ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਰਾਜਪੁਰਾ ਅਨਾਜ ਮੰਡੀ ਤੋਂ ਝੋਨੇ ਦੀ ਖਰੀਦ ਸ਼ੁਰੂ ਕਰਵਾਈ

ਕਿਸਾਨਾਂ ਦਾ ਇੱਕ-ਇੱਕ ਦਾਣਾ ਪੰਜਾਬ ਸਰਕਾਰ ਵੱਲੋਂ ਖਰੀਦਿਆਵ ਜਾਵੇਗਾ- ਕੈਬਨਿਟ ਮੰਤਰੀ ਪੰਜਾਬ 

(ਅਜਯ ਕਮਲ)  ਰਾਜਪੁਰਾ। ਪੰਜਾਬ ਸਰਕਾਰ ਵੱਲੋਂ 1 ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਦਾ ਐਲਾਨ ਕੀਤਾ ਗਿਆ ਸੀ  ਅਤੇ ਅੱਜ ਰਾਜਪੁਰਾ ਅਨਾਜ ਮੰਡੀ ਵਿੱਚ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਅਤੇ ਹਲਕਾ ਵਿਧਾਇਕ ਮੈਡਮ ਨੀਨਾ ਮਿੱਤਲ,  ਵਿਧਾਇਕ ਗੁਰਲਾਲ ਘਨੌਰ ਵੱਲੋਂ ਝੋਨੇ ਦੀ ਸਰਕਾਰੀ ਖਰੀਦ ( Purchase Of Paddy) ਦੀ ਸ਼ੁਰੂਆਤ ਕਰਵਾਈ ਗਈ ।

ਇਹ ਵੀ ਪੜ੍ਹੋ : ਬਲਾਕ ਬਠਿੰਡਾ ਦੇ 92ਵੇਂ ਸਰੀਰਦਾਨੀ ਬਣੇ ਰਾਹੁਲ ਇੰਸਾਂ

.ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਪਣੀ ਸਾਰੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਨਾਲ ਹੀ ਪੰਜਾਬ ਸਰਕਾਰ ਵੱਲੋਂ 1804 ਸਰਕਾਰੀ ਮੰਡੀਆ ਅਤੇ 364 ਆਰਜੀ ਮੰਡੀਆ ਝੋਨੇ ਦੀ ਖਰੀਦ ਲਈ ਤਿਆਰ ਕੀਤੀਆਂ ਗਈਆਂ ਹਨ ਅਤੇ ਸਾਨੂੰ ਕੇਂਦਰ ਸਰਕਾਰ ਵੱਲੋਂ ਸਾਨੂੰ 184 ਲੱਖ ਮੀਟ੍ਰਿਕ ਟਨ ਦਾ ਟੀਚਾ ਦਿੱਤਾ ਗਿਆ ਹੈ ਪ੍ਰੰਤੂ ਪੰਜਾਬ ਸਰਕਾਰ ਵੱਲੋਂ 191 ਲੱਖ ਮੀਟ੍ਰਿਕ ਟਨ ਝੋਨੇ ਦੀ ਫਸਲ ਦੀ ਖਰੀਦ ਦਾ ਟੀਚਾ ਪੰਜਾਬ ਸਰਕਾਰ ਵਲੋਂ ਰੱਖਿਆ ਗਿਆ ਹੈ ਜਿਸ ਲਈ CCL ਵੱਲੋਂ 36999 ਕਰੋੜ ਰੁਪਏ ਪੰਜਾਬ ਸਰਕਾਰ ਕੋਲ ਪਹੁੰਚ ਗਏ ਹਨ ਅਤੇ ਕਿਸਾਨਾ ਦੀ ਫਸਲ ਦਾ ਇਕ ਇਕ ਦਾਣਾ ਮੰਡੀਆਂ ਵਿਚੋ ਖਰੀਦਿਆਂ ਜਾਵੇਗਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ