ਸੀਮਾ ਇੰਸਾਂ ਦੀ ਮ੍ਰਿਤਕ ਦੇਹ ਮੈਡੀਕਲ ਖੋਜ਼ਾਂ ਲਈ ਦਾਨ

0
477
Body Donation Sachkahoon

ਸੀਮਾ ਇੰਸਾਂ ਦੀ ਮ੍ਰਿਤਕ ਦੇਹ ਮੈਡੀਕਲ ਖੋਜ਼ਾਂ ਲਈ ਦਾਨ

ਸੁਖਨਾਮ, ਬਠਿੰਡਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਪ੍ਰੇਰਨਾ ਤਹਿਤ ਬਲਾਕ ਬਠਿੰਡਾ ਦੀ ਇੱਕ ਡੇਰਾ ਸ਼ਰਧਾਲੂ ਦੇ ਦੇਹਾਂਤ ਤੋਂ ਬਾਅਦ ਉਸ ਵੱਲੋਂ ਕੀਤੇ ਗਏ ਪ੍ਰਣ ਨੂੰ ਪੂਰਾ ਕਰਦਿਆਂ ਉਸ ਦੇ ਪਰਿਵਾਰਕ ਮੈਂਬਰਾਂ ਨੇ ਮ੍ਰਿਤਕ ਦੇਹ ਨੂੰ ਮੈਡੀਕਲ ਖੋਜਾਂ ਲਈ ਦਾਨ ਕਰ ਦਿੱਤਾ। ਪ੍ਰਾਪਤ ਵੇਰਵਿਆਂ ਅਨੁਸਾਰ ਸੀਮਾ ਇੰਸਾਂ ਪਤਨੀ ਕ੍ਰਿਸ਼ਨ ਚੰਦ ਇੰਸਾਂ (ਕੇ.ਸੀ. ਕਮਾਂਡੋ) ਏ.ਐਸ.ਆਈ ਵਾਸੀ ਗਲੀ ਨੰ.2, ਬੀੜ ਰੋਡ, ਬਠਿੰਡਾ ਦੇ ਦੇਹਾਂਤ ਤੋਂ ਬਾਅਦ ਉਸਦੇ ਪਤੀ ਕ੍ਰਿਸ਼ਨ ਚੰਦ ਇੰਸਾਂ, ਪੁੱਤਰ ਸ਼ਾਂਤਵੀਰ ਇੰਸਾਂ ਅਤੇ ਹੋਰ ਪਰਿਵਾਰਕ ਮੈਂਬਰਾਂ ਨੇ ਅੰਤਿਮ ਸਸਕਾਰ ਕਰਨ ਦੀ ਬਜਾਏ ਸਰੀਰ ਨੂੰ ਮੈਡੀਕਲ ਖੋਜਾਂ ਲਈ ਯੂਨਾਈਟਿਡ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ, ਯੂਨਾਈਟਿਡ ਮੈਡੀਸਿਟੀ, ਪ੍ਰਯਾਗਰਾਜ, ਉੱਤਰ ਪ੍ਰਦੇਸ਼ ਨੂੰ ਦਾਨ ਕੀਤਾ।

ਸੀਮਾ ਇੰਸਾਂ ਅਮਰ ਰਹੇ ਦੇ ਨਾਅਰਿਆਂ ਨਾਲ ਮ੍ਰਿਤਕ ਦੀ ਦੇਹ ਨੂੰ ਰਿਸ਼ਤੇਦਾਰਾਂ, ਸਨੇਹੀਆਂ ਅਤੇ ਵੱਡੀ ਗਿਣਤੀ ’ਚ ਬਲਾਕ ਦੀ ਸਾਧ-ਸੰਗਤ ਤੋਂ ਇਲਾਵਾ ਇਲਾਕਾ ਨਿਵਾਸੀਆਂ ਨੇ ਮ੍ਰਿਤਕ ਦੇ ਨਿਵਾਸ ਸਥਾਨ ਤੋਂ ਕਾਫਲੇ ਦੇ ਰੂਪ ’ਚ ਅੰਤਿਮ ਵਿਦਾਇਗੀ ਦਿੱਤੀ। ਇਸ ਮੌਕੇ 15 ਮੈਂਬਰ ਅਸ਼ਵਨੀ ਇੰਸਾਂ ਨੇ ਦੱਸਿਆ ਕਿ ਸੀਮਾ ਇੰਸਾਂ ਨੇ ਮੌਤ ਉਪਰੰਤ ਸਰੀਰਦਾਨ ਕਰਨ ਦਾ ਪ੍ਰਣ ਲਿਆ ਹੋਇਆ ਸੀ ਜਿਸ ਨੂੰ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਪੂਰਾ ਕੀਤਾ ਹੈ। ਇਸ ਮੌਕੇ ਏਰੀਆ ਭੰਗੀਦਾਸ ਗੁਰਦੀਪ ਸਿੰਘ ਇੰਸਾਂ ਨੇ ਦੱਸਿਆ ਕਿ ਸੀਮਾ ਇੰਸਾਂ ਦਾ ਪੂਰਾ ਪਰਿਵਾਰ ਡੇਰਾ ਸੱਚਾ ਸੌਦਾ ਨਾਲ ਜੁੜਿਆ ਹੋਇਆ ਹੈ ਅਤੇ ਉਹ ਹਮੇਸ਼ਾ ਹੀ ਮਾਨਵਤਾ ਭਲਾਈ ਦੇ ਕਾਰਜਾਂ ’ਚ ਅੱਗੇ ਰਹਿੰਦੇ ਸਨ ਉਨ੍ਹਾਂ ਜਿਉਂਦੇ ਜੀ ਵੀ ਮਾਨਵਤਾ ਦੀ ਸੇਵਾ ਕੀਤੀ ਅਤੇ ਜਾਂਦੇ-ਜਾਂਦੇ ਆਪਣਾ ਸਰੀਰ ਮੈਡੀਕਲ ਖੋਜਾਂ ਲਈ ਦਾਨ ਕਰਕੇ ਮਾਨਵਤਾ ’ਤੇ ਇੱਕ ਵੱਡਾ ਪਰਉਪਕਾਰ ਕਰ ਗਏ ਹਨ ਇਸ ਮੌਕੇ ਸਾਬਕਾ ਵਿਧਾਇਕ ਅਤੇ ਅਕਾਲੀ ਆਗੂ ਸਰੂਪ ਚੰਦ ਸਿੰਗਲਾ, ਬਲਾਕ ਪੰਦਰਾਂ ਮੈਂਬਰ, ਸੁਜਾਨ ਭੈਣਾਂ, ਵੱਖ-ਵੱਖ ਸੰਮਤੀਆਂ ਦੇ ਜ਼ਿੰਮੇਵਾਰ, ਸੇਵਾਦਾਰ, ਰਿਸ਼ੇਤਦਾਰ, ਸਨੇਹੀ ਤੇ ਇਲਾਕਾ ਨਿਵਾਸੀਆਂ ਤੋਂ ਇਲਾਵਾ ਵੱਡੀ ਗਿਣਤੀ ਸਾਧ-ਸੰਗਤ ਹਾਜ਼ਰ ਸੀ।

ਡੇਰਾ ਸੱਚਾ ਸੌਦਾ ਦੀ ਸਾਧ ਸੰਗਤ ਵੱਲੋਂ ਵੱਡੀ ਪੱਧਰ ’ਤੇ ਮਾਨਵਤਾ ਭਲਾਈ ਦੇ ਕਾਰਜ ਕੀਤੇ ਜਾਂਦੇ ਹਨ ਕ੍ਰਿਸ਼ਨ ਚੰਦ ਇੰਸਾਂ ਜੋ ਸਾਡੇ ਮਹਿਕਮੇ ਵਿਚ ਏ.ਐਸ.ਆਈ ਵਜੋਂ ਸੇਵਾਵਾਂ ਦੇ ਰਹੇ ਹਨ ਅਤੇ ਡੇਰਾ ਸੱਚਾ ਸੌਦਾ ਸਰਸਾ ਵਿਖੇ ਟ੍ਰੈਫਿਕ ਸੰਮਤੀ ਦੇ ਸੇਵਾਦਾਰ ਹਨ ਦੀ ਪਤਨੀ ਸੀਮਾ ਇੰਸਾਂ ਦੇ ਦੇਹਾਂਤ ਤੋਂ ਬਾਅਦ ਅੱਜ ਉਸਦੀ ਦੀ ਮ੍ਰਿਤਕ ਦੇਹ ਮੈਡੀਕਲ ਖੋਜਾਂ ਲਈ ਦਾਨ ਕੀਤੀ ਗਈ ਹੈ, ਜਿਸ ਤੇ ਰਿਸਰਚ ਕਰਕੇ ਮੈਡੀਕਲ ਦੇ ਵਿਦਿਆਰਥੀ ਨਵੀਂਆਂ ਖੋਜ਼ਾਂ ਕਰਨਗੇ ਪਰਿਵਾਰ ਤੇ ਅੱਜ ਬੜੇ ਹੀ ਦੁੱਖ ਦੀ ਘੜੀ ਹੈ ਪ੍ਰੰਤੂ ਫਿਰ ਵੀ ਉਨ੍ਹਾਂ ਨੇ ਸਰੀਰ ਦਾਨ ਕਰਨ ਜੋ ਬਹੁਤ ਵੱਡਾ ਫੈਸਲਾ ਕੀਤਾ ਹੈ ਇਸ ਦੀ ਸ਼ਲਾਘਾ ਕਰਦੇ ਹਾਂ ਅਤੇ ਪਰਮ ਪਿਤਾ ਪ੍ਰਮਾਤਮਾ ਦੇ ਚਰਨਾਂ ’ਚ ਅਰਦਾਸ ਕਰਦੇ ਹਾਂ ਕਿ ਵਿੱਛੜੀ ਰੂਹ ਨੂੰ ਆਪਣੇ ਚਰਨਾਂ ’ਚ ਨਿਵਾਸ ਬਖਸ਼ਣਾ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ