ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨੂੰ ਦਿੱਤਾ ਇੱਕ ਹੋਰ ਤੋਹਫਾ

kisan

ਗੰਨਾ ਕਿਸਾਨਾਂ ਨੂੰ 100 ਕਰੋੜ ਬਕਾਇਆ ਰਕਮ ਜਾਰੀ

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਲਈ ਇੱਕ ਹੋਰ ਵੱਡਾ ਤੋਹਫਾ ਦਿੱਤਾ ਹੈ। ਮੁੱਖ ਮੰਤਰੀ ਨੇ ਅੱਜ ਗੰਨਾ ਕਿਸਾਨਾਂ ਨੂੰ 100 ਕਰੋੜ ਬਕਾਇਆ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। ਮਾਨ ਸਰਕਾਰ ਨੇ ਆਪਣੇ ਵਾਅਦੇ ਅਨੁਸਾਰ ਗੰਨਾ ਕਿਸਾਨਾਂ ਨੂੰ ਇਹ ਰਾਸ਼ੀ ਜਾਰੀ ਕਰ ਦਿੱਤੀ ਹੈ।

ਮਾਨ ਨੇ ਪਿਛਲੇ ਦਿਨੀਂ ਕਿਸਾਨਾਂ ਦੇ ਨਾਲ ਮੀਟਿੰਗ ਕੀਤੀ ਸੀ ਜਿਸ ’ਚ ਕਿਹਾ ਸੀ ਕਿ 15 ਅਗਸਤ ਤੱਕ  100 ਕਰੋੜ ਜਾਰੀ ਕਰ ਦਿੱਤੇ ਜਾਣਗੇ। ਮਾਨ ਸਰਕਾਰ ਨੇ ਅੱਜ ਕਿਸਾਨਾਂ ਦੇ ਖਾਤੇ ਵਿੱਚ ਇਹ ਰਕਮ ਟਰਾਂਸਫਰ ਕਰ ਦਿੱਤੀ ਗਈ ਹੈ ਤੇ ਬਾਕੀ ਰਕਮ ਵੀ ਛੇਤੀ ਹੀ ਕਿਸਾਨਾਂ ਨੂੰ ਟਰਾਂਸਫਰ ਕਰ ਦਿੱਤੀ ਜਾਵੇਗੀ। ਮਾਨ ਸਰਕਾਰ ਬਾਕੀ ਰਕਮ 92.59 ਕਰੋੜ ਰੁਪਏ 7 ਸਤੰਬਰ ਨੂੰ ਜਾਰੀ ਕਰੇਗੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ