Breaking News

ਖੇਤਾਂ ‘ਚੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼

Body, Person, Fields

ਬਟਾਲਾ। ਸ਼ੁੱਕਰਵਾਰ ਨੂੰ ਪਿੰਡ ਭੁੱਲਰ ‘ਚ ਸਰਕਾਰੀ ਹਾਈ ਸਕੂਲ ਦੇ ਪਿਛੇ ਖੇਤਾਂ ਵਿਚ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਨਾਲ ਪਿੰਡ ‘ਚ ਸਨਸਨੀ ਫੈਲ ਗਈ। ਇਸ ਸੰੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਏ. ਐਸ. ਆਈ ਮਿੱਤਰਮਾਣ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਬਲਵਿੰਦਰ ਕੌਰ ਪਤਨੀ ਲੇਟ ਸੁਖਦੇਵ ਸਿੰਘ ਨੇ ਫੋਨ ‘ਤੇ ਸੂਚਿਤ ਕੀਤਾ ਕਿ ਉਨ੍ਹਾਂ ਦੇ ਖੇਤਾਂ ਵਿੱਚ ਕਿਸੇ ਵਿਅਕਤੀ ਦੀ ਲਾਸ਼ ਮਿਲੀ ਹੈ। ਜਿਸ ਦੀ ਉਮਰ ਕਰੀਬ 40 ਸਾਲ ਹੈ। ਸੂਚਨਾ ਮਿਲਣ ‘ਤੇ ਉਹ ਤੁਰੰਤ ਉਕਤ ਸਥਾਨ ‘ਤੇ ਪਹੁੰਚੇ ਅਤੇ ਲਾਸ਼ ਦੇ ਵਾਰਸਾਂ ਸੰਬੰਧੀ ਪੁੱਛ ਗਿੱਛ ਕੀਤੀ ਪਰ ਲਾਸ਼ ਦੀ ਸ਼ਨਾਖਤ ਨਹੀ ਹੋ ਸਕੀ। ਇਸ ਲਈ ਉਨ੍ਹਾਂ ਲਾਸ਼ ਨੂੰ 72 ਘੰਟੇ ਲਈ ਸਿਵਲ ਹਸਪਤਾਲ ਦੇ ਡੈੱਡ ਹਾਊਸ ਵਿਚ ਰੱਖ ਦਿੱਤਾ ਹੈ ਅਤੇ 174 ਦੀ ਕਾਰਵਾਈ ਕਰ ਦਿੱਤੀ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਪ੍ਰਸਿੱਧ ਖਬਰਾਂ

To Top