ਘਰ ’ਚੋਂ ਮਿਲੀ ਸ਼ੱਕੀ ਹਾਲਾਤ ’ਚ ਬਜ਼ੁਰਗ ਦੀ ਲਾਸ਼

0
Body, Elderly, Suspicious, Circumstances, Home

ਅੰਮ੍ਰਿਤਸਰ। ਅਮ੍ਰਿਤਸਰ ਸਥਿਤ ਟੰਡਨ ਨਗਰ ਦੇ ਘਰ ’ਚੋਂ ਇੱਕ ਬਜ਼ੁਰਗ ਦੀ ਲਾਸ਼ ਮਿਲਣ ਨਾਲ ਇਲਾਕੇ ’ਚ ਸਨਸਨੀ ਫੈਲ ਗਈ। ਘਟਨਾ ਦੀ ਸੂਚਨਾ ਮਿਲਣ ’ਤੇ ਪੁੱਜੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਜਨਕ ਲਾਲ ਇਸ ਘਰ ’ਚ ਆਪਣੇ ਪੁੱਤਰ ਨਾਲ ਰਹਿੰਦਾ ਹੁੰਦਾ ਸੀ, ਜੋ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਹਮੇਸ਼ਾ ਉਸ ਨਾਲ ਲੜਾਈ-ਝਗੜਾ ਕਰਦਾ ਰਹਿੰਦਾ ਸੀ। ਜਾਣਕਾਰੀ ਮੁਤਾਬਕ ਬੀਤੀ ਰਾਤ ਵੀ ਦੋਵਾਂ ਵਿਚਾਲੇ ਝਗੜਾ ਹੋਇਆ ਸੀ, ਜਿਸ ਤੋਂ ਬਾਅਦ ਅੱਜ ਸਵੇਰੇ ਜਨਕ ਦੀ ਲਾਸ਼ ਘਰ ’ਚੋਂ ਬਰਾਮਦ ਹੋਈ। ਪੁਲਿਸ ਨੂੰ ਜਾਣਕਾਰੀ ਦਿੰਦਿਆਂ ਮ੍ਰਿਤਕ ਦੀ ਪਤਨੀ ਨੇ ਆਪਣੇ ਪਤੀ ਦੀ ਮੌਤ ਨੂੰ ਇੱਕ ਹਾਦਸਾ ਦੱਸਿਆ ਹੈ। ਦੂਜੇ ਪਾਸੇ ਘਟਨਾ ਸਥਾਨ ’ਤੇ ਪੁੱਜੇ ਐੱਸ.ਐਚ.ਓ ਪ੍ਰੇਮ ਪਲ ਨੇ ਦੱਸਿਆ ਕਿ ਮ੍ਰਿਤਕ ਦੇ ਸਿਰ ’ਤੇ ਸੱਟ ਦੇ ਨਿਸ਼ਾਨ ਪਾਏ ਗਏ ਹਨ, ਜਿਸ ਦੇ ਆਧਾਰ ’ਤੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।