Breaking News

ਤੂੜੀ ਵਾਲੇ ਕੋਠੇ ‘ਚੋਂ ਮਿਲੀ ਨੂੰਹ ਦੀ ਲਾਸ਼ 

Body, Murder

ਲਹਿਰਾਗਾਗਾ । ਆਪਣੀ ਨੂੰਹ ਨੂੰ ਮਾਰ ਕੇ ਘਰ ‘ਚ ਦੱਬਣ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਉਸ ਦੀ ਗੁੰਮਸ਼ੁਦਗੀ ਦਾ ਸਟੇਟਸ ਪਾਉਣ ਵਾਲਾ ਸਹੁਰਾ ਪਰਿਵਾਰ ਆਖਰਕਾਰ ਕਾਨੂੰਨ ਦੇ ਸ਼ਿਕੰਜੇ ‘ਚ ਆ ਹੀ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਪਿਛਲੇ ਕਈ ਦਿਨਾਂ ਤੋਂ ਸੋਸ਼ਲ ਮੀਡੀਆ ‘ਤੇ ਪਿੰਡ ਨੰਗਲਾ ਦੀ ਨੂੰਹ ਅਤੇ ਪਿੰਡ ਭੁਟਾਲ ਦੀ ਲੜਕੀ ਦੇ ਲਾਪਤਾ ਹੋਣ ਦਾ ਪਾਇਆ ਗਿਆ ਸਟੇਟਸ ਚਰਚਾ ਦਾ ਵਿਸ਼ਾ ਬਣਿਆ ਹੋਇਆ ਸੀ। ਇਸ ਮਾਮਲੇ ਦੇ ਸਬੰਧ ‘ਚ ਪੁਲਸ ਨੂੰ ਉਸ ਸਮੇਂ ਬਹੁਤ ਵੱਡੀ ਸਫਲਤਾ ਮਿਲੀ ਜਦੋਂ ਪੁਲਸ ਨੇ ਆਪਣੀ ਨੂੰਹ ਦੇ ਗੁੰਮ ਹੋਣ ਦਾ ਨਾਟਕ ਰਚਣ ਵਾਲੇ ਸਹੁਰਾ ਪਰਿਵਾਰ ਦੇ ਘਰੋਂ ਤੁੜੀ ਵਾਲੀ ਜ਼ਮੀਨ ‘ਚੋ ਦੱਬੀ ਹੋਈ ਲਾਸ਼ ਨੂੰ ਬਰਾਮਦ ਕਰ ਲਈ। ਮੌਕੇ ‘ਤੇ ਪਹੁੰਚੀ ਪੁਲਸ ਨੇ ਡਿਊਟੀ ਮਜਿਸਟ੍ਰੇਟ ਤਹਿਸੀਲਦਾਰ ਸੁਰਿੰਦਰ ਸਿੰਘ ਦੀ ਹਾਜ਼ਰੀ ‘ਚ ਤੂੜੀ ਵਾਲੇ ਕੋਠੇ ‘ਚ ਦੱਬੀ ਲਾਸ਼ ਨੂੰ ਬਾਹਰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ। ਮ੍ਰਿਤਕਾ ਦੇ ਭਰਾ ਗੁਰਸੇਵਕ ਸਿੰਘ ਨੇ ਦੱਸਿਆ ਕਿ ਉਸ ਦੀ ਭੈਣ ਸੁਖਜੀਤ ਕੌਰ ਨੂੰ ਉਸ ਦਾ ਸਹੁਰਾ ਪਰਿਵਾਰ ਹਮੇਸ਼ਾ ਤੰਗ-ਪ੍ਰੇਸ਼ਾਨ ਕਰਦਾ ਸੀ। 10 ਫਰਵਰੀ ਨੂੰ ਉਸ ਦੇ ਸਹੁਰੇ ਪਰਿਵਾਰ ਨੇ ਉਨ੍ਹਾਂ ਨੂੰ ਫੋਨ ਕਰਕੇ ਕਿਹਾ ਕਿ ਸੁਖਜੀਤ ਕੌਰ ਗੁੰਮ ਹੋ ਗਈ ਹੈ, ਜਿਸ ਕਾਰਨ ਉਨ੍ਹਾਂ ਨੇ ਪਰਿਵਾਰ ਸਮੇਤ ਉਸ ਨੂੰ ਲੱਭਣ ਦੀ ਬਹੁਤ ਕੋਸ਼ਿਸ਼ ਕੀਤੀ। ਮੇਰੇ ਪਿਤਾ ਦਰਸ਼ਨ ਸਿੰਘ ਵਲੋਂ ਜਦੋਂ ਪਿੰਡ ਨੰਗਲਾ ਵਿਖੇ ਜਾ ਕੇ ਪੜਤਾਲ ਕੀਤੀ ਤਾਂ ਉਸ ਦੇ ਸਹੁਰੇ ਪਰਿਵਾਰ ਨੇ ਉਨ੍ਹਾਂ ਨੂੰ ਕੋਈ ਤਸੱਲੀ ਬਖ਼ਸ਼ ਜਵਾਬ ਨਹੀਂ ਦਿੱਤਾ। ਪੁਲਸ ਨੇ ਉਸ ਦੇ ਸਹੁਰੇ ਪਰਿਵਾਰ ਦੇ ਘਰ ਦੀ ਤਲਾਸ਼ੀ ਲੈਂਦੇ ਸਮੇਂ ਤੂੜੀ ਵਾਲੇ ਕੋਠੇ ‘ਚੋਂ ਉਸ ਦੀ ਲਾਸ਼ ਬਰਾਮਦ ਕਰ ਲਈ ਅਤੇ ਮ੍ਰਿਤਕਾ ਦੇ ਭਰਾ ਦੇ ਬਿਆਨਾਂ ‘ਤੇ ਪਤੀ ਲਵਪ੍ਰੀਤ, ਦੇਓਰ ਸੁਮਨਪ੍ਰੀਤ, ਸੱਸ ਸਤਵੀਰ ਕੌਰ ਅਤੇ ਸਹੁਰਾ ਕਰਮਜੀਤ ਦੇ ਵਿਰੁੱਧ ਕੇਸ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਪ੍ਰਸਿੱਧ ਖਬਰਾਂ

To Top