ਅਧਿਆਪਕਾਂ ਘੇਰਿਆ ਕੈਪਟਨ ਸੰਧੂ ਦਾ ਚੋਣ ਦਫਤਰ

0
Capt. Sandhu's, Election, Office, Surrounded , Teachers

ਦਫ਼ਤਰ ਅੱਗੇ ਪੰਜਾਬ ਸਰਕਾਰ ਖਿਲਾਫ ਕੀਤੀ ਨਾਅਰੇਬਾਜ਼ੀ ਤੇ ਐਲ-ਐਫ ਰੋਡ ਕੀਤਾ ਜਾਮ | Election

ਸੱਚ ਕਹੂੰ ਨਿਊਜ਼/ਮਲਕੀਤ ਸਿੰਘ/ਮੁੱਲਾਂਪੁਰ । ਸ਼ਹੀਦ ਕਿਰਨਜੀਤ ਕੌਰ ਈ.ਜੀ.ਐਸ, ਏ.ਆਈ.ਈ ਅਤੇ ਐਸ.ਟੀ.ਆਰ ਯੂਨੀਅਨ ਪੰਜਾਬ, ਈ.ਟੀ.ਟੀ  ਅਧਿਆਪਕ ਯੂਨੀਅਨ ਅਤੇ ਬੇਰੁਜ਼ਗਾਰ ਵੈਟਨਰੀ ਡਿਪਲੋਮਾ ਹੋਲਡਰ ਐਸੋਸੀਏਸ਼ਨ ਪੰਜਾਬ ਨੇ ਹਲਕਾ ਦਾਖਾ ਤੋਂ ਜਿਮਨੀ ਚੋਣ ਲੜ ਰਹੇ ਕੈਪਟਨ ਸੰਦੀਪ ਸਿੰਘ ਸੰਧੂ ਦੇ ਮੁੱਖ ਚੋਣ ਦਫਤਰ ਅੱਗੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜੀ ਕਰਦਿਆ ਲੁਧਿਆਣਾ-ਫਿਰੋਜਪੁਰ ਰੋਡ ਨੂੰ ਪੱਕੇ ਤੌਰ ‘ਤੇ ਬੰਦ ਕਰਕੇ ਆਵਾਜਾਈ ਠੱਪ ਕਰ  ਦਿੱਤੀ। Election

ਜਿਸਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਨੂੰ ਹੱਥਾਂ ਪੈਰਾਂ ਦੀ ਪੈ ਗਈ ਤੇ ਮੌਕੇ ‘ਤੇ ਪੁੱਜ ਕੇ ਪ੍ਰਦਰਸ਼ਨਕਾਰੀਆਂ ਨੂੰ ਸਮਝਾਉਣ ਦਾ ਯਤਨ ਕੀਤਾ ਪਰ ਉਹ ਟੱਸ ਤੋਂ ਮੱਸ ਨਾ ਹੋਏ। ਸ਼ਹੀਦ ਕਿਰਨਜੀਤ ਕੌਰ ਈ.ਜੀ.ਐਸ,ਏ.ਆਈ.ਈ ਅਤੇਐਸ.ਟੀ.ਆਰ ਦੇ ਅਧਿਆਪਕ ਆਗੂ ਦਵਿੰਦਰ ਸਿੰਘ ਮੁਕਤਸਰ ਅਤੇ ਗੁਰਚਰਨ ਸਿੰਘ ਸਿੱਧੂ ਤਰਨਤਾਰਨ ਅਤੇ ਦੀਪਕ ਕੰਬੋਜ ਨੇ ਕਿਹਾ ਕਿ 8 ਸਤੰਬਰ ਤੋਂ ਸੰਗਰੂਰ ਵਿੱਖੇ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਦੀ ਕੋਠੀ ਅੱਗੇ ਲਗਾਤਾਰ  ਧਰਨਾ ਦੇ ਰਹੇ ਹਨ ਤੇ 4 ਅਧਿਆਪਕ ਸਾਥੀ ਮਰਨ ਵਰਤ ‘ਤੇ ਬੈਠੇ ਹਨ ਅਤੇ 5 ਟੈਂਕੀ ‘ਤੇ ਚੜ੍ਹੇ ਹੋਏ ਹਨ ਅਤੇ ਸਰਕਾਰ ਵਲੋਂ ਕੋਈ ਵੀ ਮੰਗ ਪੂਰੀ ਨਹੀਂ ਕੀਤੀ ਜਾ ਰਹੀ ਜਦਕਿ ਚੋਣਾਂ ਤੋਂ ਪਹਿਲਾਂ ਸਰਕਾਰ ਵੱਲੋਂ  ਉਹਨਾਂ ਦੀਆਂ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਗਿਆ ਸੀ । Election

ਆਗੂਆਂ ਮੰਗ ਕਰਦਿਆਂ ਕਿਹਾ ਕਿ ਬੇਰੁਜਗਾਰ ਅਧਿਆਪਕ ਟੈਂਕੀਆਂ ‘ਤੇ ਚੜ੍ਹੇ ਹੋਏ ਹਨ ਜਦਕਿ ਸਕੂਲਾਂ ‘ਚ ਅਧਿਆਪਕਾਂ ਦੀ ਭਾਰੀ ਘਾਟ ਹੈ।ਉਹਨਾਂ ਮੰਗ ਕਰਦਿਆਂ ਕਿਹਾ ਕਿ ਈ.ਟੀ.ਟੀ ਤੇ ਟੈੱਟ ਪਾਸ ਅਧਿਆਪਕਾਂ ਨੂੰ ਪੱਕਾ ਰੁਜ਼ਗਾਰ ਦਿੱਤਾ ਜਾਵੇ।  ਅਧਿਆਪਕ ਆਗੂਆਂ ਦੀ ਗੱਲ- ਬਾਤ ਫੋਨ ਰਾਹੀਂ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਨਾਲ ਕਰਵਾਈ । ਜਿਨ੍ਹਾਂ ਅੱਜ 7 ਅਕਤੂਬਰ ਨੂੰ ਸਿੱਖਿਆ ਸਕੱਤਰ ਨਾਲ ਮੋਹਾਲੀ ਵਿਖੇ ਮੀਟਿੰਗ ਕਰਨ ਲਈ ਸੱਦਿਆ ਅਤੇ 10 ਅਕਤੂਬਰ ਨੂੰ ਸਿੱਖਿਆ ਮੰਤਰੀ ਖੁਦ ਉਹਨਾਂ ਨਾਲ ਮੁੱਲਾਂਪੁਰ ਵਿਖੇ ਹੀ ਮੀਟਿੰਗ ਕਰਨਗੇ। ਉੱਕਤ ਆਗੂਆਂ ਚਿਤਾਵਨੀ ਦਿੱਤੀ ਕਿ ਜੇਕਰ ਇਹਨਾਂ ਦੋਵਾਂ ਮੀਟਿੰਗਾਂ ਵਿੱਚ ਉਹਨਾਂ ਦੀਆਂ ਮੰਗਾਂ ਦਾ ਕੋਈ ਹੱਲ ਨਾ ਨਿਕਲਿਆ ਤਾਂ 13 ਅਕਤੂਬਰ ਨੂੰ ਦੁਬਾਰਾ ਵੱਡੀ ਰੈਲੀ ਕਰਕੇ ਕੈਪਟਨ ਸੰਧੂ ਦੇ ਦਫਤਰ ਅੱਗੇ ਧਰਨਾ ਲਾ ਕੇ ਜੀ.ਟੀ. ਰੋਡ ਜਾਮ ਕੀਤਾ ਜਾਵੇਗਾ। ਇਸ ਮੌਕੇ ਗੁਰਪ੍ਰੀਤ ਸਿੰਘ ਫਾਜਿਲਕਾ, ਉਪ ਪ੍ਰਧਾਨ ਸੰਦੀਪ ਸ਼ਾਮਾ, ਸੁਰਿੰਦਰ ਅਬੋਹਰ, ਗੁਰਜੰਟ ਸਿੰਘ ਸੂਬਾ ਸਕੱਤਰ, ਦੀਪ ਵਿਨਾਰਸ਼ੀ, ਜਿਲਾ ਪ੍ਰਧਾਨ ਪ੍ਰਮਿੰਦਰ ਸਿੰਘ ਲੁਧਿਆਣਾ, ਸਤਿੰਦਰ ਸਿੰਘ,ਹਰਪਰੀਤ ਜਲੰਧਰ, ਉਪਿੰਦਰ ਕੌਰ, ਵੀਰਪਾਲ ਕੌਰ ਆਦਿ ਤੋਂ ਇਲਾਵਾ ਹੋਰ ਵੀ ਅਧਿਆਪਕ ਆਗੂ ਸਾਹਿਬਾਨ ਹਾਜ਼ਰ ਸਨ। ਈ.ਟੀ.ਟੀ ਆਗੂ ਸੰਦੀਪ ਕੰਬੋਜ ਨੇ ਤਿੱਖੇ ਸ਼ਬਦਾਂ ‘ਚ ਕਿਹਾ ਕਿ ਉਹ ਤਾਨਾਸ਼ਾਹੀ ਰਵੱਈਏ ਵਾਲੇ ਸਿੱਖਿਆ ਵਿਭਾਗ ਦੇ ਸਕੱਤਰ ਸ਼੍ਰੀ ਕ੍ਰਿਸ਼ਨ ਕੁਮਾਰ ਨਾਲ ਮੁਲਾਕਾਤ ਨਹੀਂ ਕਰਨਗੇ।

ਵਾਅਦਿਓਂ ਮੁੱਕਰੀ ਪੰਜਾਬ ਸਰਕਾਰ ਨੂੰ ਸਿਖਾਵਾਂਗੇ ਸਬਕ: ਅਧਿਆਪਕ ਆਗੂ

ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਅਧਿਆਪਕ ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਸਾਡੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਉਹ ਸੂਬੇ ਅੰਦਰ ਹੋ ਰਹੀਆਂ 4 ਜਿਮਨੀ ਚੋਣਾਂ ਵਿੱਚ ਸਰਕਾਰ ਨੂੰ ਸਬਕ ਸਿਖਾਉਣਗੇ। ਹਲਕਾ ਦਾਖਾ ਬਣਿਆ ਰੈਲੀਆਂ, ਧਰਨਿਆਂ ਤੇ ਰੋਸ ਪ੍ਰਦਰਸ਼ਨਾਂ ਦਾ ਗੜ੍ਹ-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਖਾਸਮ-ਖਾਸ ਚੋਣ ਲੜ ਰਹੇ ਕੈਪਟਨ ਸੰਦੀਪ ਸਿੰਘ ਸੰਧੂ ਅਕਸਰ ਹੀ ਧਰਨੇ, ਮੁਜ਼ਾਹਰੇ ਕਰਨ ਵਾਲਿਆਂ ਨਾਲ ਗੱਲਬਾਤ ਕਰਨ ਕਰਕੇ ਪੰਜਾਬ ਦੀਆਂ ਸੰਘਰਸ਼ ਕਰ ਰਹੀਆਂ ਜੱਥੇਬੰਦੀਆਂ ਨਾਲ ਮੀਟਿੰਗਾਂ ਕਰਦੇ ਸਨ ਪਰ ਕੋਈ ਵਾਅਦਾ ਵਫਾ ਨਾ ਹੋਣ ਕਰਕੇ ਖਫਾ ਹੋਏ ਸੰਘਰਸ਼ੀ ਜੁਝਾਰੂਆਂ ਨੇ ਹਲਕੇ ਦਾਖੇ ਅੰਦਰ ਰੋਜਾਨਾ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਕੇ ਆਪਣੀ ਭੜਾਸ ਕੱਢ ਰਹੇ ਨੇ, ਜਿਸ ਨਾਲ ਸੰਧੂ ਦੀ ਚੋਣ ਮੁਹਿੰਮ ਦੌਰਾਨ ਕਿਰਕਰੀ ਹੋ ਰਹੀ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।