ਬ੍ਰਾਹਮਣ ਸਮਾਜ ਵੈਲਫੇਅਰ ਫਰੰਟ ਪੰਜਾਬ ਵੱਲੋਂ ਰਾਹੁਲ ਭੱਟ ਦੇ ਕਾਤਲ ਨੂੰ ਛੇਤੀ ਗ੍ਰਿਫਤਾਰ ਕਰਨ ਦੀ ਮੰਗੀ

Brahman Samaj

 ਪਿਸ਼ਾਵਰ ਵਿੱਚ ਦੋ ਸਿੱਖ ਕਾਰੋਬਾਰੀਆਂ ਦੀ ਹੱਤਿਆ ਦੀ ਵੀ ਕੀਤੀ ਨਿਖੇਧੀ 

(ਸੁਭਾਸ਼ ਸ਼ਰਮਾ) ਕੋਟਕਪੂਰਾ। ਸੂਬਾ ਪ੍ਰਧਾਨ ਐਡਵੋਕੇਟ ਹਰਿੰਦਰਪਾਲ ਸ਼ਰਮਾ ਕੌਰਜੀਵਾਲਾ ਦੀ ਅਗਵਾਈ ’ਚ ਬ੍ਰਹਾਮਣ ਸਮਾਜ ਵੈਲਫੇਅਰ ਫਰੰਟ ਪੰਜਾਬ ਵੱਲੋਂ ਨਰਸਿੰਗ ਚਤੁਰਦਸੀ ਦੇ ਦਿਹਾੜੇ ਤੇ ਸ੍ਰੀ ਪਰਸ਼ੂਰਾਮ ਵਾਟਿਕਾ ਸਰਹਿੰਦੀ ਗੇਟ ਪਟਿਆਲਾ ਵਿਖੇ ਹਵਨਯੱਗ ਕਰਕੇ ਜੰਮੂ ਕਸ਼ਮੀਰ ਦੇ ਬਡਗਾਮ ਜ਼ਿਲ੍ਹੇ ਦੇ ਚਦੁਰਾ ਇਲਾਕੇ ਵਿੱਚ ਕਸ਼ਮੀਰੀ ਪੰਡਿਤ ਰਾਹੁਲ ਭੱਟ ਦੀ ਡਿਊਟੀ ’ਤੇ ਤਾਇਨਾਤ ਹੱਤਿਆ ਕਰਨ ਦੀ ਪੁਰਜੋਰ ਨਿਖੇਧੀ ਕੀਤੀ ਤੇ ਪੰਡਿਤ ਰਾਹੁਲ ਭੱਟ ਦੀ ਹੋਈ ਬੇਵਕਤੀ ਮੌਤ ਤੇ ਦੋ ਮਿੰਟ ਦਾ ਮੋਨ ਧਾਰ ਕੇ ਸ਼ਰਧਾ ਦੇ ਫੁੱਲ ਭੇਂਟ ਕੀਤੇ।

ਬ੍ਰਾਹਮਣ ਸਮਾਜ ਵੈਲਫੇਅਰ ਫਰੰਟ ਪੰਜਾਬ ਨੇ ਸਰਕਾਰ ਤੋਂ ਉਹਨ੍ਹਾਂ ਦੇ ਪਰਿਵਾਰ ਨੂੰ ਇੱਕ ਕਰੌੜ ਰੁਪਏ ਦੀ ਵਿੱਤੀ ਸਹਾਇਤਾ ਤੇ ਇੱਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦੀ ਮੰਗ ਕੀਤੀ ਅਤੇ ਕਾਤਲ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਗ੍ਰਿਫਤਾਰ ਕਰਕੇ ਸਖਤ ਤੋਂ ਸਖਤ ਸਜਾਵਾਂ ਦਿੱਤੀਆਂ ਜਾਣ। ਬੰਦੂਕਧਾਰੀ ਵਿਅਕਤੀਆਂ ਦਾ ਚਦੁਰਾ ਸ਼ਹਿਰ ਦੇ ਤਹਿਸੀਲ ਦਫਤਰ ਵਿੱਚ ਦਾਖਲ ਹੋ ਕੇ ਇਸ ਤਰ੍ਹਾਂ ਕਤਲ ਕਰਨ ਤੇ ਸਰਕਾਰ ਦੀ ਕਾਰਗੁਜਾਰੀ ਤੇ ਸਵਾਲਿਆ ਚਿੰਨ ਖੜੇ ਕਰਦੀ ਹੈ। ਧਾਰਾ 370 ਹਟਾਏ ਜਾਣ ਤੋਂ ਬਾਅਦ ਜੰਮੂ ਕਸ਼ਮੀਰ ਵਿੱਚ ਗੈਰ ਮੁਸਲਮਾਨ/ਕਸ਼ਮੀਰੀ ਪੰਡਤਾਂ ਤੇ ਹਮਲਿਆਂ ਵਿੱਚ ਲਗਾਤਾਰ ਵਾਧਾ ਹੋਇਆ ਹੈ।

ਬ੍ਰਾਹਮਣ ਸਮਾਜ ਵੈਲਫੇਅਰ ਫਰੰਟ ਪੰਜਾਬ ਨੇ ਭਾਰਤ ਦੇ ਬ੍ਰਾਹਮਣ ਸਮਾਜ ਨੂੰ ਅਪੀਲ ਕੀਤੀ ਕਿ ਜੋ ਅੱਤਵਾਦੀ ਸੰਗਠਨ ਬ੍ਰਾਹਮਣ ਸਮਾਜ ਨੂੰ ਟਾਰਗੇਟ ਕਰਕੇ ਹੱਤਿਆ ਕਰਦੇ ਹਨ ਉਹਨਾਂ ਦੇ ਵਿਰੋਧ ਵਿੱਚ ਲਾਮਬੰਦ ਹੋ ਕੇ ਆਵਾਜ ਬੁਲੰਦ ਕੀਤੀ ਜਾਵੇ। ਕਸ਼ਮੀਰੀ ਪੰਡਿਤਾਂ ’ਤੇ ਸਰਕਾਰ ਵੱਲੋਂ ਅੱਥਰੂ ਗੈਸ ਤੇ ਲਾਠੀਚਾਰਜ ਕਰਨ ਦੀ ਬ੍ਰਾਹਮਣ ਸਮਾਜ ਵੈਲਫੇਅਰ ਫਰੰਟ ਪੰਜਾਬ ਵੱਲੋਂ ਨਿੰਦਾ ਕੀਤੀ ਗਈ। ਬ੍ਰਾਹਮਣ ਸਮਾਜ ਵੈਲਫੇਅਰ ਫਰੰਟ ਪੰਜਾਬ ਵੱਲੋਂ ਪਿਸ਼ਾਵਰ ਵਿੱਚ ਦੋ ਸਿੱਖ ਕਾਰੋਬਾਰੀਆਂ ਦੀ ਹੱਤਿਆ ਦੀ ਨਿਖੇਧੀ ਕੀਤੀ ਹੈ ਅਤੇ ਕਿਹਾ ਕਿ ਪਾਕਿਸਤਾਨ ’ਚ ਸਿੱਖ ਤੇ ਹਿੰਦੂ ਘੱਟ ਗਿਣਤੀ ਨੂੰ ਟਾਰਗੇਟ ਕੀਤਾ ਜਾ ਰਿਹਾ ਹੈ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਨੂੰ ਅਪੀਲ ਕੀਤੀ ਕਿ ਉਹ ਪਾਕਿਸਤਾਨ ਵਿੱਚ ਘੱਟ ਗਿਣਤੀਆਂ ਦੇ ਹਿੱਤਾਂ ਦੀ ਸੁਰੱਖਿਆ ਦਾ ਮੁੱਦਾ ਕੌਮਾਂਤਰੀ ਪੱਧਰ ’ਤੇ ਉਠਾਉਣ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ