0
Blood Donation, Camp, Tomorrow, Bapu Nambardar Moshar Singh Ji 

ਸੱਚ ਕਹੂੰ ਨਿਊਜ਼/ਸਰਸਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਪੂਜਨੀਕ ਪਿਤਾ ਬਾਪੂ ਨੰਬਰਦਾਰ ਮੱਘਰ ਸਿੰਘ ਜੀ ਦੀ ਪਵਿੱਤਰ ਯਾਦ ‘ਚ   5 ਅਕਤੂਬਰ ਨੂੰ ਡੇਰਾ ਸੱਚਾ ਸੌਦਾ ‘ਚ ਖੂਨਦਾਨ ਕੈਂਪ ਲਾਇਆ ਜਾ ਰਿਹਾ ਹੈ ਖੂਨਦਾਨ ਕੈਂਪ ਸਬੰਧੀ ਤਿਆਰੀਆਂ ਸ਼ੁਰੂ ਹੋ ਚੁੱਕੀਆਂ ਹਨ।

ਜ਼ਿਕਰਯੋਗ ਹੈ ਕਿ ਪੂਜਨੀਕ ਬਾਪੂ ਨੰਬਰਦਾਰ ਮੱਘਰ ਸਿੰਘ ਜੀ ਦੀ ਪਵਿੱਤਰ ਯਾਦ ‘ਚ ਸਾਧ-ਸੰਗਤ ਹਰ ਸਾਲ ਖੂਨਦਾਨ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕਰਦੀ ਹੈ ਪੂਜਨੀਕ ਬਾਪੂ ਜੀ 5 ਅਕਤੂਬਰ 2004 ਨੂੰ ਆਪਣੀ ਸਵਾਸਾਂ ਰੂਪੀ ਪੂੰਜੀ ਨੂੰ ਪੂਰੀ ਕਰਦਿਆਂ ਕੁੱਲ ਮਾਲਕ ਦੇ ਚਰਨਾਂ ‘ਚ ਜਾ ਬਿਰਾਜੇ ਸਨ ਪੂਜਨੀਕ ਬਾਪੂ ਜੀ ਦੀ ਯਾਦ ‘ਚ 10 ਅਕਤੂਬਰ 2004 ਨੂੰ ਡੇਰਾ ਸੱਚਾ ਸੌਦਾ ‘ਚ ਖੂਨਦਾਨ ਕੈਂਪ ਲਾ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ ਸੀ ਇਸ ਕੈਂਪ ‘ਚ 17921 ਯੂਨਿਟ ਖੂਨਦਾਨ ਕੀਤਾ ਗਿਆ ਜੋ ਕਿ ਗਿੰਨੀਜ਼ ਬੁੱਕ ਆਫ਼ ਵਰਲਡ ਰਿਕਾਰਡਜ਼ ‘ਚ ਦਰਜ ਹੈ ਖੂਨਦਾਨ ਕੈਂਪ ਦੌਰਾਨ ਨਾਮ ਚਰਚਾ ਵੀ ਕੀਤੀ ਜਾਵੇਗੀ, ਜਿਸ ਦਾ ਸਮਾਂ ਦੁਪਹਿਰ 12 ਤੋਂ 2 ਵਜੇ ਤੱਕ ਰਹੇਗਾ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।