Breaking News

ਕੈਪਟਨ ਵੱਲੋਂ ਅਧਿਆਪਕਾਂ ਤੇ ਹੋਰ ਮੁਲਾਜ਼ਮਾਂ ਨੂੰ ਸਬਰ ਰੱਖਣ ਦੀ ਅਪੀਲ

Captain, Teachers, Employees, Patience

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ ‘ਚ ਪ੍ਰਦਰਸ਼ਨਕਾਰੀ ਅਧਿਆਪਕਾਂ ‘ਤੇ ਹੋਏ ਲਾਠੀਚਾਰਜ ਤੋਂ ਬਾਅਦ ਉਨ੍ਹਾਂ ਨੂੰ ਅਤੇ ਹੋਰ ਮੁਲਾਜ਼ਮਾਂ ਨੂੰ ਅੰਦੋਲਨ ਦਾ ਰਾਹ ਤਿਆਗਣ ਅਤੇ ਥੋੜ੍ਹਾ ਸਬਰ ਰੱਖਣ ਦੀ ਅਪੀਲ ਕੀਤੀ ਹੈ। ਜਾਣਕਾਰੀ ਮੁਤਾਬਕ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮੁਲਾਜ਼ਮਾਂ ਨੂੰ ਇਹ ਜ਼ਰੂਰ ਸਮਝਣਾ ਚਾਹੀਦਾ ਹੈ ਕਿ ਸੂਬੇ ਨੂੰ ਦਰਪੇਸ਼ ਘੋਰ ਵਿੱਤੀ ਸੰਕਟ ਦੇ ਬਾਵਜੂਦ ਰਾਜ ਸਰਕਾਰ ਮੁਲਾਜ਼ਮਾਂ ਦੇ ਸਾਰੇ ਬਕਾਇਆ ਮਾਮਲਿਆਂ ਨੂੰ ਸੁਲਝਾਉਣ ਲਈ ਹਰ ਸੰਭਵ ਕਦਮ ਚੁੱਕ ਰਹੀ ਹੈ। ਉਨ੍ਹਾਂ ਕਿਹਾ ਕਿ ਰੋਸ ਪ੍ਰਦਰਸ਼ਨਾਂ ਨਾਲ ਕੋਈ ਉਸਾਰੂ ਹੱਲ ਨਹੀਂ ਨਿਕਲੇਗਾ ਅਤੇ ਉਨਾਂ ਦੇ ਮਸਲੇ ਦਾ ਹੱਲ ਕੱਢਣ ਲਈ ਛੇਤੀ ਹੀ ਗੱਲਬਾਤ ਹੋਵੇਗੀ। ਮੁੱਖ ਮੰਤਰੀ ਨੇ ਉਨਾਂ ਨੂੰ ਭਰੋਸਾ ਦਿੱਤਾ ਕਿ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਦੀ ਅਗਵਾਈ ‘ਚ ਕਾਇਮ ਕੀਤੀ ਸਬ-ਕਮੇਟੀ ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਕੱਢਣ ਲਈ ਪਹਿਲਾਂ ਹੀ ਕੰਮ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਮੁਲਾਜ਼ਮਾਂ ਨੂੰ ਦਰਪੇਸ਼ ਮਸਲਿਆਂ ਨੂੰ ਸੁਲਝਾਉਣ ਲਈ ਵੱਖ-ਵੱਖ ਮੁਲਾਜ਼ਮਾਂ ਜਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਉਹ ਖੁਦ ਵੀ ਛੇਤੀ ਹੀ ਮਿਲਣਗੇ। ਮੁੱਖ ਮੰਤਰੀ ਨੇ ਕਿਹਾ ਕਿ ਵਿੱਤੀ ਤੰਗੀ ਦੇ ਬਾਵਜੂਦ ਉਨ੍ਹਾਂ ਦੀ ਸਰਕਾਰ ਨੇ ਹਾਲ ਹੀ ਵਿੱਚ ਸਰਕਾਰੀ ਖਜ਼ਾਨੇ ‘ਤੇ 720 ਕਰੋੜ ਰੁਪਏ ਦਾ ਬੋਝ ਪਾ ਕੇ 6 ਫੀਸਦੀ ਮਹਿੰਗਾਈ ਭੱਤਾ ਦੇਣ ਦੀ ਪ੍ਰਵਾਨਗੀ ਦਿੱਤੀ ਹੈ, ਜਿਸ ਨਾਲ 3.25 ਲੱਖ ਮੁਲਾਜ਼ਮਾਂ ਅਤੇ 3 ਲੱਖ ਪੈਨਸ਼ਨਰਾਂ ਨੂੰ ਲਾਭ ਪਹੁੰਚੇਗਾ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਪ੍ਰਸਿੱਧ ਖਬਰਾਂ

To Top