ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ : ਕਾਨੂੰਨ ਵਿਵਸਥਾ ’ਤੇ ਸਦਨ ’ਚ ਹੰਗਾਮਾ

ਮੂਸੇਵਾਲਾ ਮਡਰ ਕੇਸ ’ਚ ਵਿਰੋਧੀ ਧਿਰਾਂ ਨੇ ਘੇਰੀ ਸਰਕਾਰ

  • ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਦੇ ਦੌਰ ’ਚ ਹਾਲਾਤ ਜ਼ਿਆਦਾ ਖਰਾਬ : ਆਪ

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਵਿਧਾਨ ਸਭਾ (Punjab Vidhan Sabha) ਦੇ ਬਜਟ ਸੈਸ਼ਨ ਵਿੱਚ ਹੰਗਾਮਾ ਹੋਇਆ ਹੈ। ਵਿਰੋਧੀ ਪਾਰਟੀਆਂ ਪੰਜਾਬ ‘ਚ ਅਮਨ-ਕਾਨੂੰਨ ਦੇ ਮੁੱਦੇ ‘ਤੇ ਬਹਿਸ ਕਰਵਾਉਣ ‘ਤੇ ਅੜੀਆਂ ਹਨ। ਮੂਸੇਵਾਲਾ ਮਡਰ ਕੇਸ ’ਚ ਵੀ ਵਿਰੋਧੀ ਧਿਰਾਂ ਨੇ ਆਪ ਸਰਕਾਰ ਨੂੰ ਘੇਰਿਆ। ਉਨ੍ਹਾਂ ਦਾ ਕਹਿਣਾ ਹੈ ਕਿ ਜਿੱਥੇ ਮੁੱਖ ਮੰਤਰੀ ਭਗਵੰਤ ਮਾਨ ਕਹਿ ਰਹੇ ਹਨ ਕਿ ਮੇਰੀ ਜਾਨ ਨੂੰ ਖ਼ਤਰਾ ਹੈ ਤਾਂ ਪੰਜਾਬ ਵਿੱਚ ਕੌਣ ਸੁਰੱਖਿਅਤ ਰਹੇਗਾ। ਇਸ ਮੁੱਦੇ ‘ਤੇ ਬਹਿਸ ਹੋਣੀ ਚਾਹੀਦੀ ਹੈ। ਓਧਰ ਆਮ ਆਦਮੀ ਪਾਰਟੀ ਦੇ ਅਮਨ ਅਰੋੜਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਦੇ ਦੌਰ ’ਚ ਹਾਲਾਤ ਜ਼ਿਆਦਾ ਖਰਾਬ ਰਹੇ ਹਨ।

ਸਪੀਕਰ ਕੁਲਤਾਰ ਸੰਧਵਾਂ ਨੇ ਬਾਜਵਾ ਨੂੰ ਕਿਹਾ ਕਿ ਉਨ੍ਹਾਂ ਕੋਲ ਕਾਫੀ ਤਜ਼ਰਬਾ ਹੈ। ਮੁੱਖ ਮੰਤਰੀ ਭਲਕੇ ਇਸ ਬਾਰੇ ਬਿਆਨ ਦੇਣਗੇ। ਇਸ ‘ਤੇ ਬਾਜਵਾ ਨੇ ਕਿਹਾ ਕਿ ਜੇਕਰ ਕੋਈ ਸ਼ਾਮ ਨੂੰ ਗੋਲੀ ਚਲਾਵੇਗਾ ਤਾਂ ਸਾਰਾ ਤਜ਼ਰਬਾ ਖਤਮ ਹੋ ਜਾਵੇਗਾ। ਹਾਲਾਂਕਿ ਸਪੀਕਰ ਦੇ ਹੁਕਮਾਂ ਤੋਂ ਬਾਅਦ ਰਾਸ਼ਟਰਪਤੀ ਦੇ ਸੰਬੋਧਨ ‘ਤੇ ਚਰਚਾ ਸ਼ੁਰੂ ਹੋ ਗਈ ਸੀ। ਇਸ ਦੌਰਾਨ ਕੁਝ ਕਾਂਗਰਸੀ ਸਦਨ ਤੋਂ ਬਾਹਰ ਆ ਗਏ। ਇਸ ਤੋਂ ਪਹਿਲਾਂ ਸਵੇਰੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਸਮੇਤ 11 ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। 13 ਮਿੰਟ ਦੀ ਕਾਰਵਾਈ ਤੋਂ ਬਾਅਦ ਸਦਨ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ।

vidhan sabha

27 ਜੂਨ ਨੂੰ ਪੰਜਾਬ ਦੀ ਆਮ ਆਦਮੀ ਪਾਰਟੀ ਬਜਟ ਪੇਸ਼ ਕਰੇਗੀ

27 ਜੂਨ ਨੂੰ ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਆਪਣਾ ਪਹਿਲਾ ਬਜਟ ਪੇਸ਼ ਕਰੇਗੀ। ਇਹ ਬਜਟ ਪੇਪਰ ਰਹਿਤ ਹੋਵੇਗਾ। ਵਿਧਾਇਕਾਂ ਨੂੰ ਮੋਬਾਈਲ ਐਪ ਰਾਹੀਂ ਬਜਟ ਉਪਲਬਧ ਕਰਵਾਇਆ ਜਾਵੇਗਾ। ਇਸ ਸੈਸ਼ਨ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਇੱਕ ਵਿਧਾਇਕ-ਇੱਕ ਪੈਨਸ਼ਨ ਅਤੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਪ੍ਰਸਤਾਵ ਲਿਆਵੇਗੀ। ਇਸ ਦੌਰਾਨ ਵਿਰੋਧੀ ਧਿਰ ਨੇ ਕਾਨੂੰਨ ਵਿਵਸਥਾ ਦੇ ਮੁੱਦੇ ‘ਤੇ ਸਰਕਾਰ ਨੂੰ ਘੇਰਨ ਦੀ ਤਿਆਰੀ ਕਰ ਲਈ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ