ਸੋਨੀਆ ਦੇ ਇਤਰਾਜ਼ ਤੋਂ ਬਾਅਦ CBSE ਨੇ 10ਵੀਂ ਜਮਾਤ ਦੇ ਪ੍ਰਸ਼ਨ ਪੱਤਰ ‘ਚੋਂ ਹਟਾਇਆ ਵਿਵਾਦਤ ਸਵਾਲ

 ਵਿਦਿਆਰਥੀਆਂ ਨੂੰ ਮਿਲਣਗੇ ਉਸਦੇ ਪੂਰੇ ਅੰਕ

(ਸੱਚ ਕਹੂੰ ਨਿਊਜ਼)। ਸੀਬੀਐਸਈ 10ਵੀਂ ਦੇ ਅੰਗਰੇਜ਼ੀ ਦੇ ਪ੍ਰਸ਼ਨ ਪੱਤਰ ਵਿੱਚ ਪੁੱਛੇ ਗਏ ਵਿਵਾਦਪੂਰਨ ਸਵਾਲ ਨੂੰ ਲੈ ਕੇ ਹੋਏ ਭਾਰੀ ਹੰਗਾਮੇ ਤੋਂ ਬਾਅਦ ਬੋਰਡ ਨੇ ਸੋਮਵਾਰ ਨੂੰ ਇਸ ਨੂੰ ਵਾਪਸ ਲੈ ਲਿਆ। ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀਬੀਐਸਈ) ਨੇ ਕਿਹਾ ਹੈ ਕਿ 10ਵੀਂ ਜਮਾਤ ਦੇ ਅੰਗਰੇਜ਼ੀ ਦੇ ਪੇਪਰ ਵਿੱਚ ਆਇਆ ਪੈਸੇਜ ਨੰਬਰ 1 ਬੋਰਡ ਦੇ ਦਿਸ਼ਾ-ਨਿਰਦੇਸ਼ਾਂ ਦੇ ਮੁਤਾਬਕ ਨਹੀਂ ਹੈ। ਇਸ ਨੂੰ ਪ੍ਰਸ਼ਨ ਪੱਤਰ ‘ਚੋਂ ਹਟਾ ਦਿੱਤਾ ਜਾਂਦਾ ਹੈ। ਸਾਰੇ ਵਿਦਿਆਰਥੀਆਂ ਨੂੰ ਇਸ ਦੇ ਪੂਰੇ ਅੰਕ ਦਿੱਤੇ ਜਾਣਗੇ।

ਸੀਬੀਐਸਈ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ 11 ਦਸੰਬਰ ਨੂੰ ਹੋਈ ਪ੍ਰੀਖਿਆ ਵਿੱਚ ਪੁੱਛੇ ਗਏ ਸਵਾਲ ਸਾਡੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਨਹੀਂ ਸਨ। ਇਸ ‘ਤੇ ਉੱਠ ਰਹੇ ਸਵਾਲਾਂ ਨੂੰ ਕਮੇਟੀ ਕੋਲ ਭੇਜ ਦਿੱਤਾ ਗਿਆ। ਕਮੇਟੀ ਨੇ ਇਸ ਪ੍ਰਸ਼ਨ ਨੂੰ ਹਟਾਉਣ ਅਤੇ ਇਸ ਪਾਸ ਕਰਨ ਲਈ ਸਾਰੇ ਵਿਦਿਆਰਥੀਆਂ ਨੂੰ ਪੂਰੇ ਅੰਕ ਦੇਣ ਦਾ ਫੈਸਲਾ ਕੀਤਾ ਹੈ।

 ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਅੱਜ ਲੋਕ ਸਭਾ ਵਿੱਚ ਸੀਬੀਐਸਈ ਪ੍ਰੀਖਿਆ ਵਿੱਚ ਪੁੱਛੇ ਗਏ ਇਤਰਾਜ਼ਯੋਗ ਸਵਾਲਾਂ ਨੂੰ ਤੁਰੰਤ ਹਟਾਉਣ ਦੀ ਮੰਗ ਕੀਤੀ ਸੀ। ਉਨ੍ਹਾਂ ਕਿਹਾ ਕਿ ਸਿੱਖਿਆ ਮੰਤਰਾਲੇ ਨੂੰ ਇਸ ਦੀ ਤੁਰੰਤ ਸਮੀਖਿਆ ਕਰਨੀ ਚਾਹੀਦੀ ਹੈ। ਸੋਨੀਆ ਗਾਂਧੀ ਨੇ ਕਿਹਾ ਕਿ ਸਿੱਖਿਆ ਮੰਤਰਾਲੇ ਅਤੇ ਸੀਬੀਐਸਈ ਨੂੰ ਮੁਆਫ਼ੀ ਮੰਗਣੀ ਚਾਹੀਦੀ ਹੈ। ਇਹ ਵੀ ਯਕੀਨੀ ਬਣਾਇਆ ਜਾਵੇ ਕਿ ਅਜਿਹੀ ਗਲਤੀ ਦੁਬਾਰਾ ਨਾ ਹੋਵੇ। ਇਸ ਤੋਂ ਪਹਿਲਾਂ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਨੇ ਵੀ ਟਵੀਟ ਕਰਕੇ ਸਰਕਾਰ ‘ਤੇ ਨਿਸ਼ਾਨਾ ਵਿੰਨ੍ਹਿਆ ਸੀ।

ਜਿਕਰਯੋਗ ਹੈ ਕਿ ਸ਼ਨਿੱਚਰਵਾਰ ਨੂੰ ਹੋਈ 10ਵੀਂ ਦੀ ਪ੍ਰੀਖਿਆ ਦੇ ਪ੍ਰਸ਼ਨ ਪੱਤਰ ‘ਚ ‘ਮਹਿਲਾਵਾਂ ਦੀ ਮੁਕਤੀ ਨੇ ਬੱਚਿਆਂ ‘ਤੇ ਮਾਤਾ-ਪਿਤਾ ਦੇ ਅਧਿਕਾਰ ਨੂੰ ਖਤਮ ਕਰ ਦਿੱਤਾ’ ਅਤੇ ‘ਆਪਣੇ ਪਤੀ ਦੇ ਤੌਰ-ਤਰੀਕੇ ਨੂੰ ਸਵੀਕਾਰ ਕਰਕੇ ਹੀ ਇੱਕ ਮਾਂ ਆਪਣੇ ਤੋਂ ਛੋਟਿਆਂ ਤੇੋਂ ਸਨਮਾਨ ਪ੍ਰਾਪਤ ਕਰ ਸਕਦੀ ਹੈ’ ਵਰਗੇ ਵਾਕਾਂ ਦੀ ਵਰਤੋਂ ਕੀਤੀ ਗਈ, ਜਿਸ ‘ਤੇ ਇਤਰਾਜ਼ਗੀ ਪ੍ਰਗਟਾਈ ਗਈ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ