Breaking News

ਬਜਟ ਸੈਸ਼ਨ 29 ਜਨਵਰੀ ਤੋਂ, ਆਮ ਬਜਟ ਇੱਕ ਫਰਵਰੀ ਨੂੰ

Budget Session, General, Parliament, India

ਏਜੰਸੀ
ਨਵੀਂ ਦਿੱਲੀ, 5 ਜਨਵਰੀ।

ਸੰਸਦ ਦਾ ਬਜਟ ਸੈਸ਼ਨ 29 ਜਨਵਰੀ ਤੋਂ ਸ਼ੁਰੂ ਹੋਵੇਗਾ ਅਤੇ ਵਿੱਤੀ ਸਾਲ 2018-19 ਲਈ ਆਮ ਬਜਟ ਇੱਕ ਫਰਵਰੀ ਨੂੰ ਪੇਸ਼ ਕੀਤਾ ਜਾਵੇਗਾ।

ਸੰਸਦੀ ਮਾਮਲਿਆਂ ਦੇ ਮੰਤਰੀ ਅਨੰਤ ਕੁਮਾਰ ਨੇ ਸੰਸਦ ਦਾ ਸਰਦ ਰੁੱਤ ਸੈਸ਼ਨ ਖਤਮ ਹੋਣ ਤੋਂ ਬਾਅਦ ਅੱਜ ਇੱਥੇ ਪੱਤਰਕਾਰਾਂ ਨੂੰ ਦੱਸਿਆ ਕਿ ਬਜਟ ਸੈਸ਼ਨ 29 ਜਨਵਰੀ ਨੂੰ ਸ਼ੁਰੂ ਹੋਵੇਗਾ ਅਤੇ ਛੇ ਅਪਰੈਲ  ਤੱਕ ਚੱਲੇਗਾ, ਜਿਸ ਵਿੱਚ 10 ਫਰਵਰੀ ਤੋਂ ਚਾਰ ਮਾਰਚ ਤੱਕ ਛੁੱਟੀਆਂ ਰਹਿਣਗੀਆਂ।

ਛੁੱਟੀਆਂ ਦੌਰਾਨ ਵੱਖ-ਵੱਖ ਸੰਮਤੀਆਂ ਬਜਟ ਅਤੇ ਵੱਖ-ਵੱਖ ਮੰਤਰਾਲਿਆਂ ਦੀਆਂ ਗਰਾਂਟ ਮੰਗਾਂ ‘ਤੇ ਵਿਚਾਰ-ਵਟਾਂਦਰਾ ਕਰਨਗੀਆਂ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

 

ਪ੍ਰਸਿੱਧ ਖਬਰਾਂ

To Top