ਬਾਲੀਵੁੱਡ ਡਰੱਗ ਤਸਕਰੀ ਮਾਮਲਾ ਸੰਸਦ ‘ਚ ਚੁੱਕਿਆ

0

ਡਰੱਗ ਤਸਕਰਾਂ ਖਿਲਾਫ਼ ਸਖਤ ਕਾਰਵਾਈ ਹੋਣੀ ਚਾਹੀਦੀ ਹੈ : ਰਵੀ ਕਿਸ਼ਨ

ਨਵੀਂ ਦਿੱਲੀ। ਕੋਰੋਨਾ ਆਫ਼ਤ ਦਰਮਿਆਨ ਸੰਸਦ ਦੇ ਮਾਨਸੂਨ ਸੈਸ਼ਨ ਦੌਰਾਨ ਭਾਜਪਾ ਸੰਸਦ ਮੈਂਬਰ ਰਵੀ ਕਿਸ਼ਨ ਨੇ ਬਾਲੀਵੁੱਡ ‘ਚ ਡਰੱਗ ਦਾ ਮੁੱਦਾ ਵੀ ਚੁੱਕਿਆ। ਰਵੀ ਕਿਸ਼ਨ ਨੇ ਕਿਹਾ ਕਿ ਫਿਲਮ ਇੰਡਸਟਰੀ ਵਿਚ ਡਰੱਗ ਮਾਮਲੇ ਦੀ ਤਹਿ ਤੱਕ ਜਾਂਚ ਹੋਣੀ ਚਾਹੀਦੀ ਹੈ। ਇਹ ਬਹੁਤ ਹੀ ਗੰਭੀਰ ਮੁੱਦਾ ਹੈ। ਨੌਜਵਾਨ ਪੀੜ੍ਹੀ ਨੂੰ ਬਰਬਾਦ ਕੀਤਾ ਜਾ ਰਿਹਾ ਹੈ। ਸਰਕਾਰ ਨੂੰ ਇਸ ‘ਚ ਸਖਤ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਅੱਗੇ ਆਖਿਆ ਕਿ ਫਿਲਮ ਇੰਡਸਟਰੀ ‘ਚ ਵੀ ਨਸ਼ੇ ਦੀ ਲਤ ਹੈ। ਐੱਨ. ਸੀ. ਬੀ. ਬਹੁਤ ਵਧੀਆ ਕੰਮ ਕਰ ਰਿਹਾ ਹੈ। ਮੈਂ ਕੇਂਦਰ ਸਰਕਾਰ ਨੂੰ ਸਖਤ ਕਾਰਵਾਈ ਕਰਨ ਅਤੇ ਦੋਸ਼ੀ ਨੂੰ ਛੇਤੀ ਫੜ੍ਹਨ ਦੀ ਅਪੀਲ ਕਰਦਾ ਹਾਂ।

ਰਵੀ ਕਿਸ਼ਨ ਨੇ ਕਿਹਾ ਕਿ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਧ ਰਹੀ ਹੈ। ਦੇਸ਼ ਦੇ ਨੌਜਵਾਨਾਂ ਦੀ ਜਵਾਨੀ ਖਤਮ ਕਰਨ ਦੀ ਸਾਜਿਸ਼ ਰਚੀ ਜਾ ਰਹੀ ਹੈ। ਪਾਕਿਸਤਾਨ ਅਤੇ ਚੀਨ ਤੋਂ ਨਸ਼ਿਆਂ ਦੀ ਤਸਕਰੀ ਹਰ ਸਾਲ ਕੀਤੀ ਜਾਂਦੀ ਹੈ। ਇਹ ਪੰਜਾਬ ਅਤੇ ਨੇਪਾਲ ਰਾਹੀ ਲਿਆਂਦੀ ਜਾਂਦੀ ਹੈ। ਦੱਸਣਯੋਗ ਹੈ ਕਿ ਸੰਸਦ ਦਾ ਮਾਨਸੂਨ ਸੈਸ਼ਨ 14 ਸਤੰਬਰ ਤੋਂ 1 ਅਕਤੂਬਰ ਤੱਕ ਚਲੇਗਾ। ਇਸ ਵਿਚ ਕੋਰੋਨਾ ਵਾਇਰਸ ਪ੍ਰੋਟੋਕਾਲ ਦਾ ਖਾਸ ਧਿਆਨ ਰੱਖਿਆ ਗਿਆ ਹੈ। ਇਸ ਸੈਸ਼ਨ ਦੌਰਾਨ ਕੋਈ ਵੀ ਛੁੱਟੀ ਨਹੀਂ ਹੋਵੇਗੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.