ਕੈਪਟਨ ਸਰਕਾਰ ਨੇ ਆਪਣਾ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ : ਕੇਜਰੀਵਾਲ 

0
Captain, Government, Promises, Kejriwal

ਕੇਜਰੀਵਾਲ ਨੇ ਭਗਵੰਤ ਮਾਨ ਦੇ ਹੱਕ ‘ਚ ਕੀਤਾ ਰੋਡ ਸ਼ੋਅ

ਸ਼ੇਰਪੁਰ, ਰਵੀ ਗੁਰਮਾ 

ਲੋਕ ਸਭਾ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਭਗਵੰਤ ਮਾਨ ਦੇ ਹੱਕ ਵਿੱਚ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਰੋਡ ਸ਼ੋਅ ਕੀਤਾ ਗਿਆ ਰੋਡ ਸ਼ੋਅ ਦੌਰਾਨ ਹੋਏ ਇਕੱਠ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਸੋਚਣ ਲਈ ਮਜਬੂਰ ਕਰਕੇ ਰੱਖ ਦਿੱਤਾ ਅੱਜ ਇਹ ਰੋਡ ਸ਼ੋਅ ਕਸਬੇ ਦੇ ਕਾਤਰੋਂ ਚੌਕ ਵਿੱਚ ਆ ਕੇ ਰੁਕਿਆ  ਜਿੱਥੇ ਕਿ ਅਰਵਿੰਦ ਕੇਜਰੀਵਾਲ ਨੇ ਲੋਕਾਂ ਨੂੰ ਸੰਬੋਧਨ ਕੀਤਾ ਉਨ੍ਹਾਂ ਕਿਹਾ ਕਿ ਇਸ ਵੇਲੇ ਪੰਜਾਬ ਵਿੱਚ ਲੋਕ ਮਾਰੂ ਨੀਤੀਆਂ ਅਤੇ ਝੂਠੇ ਵਾਅਦੇ ਕਰਨ ਵਾਲੀਆਂ ਪਾਰਟੀਆਂ ਨੂੰ ਅਲਵਿਦਾ ਆਖ ਕੇ ਆਮ ਆਦਮੀ ਪਾਰਟੀ ਨੂੰ ਵੋਟ ਦੇਣ ਦੀ ਲੋੜ ਹੈ ਉਨ੍ਹਾਂ ਦਿੱਲੀ ਦਾ ਹਵਾਲਾ ਦਿੰਦੇ ਹੋਏ ਦੱਸਿਆ ਕਿ ਹਸਪਤਾਲਾਂ ਵਿੱਚ ਮੁਫਤ ਇਲਾਜ, ਸਰਕਾਰੀ ਸਕੂਲਾਂ ਵਿੱਚ ਉਚ ਪੱਧਰ ਦੀ ਪੜ੍ਹਾਈ ਤੋਂ ਇਲਾਵਾ ਦਿੱਲੀ ਅੰਦਰ 2 ਰੁਪਏ ਬਿਜਲੀ ਦੀ ਯੂਨਿਟ ਦਿੱਤੀ ਜਾ ਰਹੀ ਹੈ ਜਦ ਕਿ ਇਸ ਦੇ ਉਲਟ ਪੰਜਾਬ ਅੰਦਰ ਸਰਕਾਰ ਵੱਲੋਂ 10 ਰੁਪਏ ਪ੍ਰਤੀ ਯੂਨਿਟ ਬਿਜਲੀ ਵੇਚੀ ਜਾ ਰਹੀ ਹੈ ਪੰਜਾਬ ਦੀ ਸੂਬਾ ਸਰਕਾਰ ਨੂੰ ਆੜੇ ਹੱਥੀਂ ਲੈਂਦਿਆਂ ਉਹਨਾਂ ਕਿਹਾ ਕਿ ਕੈਪਟਨ ਸਾਹਿਬ ਨੇ ਘਰ-ਘਰ ਨੌਕਰੀ ਦੇਣ ਅਤੇ ਸਮਾਰਟ ਫੋਨ ਦੇਣ ਦੇ ਵਾਅਦੇ ਕਰਕੇ ਸਰਕਾਰ ਲਿਆਂਦੀ ਸੀ ਪਰ ਇਸ ਦੇ ਉਲਟ ਕੈਪਟਨ ਸਰਕਾਰ ਨੇ ਆਪਣਾ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਜਿਸ ਕਰਕੇ ਕੈਪਟਨ ਸਰਕਾਰ ਆਪਣੇ ਹਰ ਵਾਅਦੇ ਤੋਂ ਭੱਜੀ ਹੈ ਇਸ ਸਮੇਂ ਭਗਵੰਤ ਮਾਨ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਅਸੀਂ ਲੋਕਾਂ ਲਈ ਲੜ ਰਹੇ ਹਾਂ ਉਨ੍ਹਾਂ ਦਾ ਮੁੱਖ ਮੁਕਾਬਲਾ ਬੇਰੁਜ਼ਗਾਰੀ, ਭ੍ਰਿਸ਼ਟਾਚਾਰ ਤੇ ਸਮਾਜ ਵਿੱਚੋਂ ਬੁਰਾਈਆਂ ਖਤਮ ਕਰਨ ਨਾਲ ਹੈ ਇਸ ਸਮੇਂ ਉਨ੍ਹਾਂ ਕੇਵਲ ਢਿੱਲੋਂ ‘ਤੇ ਤੰਜ ਕੱਸਦਿਆਂ ਕਿਹਾ ਕਿ ਢਿੱਲੋਂ ਕੋਲ ਸੋਲਾਂ ਲੱਖ ਦੀਆਂ ਘੜੀਆਂ ਹਨ ਪਰ ਉਨ੍ਹਾਂ ਦਾ ਵਕਤ ਫਿਰ ਵੀ ਮਾੜਾ ਚੱਲ ਰਿਹਾ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।