Breaking News

ਭਾਜਪਾ ਪੰਜਾਬ ਦੇ ਪ੍ਰਧਾਨ ਸ਼ਵੇਤ ਮਲਿਕ ਦੀ ਤਾਜਪੋਸ਼ੀ 8 ਨੂੰ

BJP, President, Shwet, Malik, Coronation

ਅਸ਼ਵਨੀ ਚਾਵਲਾ, ਚੰਡੀਗੜ੍ਹ

ਭਾਰਤੀ ਜਨਤਾ ਪਾਰਟੀ ਪੰਜਾਬ ਦੇ ਨਵੇਂ ਐਲਾਨੇ ਗਏ ਸੂਬਾ ਪ੍ਰਧਾਨ ਤੇ ਰਾਜ ਸਭਾ ਸਾਂਸਦ ਸ਼ਵੇਤ ਮਲਿਕ 8 ਅਪਰੈਲ ਨੂੰ ਚੰਡੀਗੜ੍ਹ ਸਥਿਤ ਪੰਜਾਬ ਭਾਜਪਾ ਦੇ ਸੂਬਾ ਹੈੱਡ ਕੁਆਰਟਰ ਵਿਖੇ ਆਪਣਾ ਆਹੁਦਾ ਸੰਭਾਲਣਗੇ। ਇਸ ਤਾਜਪੋਸ਼ੀ ਤੋਂ ਬਾਅਦ ਸ਼ਵੇਤ ਮਲਿਕ ਪੰਜਾਬ ਭਰ ਤੋਂ ਆਏ ਵਰਕਰਾਂ ਨਾਲ ਰੂਬਰੂ ਹੋ ਕੇ ਆਪਣੇ ਪਹਿਲੇ ਪ੍ਰਧਾਨਗੀ ਸੰਬੋਧਨ ‘ਚ ਪੰਜਾਬ ਭਾਜਪਾ ਦੇ ਕੰਮਾਂ ਨੂੰ ਹੋਰ ਗਤੀ ਦੇਣ ਲਈ ਆਪਣੇ ਟੀਚੇ ਸਾਂਝੇ ਕਰਨਗੇ।

ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਮਹਾਮੰਤਰੀ (ਸੰਗਠਨ) ਰਾਮ ਲਾਲ, ਸੂਬਾ ਇੰਚਾਰਜ਼ ਪ੍ਰਭਾਤ ਝਾਅ, ਰਾਸ਼ਟਰੀ ਮੀਤ ਪ੍ਰਧਾਨ ਅਵਿਨਾਸ਼ ਰਾਏ ਖੰਨਾ, ਰਾਸ਼ਟਰੀ ਮੰਤਰੀ ਤਰੁਣ ਚੁੱਘ, ਸਾਬਕਾ ਪ੍ਰਧਾਨ ਅਤੇ ਕੇਂਦਰੀ ਮੰਤਰੀ ਵਿਜੈ ਸਾਂਪਲਾ ਦੇ ਨਾਲ-ਨਾਲ ਸਾਬਕਾ ਸੂਬਾ ਪ੍ਰਧਾਨ ਮਦਨ ਮੋਹਨ ਮਿੱਤਲ, ਮਨੋਰੰਜਨ ਕਾਲੀਆ, ਪ੍ਰੋਫੈਸਰ ਰਜਿੰਦਰ ਭੰਡਾਰੀ, ਅਸ਼ਵਨੀ ਸ਼ਰਮਾ, ਕਮਲ ਸ਼ਰਮਾ ਵਿਸ਼ੇਸ਼ ਤੌਰ ‘ਤੇ ਇਸ ਪ੍ਰੋਗਰਾਮ ਵਿੱਚ ਹਿੱਸਾ ਲੈਕੇ ਵਰਕਰਾਂ ਦਾ ਮਾਰਗ ਦਰਸ਼ਨ ਕਰਨਗੇ। ਇਸ ਉਮੀਦ ਵਿੱਚ ਕਿ 8 ਅਪਰੈਲ ਦੇ ਤਾਜਪੋਸ਼ੀ ਦੇ ਪ੍ਰੋਗਰਾਮ ‘ਚ ਪੰਜਾਬ ਭਰ ਤੋਂ ਵੱਡੀ ਗਿਣਤੀ ਵਰਕਰ ਪਾਰਟੀ ਦਫਤਰ ਵਿੱਚ ਪਹੁੰਚਣਗੇ, ਪਾਰਟੀ ਦੇ ਦਫ਼ਤਰ ਸਕੱਤਰ ਰਾਜ ਭਾਟਿਆ ਤੇ ਉਨ੍ਹਾਂ ਦੀ ਟੀਮ ਵੱਲੋਂ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਪ੍ਰਸਿੱਧ ਖਬਰਾਂ

To Top