ਦੇਸ਼

ਕੈਂਪ ਦੇ ਤੀਜੇ ਦਿਨ ਤੱਕ 4650 ਮਰੀਜ਼ਾਂ ਦੀ ਜਾਂਚ

Third, Camp, Patients, Checked

27ਵਾਂ ਯਾਦ-ਏ-ਮੁਰਸ਼ਿਦ ਮੁਫ਼ਤ ਅੱਖਾਂ ਦਾ ਜਾਂਚ ਕੈਂਪ

ਆਪ੍ਰੇਸ਼ਨ ਦੇ ਦੂਜੇ ਦਿਨ 54 ਹਨ੍ਹੇਰੀ ਜ਼ਿੰਦਗੀਆਂ ‘ਚ ਆਇਆ ਉਜਾਲਾ

ਸਰਸਾ (ਸੱਚ ਕਹੂੰ ਨਿਊਜ਼) ਡੇਰਾ ਸੱਚਾ ਸੌਦਾ ਦੀ ਦੂਜੀ ਪਾਤਸ਼ਾਹੀ ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਜੀ ਮਹਾਰਾਜ ਦੀ ਪਵਿੱਤਰ ਯਾਦ ‘ਚ 27ਵਾਂ ਯਾਦ-ਏ-ਮੁਰਸ਼ਿਦ ਪਰਮ ਪਿਤਾ ਸ਼ਾਹ ਸਤਿਨਾਮ ਜੀ ਮੁਫ਼ਤ ਅੱਖਾਂ ਦੇ ਕੈਂਪ ‘ਚ ਹੁਣ ਤੱਕ 54 ਆਪ੍ਰੇਸ਼ਨ ਹੋ ਚੁੱਕੇ ਹਨ ਜਦੋਂÎਕਿ 4650 ਵਿਅਕਤੀਟਾਂ ਦੀ ਜਾਂਚ ਹੋ ਚੁੱਕੀ ਹੈ ਅੱਜ ਪੂਜਨੀਕ ਮਾਤਾ ਨਸੀਬ ਕੌਰ ਜੀ ਇੰਸਾਂ (ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਪੂਜਨੀਕ ਮਾਤਾ ਜੀ) ਨੇ ਹਸਪਤਾਲ ‘ਚ ਪਹੁੰਚ ਕੇ ਮਰੀਜ਼ਾਂ ਦਾ ਹਾਲ-ਚਾਲ ਪੁੱÎਛਿਆ ਤੇ ਉਨ੍ਹਾਂ ਦੀ ਸਿਹਤ ਲਾਭ ਦੀ ਕਾਮਨਾ ਕੀਤੀ ਇਸ ਮੌਕੇ ਉਨ੍ਹਾਂ ਦੇ ਨਾਲ ਸ਼ਾਹ ਸਤਿਨਾਮ ਜੀ ਸਪੈਸ਼ਲਿਟੀ ਹਸਪਤਾਲ ਦੇ ਜੁਆਇੰਟ ਸੀਐਮਓ ਡਾ. ਗੌਰਵ ਅਗਰਵਾਲ ਸਮੇਤ ਡੇਰਾ ਸੱਚਾ ਸੌਦਾ ਦੀ ਮੈਨੇਜ਼ਮੈਂਟ ਕਮੇਟੀ ਦੇ ਮੈਂਬਰ ਤੇ ਡਾਕਟਰ ਮੌਜ਼ੂਦ ਸਨ
ਖਾਸ ਗੱਲ ਇਹ ਹੈ ਕਿ ਲੋਕਾਂ ‘ਚ ਕੈਂਪ ਪ੍ਰਤੀ ਵਿਸ਼ੇਸ਼ ਜਾਗਰੂਕਤਾ ਦੇਖਣ ਨੂੰ ਮਿਲ ਰਹੀ ਹੈ ਆਸ-ਪਾਸ ਹੀ ਨਹੀਂ, ਦੂਰ-ਦੁਰਾਡੇ ਦੇ ਪ੍ਰਦੇਸ਼ਾਂ ਤੋਂ ਵੀ ਲੋਕ ਸਿਹਤ ਲਾਭ ਲੈਣ ਲਈ ਕੈਂਪ ‘ਚ ਪਹੁੰਚ ਰਹੇ ਹਨ ਕੈਂਪ ‘ਚ ਰਜਿਸਟਰੇਸ਼ਨ ਦੀ ਪ੍ਰਕਿਰਿਆ ਸ਼ਨਿੱਚਰਵਾਰ ਤੱਕ ਜਾਰੀ ਰਹੇਗੀ
ਮਿਲੀ ਜਾਣਕਾਰੀ ਅਨੁਸਾਰ ਕੈਂਪ ਦੇ ਤੀਜੇ ਦਿਨ ਸ਼ੁੱਕਰਵਾਰ ਨੂੰ ਵੀ ਸ਼ਾਹ ਸਤਿਨਾਮ ਜੀ ਸਪੈਸ਼ਲਿਟੀ ਹਸਪਤਾਲ ‘ਚ ਕੈਂਪ ‘ਚ ਚੁਣੇ ਗਏ ਮਰੀਜ਼ਾਂ ਦੇ ਅੱਖਾਂ ਦੇ ਆਪ੍ਰੇਸ਼ਨ ਜਾਰੀ ਰਹੇ ਹਸਪਤਾਲ ‘ਚ ਅਤੀਆਧੁਨਿਕ ਸਹੂਲਤਾਂ ਨਾਲ ਲੈੱਸ ਆਪ੍ਰੇਸ਼ਨ ਥਿਏਟਰ ‘ਚ ਮਾਹਿਰ ਡਾਕਟਰਾਂ ਵੱਲੋਂ ਦੂਜੇ ਦਿਨ ਤੱਕ 54 ਮਰੀਜ਼ਾਂ ਦੇ ਆਪ੍ਰੇਸ਼ਨ ਕੀਤੇ ਗਏ ਕੈਂਪ ਦੇ ਤੀਜੇ ਦਿਨ ਤੱਕ 4650 ਮਰੀਜ਼ਾਂ ਦੀ ਜਾਂਚ ਹੋ ਚੁੱਕੀ ਸੀ ਤੇ ਹਾਲੇ ਵੀ ਜਾਂਚ ਲਗਾਤਾਰ ਜਾਰੀ ਹੈ ਅੱਜ ਪੂਜਨੀਕ ਮਾਤਾ ਨਸੀਬ ਕੌਰ ਜੀ ਇੰਸਾਂ ਨੇ ਹਸਪਤਾਲ ਪਹੁੰਚ ਕੇ ਵਾਰਡ ਵਾਈਜ਼ ਮਰੀਜ਼ਾਂ ਕੋਲ ਜਾ ਕੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ ਪੂਜਨੀਕ ਮਾਤਾ ਜੀ ਨੇ ਇਸ ਦੌਰਾਨ ਡਾਕਟਰਾਂ ਤੇ ਪੈਰਾਮੈਡੀਕਲ ਸਟਾਫ਼ ਨੂੰ ਵੀ ਜ਼ਰੂਰੀ ਦਿਸ਼ਾ ਨਿਰਦੇਸ਼ ਦਿੰਦਿਆਂ ਉਨ੍ਹਾਂ ਦੀਆਂ ਸੇਵਾਵਾਂ ਦੀ ਭਰਪੂਰ ਸ਼ਲਾਘਾ ਕੀਤੀ ਕੈਂਪ ‘ਚ ਜਿੱਥੇ ਮਰੀਜ਼ਾਂ ਦੀ ਲਗਾਤਾਰ ਜਾਂਚ ਜਾਰੀ ਹੈ, ਉੱਥੇ ਕੈਂਪ ਲਈ ਰਜਿਸਟਰੇਸ਼ਨ ਕਰਾਉਣ ਲਈ ਹਾਲੇ ਵੀ ਲਾਈਨਾਂ ਲੱਗੀਆਂ ਹੋਈਆਂ ਹਨ

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਪ੍ਰਸਿੱਧ ਖਬਰਾਂ

To Top