Breaking News

ਕਾਰਵਾਂ-ਏ-ਅਮਨ ਬੱਸ ਮੁਲਤਵੀ

Caravan E Aman Postponed

ਮਹਾਂਸ਼ਿਵਰਾਤਰੀ ਦੀ ਛੁੱਟੀ ਹੋਣ ਕਾਰਨ ਬੱਸ ਸੇਵਾ ਕੀਤੀ ਰੱਦ

ਸ੍ਰੀਨਗਰ, ਏਜੰਸੀ। ਜੰਮੂ ਕਸ਼ਮੀਰ ਦੇ ਸ੍ਰੀਨਗਰ ਤੋਂ ਪਾਕਿਸਤਾਨ ਦੇ ਕਬਜੇ ਵਾਲੇ ਕਸ਼ਮੀਰ ਦੇ ਮੁਜੱਫਰਾਬਾਦ ਤੱਕ ਚੱਲਣ ਵਾਲੀ ਹਫਤਾਵਾਰੀ ਬੱਸ ਕਾਰਵਾਂ-ਏ-ਅਮਨ (Caravan E Aman) ਨੂੰ ਸੋਮਵਾਰ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਅਧਿਕਾਰਕ ਸੂਤਰਾਂ ਨੇ ਦੱਸਿਆ ਕਿ ਅੱਜ ਮਹਾਂਸ਼ਿਵਰਾਤਰੀ ਦੀ ਛੁੱਟੀ ਹੋਣ ਕਾਰਨ ਇਸ ਬੱਸ ਸੇਵਾ ਨੂੰ ਨਿਲੰਬਿਤ ਕੀਤਾ ਗਿਆ ਹੈ। ਉਹਨਾ ਕਿਹਾ ਕਿ ਕੰਟਰੋਲ ਰੇਖਾ ਦੇ ਪਾਰ ਦੇ ਅਧਿਕਾਰੀਆਂ ਅਤੇ ਯਾਤਰੀਆਂ ਨੂੰ ਇਸ ਸਬੰਧੀ ਐਤਵਾਰ ਨੂੰ ਹੀ ਸੂਚਿਤ ਕਰ ਦਿੱਤਾ ਗਿਆ ਸੀ। ਅਗਲੀ ਬੱਸ ‘ਚ ਦੋਵੇਂ ਪਾਸਿਆਂ ਦੇ ਯਾਤਰੀ ਆਪਣੀ ਆਪਣੀ ਮੰਜਿਲ ਦੀ ਯਾਤਰਾ ਕਰਨਗੇ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਪ੍ਰਸਿੱਧ ਖਬਰਾਂ

To Top