਾਰ ਨੂੰ ਵਿਧਾਨ ਸਭਾ ਦੀਆਂ 70 ਸੀਟਾਂ ਵਿਚੋਂ 57 ‘ਤੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ।  ਕਰਾਵਲ ਨਗਰ ਤੋਂ ‘ਆਪ’ ਦੇ ਮੌਜੂਦਾ ਵਿਧਾਇਕ ਕਪਿਲ ਮਿਸ਼ਰਾ ਨੂੰ ਮਾਡਲ ਟਾਊਨ ਤੋਂ ਟਿਕਟ ਦਿੱਤੀ ਗਈ ਹੈ। ਹੁਣ ਤੱਕ ਨਵੀਂ ਦਿੱਲੀ ਸੀਟ ‘ਤੇ ਅਰਵਿੰਦ ਕੇਜਰੀਵਾਲ ਦੇ ਖਿਲਾਫ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਗਿਆ ਹੈ। ਭਾਜਪਾ ਨੇ ਔਰਤਾਂ ਨੂੰ ਟਿਕਟਾਂ ਦਿੱਤੀਆਂ ਹਨ। ਇਨ੍ਹਾਂ ਵਿੱਚ ਵਿਭਾ ਗੁਪਤਾ, ਲਤਾ ਸੋਢੀ, ਸ਼ਿਖਾ ਰਾਏ ਅਤੇ ਕਿਰਨ ਵੈਧ ਦੇ ਨਾਂਅ ਸ਼ਾਮਲ ਹਨ। ਪਿਛਲੀ ਵਾਰ ਹਾਰ ਦਾ ਸਾਹਮਣਾ ਕਰ ਚੁੱਕੇ 26 ਉਮੀਦਵਾਰਾਂ ਨੂੰ ਵੀ ਮੌਕਾ ਦਿੱਤਾ ਗਿਆ ਹੈ। ਸਾਲ 2015 ਵਿਚ ਜਿੱਤੇ ਤਿੰਨੋਂ ਵਿਧਾਇਕਾਂ ਨੂੰ ਟਿਕਟਾਂ ਮਿਲੀਆਂ ਹਨ।

ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ ਰੋਹਿਣੀ ਤੋਂ ਵਿਜੇਂਦਰ ਗੁਪਤਾ, ਮੁਸਤਫਾਬਾਦ ਤੋਂ ਜਗਦੀਸ਼ ਪ੍ਰਧਾਨ ਅਤੇ ਵਿਸ਼ਵਾਸ ਨਗਰ ਤੋਂ ਓਪੀ ਸ਼ਰਮਾ ਜੇਤੂ ਰਹੇ ਸਨ। ਦਿੱਲੀ ਭਾਜਪਾ ਦੇ ਪ੍ਰਧਾਨ ਮਨੋਜ ਤਿਵਾੜੀ ਨੇ ਕਿਹਾ ਕਿ ਬਾਕੀ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਬਹੁਤ ਜਲਦੀ ਕਰ ਦਿੱਤਾ ਜਾਵੇਗਾ। ਉਮੀਦਵਾਰਾਂ ਦੇ ਨਾਵਾਂ ਦਾ ਫੈਸਲਾ ਵੀਰਵਾਰ ਨੂੰ ਭਾਜਪਾ ਕੇਂਦਰੀ ਚੋਣ ਕਮੇਟੀ ਦੀ ਦੇਰ ਰਾਤ ਹੋਈ ਮੀਟਿੰਗ ਵਿੱਚ ਕੀਤਾ ਗਿਆ। ਆਮ ਆਦਮੀ ਪਾਰਟੀ (ਆਪ) ਪਹਿਲਾਂ ਹੀ ਸਾਰੀਆਂ ਸੀਟਾਂ ‘ਤੇ ਉਮੀਦਵਾਰਾਂ ਦਾ ਐਲਾਨ ਕਰ ਚੁੱਕੀ ਹੈ। 8 ਫਰਵਰੀ ਨੂੰ ਦਿੱਲੀ ਵਿੱਚ ਵੋਟਾਂ ਹੋਣਗੀਆਂ। ਨਤੀਜੇ 11 ਨੂੰ ਆਉਣਗੇ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।