ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੇ ਭਰਿਆ ਨਾਮ ਜ਼ਦਗੀ ਪੱਤਰ

0
Chief Minister, Bhupinder Singh Hooda, Nomination letter

ਚੰਡੀਗੜ੍ਹ। ਹਰਿਆਣਾ ‘ਚ ਵਿਧਾਨਸਭਾ ਸੀਟਾਂ ਲਈ ਅੱਜ ਨਾਮਜ਼ਦਗੀ ਦਾਖਲ ਕਰਨ ਦਾ ਆਖਰੀ ਦਿਨ ਹੈ। ਇਸ ਦੌਰਾਨ ਕਾਂਗਰਸ ਦੇ ਸੀਨੀਅਰ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਅੱਜ ਭਾਵ ਸ਼ੁੱਕਰਵਾਰ ਨੂੰ ਰੋਹਤਕ ਦੀ ਗੜ੍ਹੀ ਸਾਂਪਲਾ ਕਿਲੋਈ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ।

ਇੱਥੇ ਇਹ ਵੀ ਦੱਸਿਆ ਜਾਂਦਾ ਹੈ ਕਿ ਇਸ ਤੋਂ ਪਹਿਲਾਂ ਹੁੱਡਾ ਨੇ ਆਪਣੇ ਪਰਿਵਾਰ ਨਾਲ ਰੋਹਤਕ ‘ਚ ਹਵਨ ਵੀ ਕੀਤਾ। ਦੱਸ ਦੇਈਏ ਕਿ ਅੰਦਰੂਨੀ ਕਲੇਸ਼ ਦੇ ਚੱਲਦਿਆਂ ਕਾਂਗਰਸ ਨੇ ਹਰਿਆਣਾ ਦੀਆਂ ਸਾਰੀਆਂ 90 ਸੀਟਾਂ ‘ਤੇ ਉਮੀਦਵਾਰ ਐਲਾਨ ਕਰ ਦਿੱਤੇ ਹਨ। ਦੱਸਣਯੋਗ ਹੈ ਕਿ ਟਿਕਟ ਵੰਡ ‘ਚ ਹੁੱਡਾ ਦਾ ਦਬਦਬਾ ਸਾਫ ਦਿਖਾਈ ਦੇ ਰਿਹਾ ਹੈ।

ਹੁੱਡਾ ਆਪਣੇ ਖੇਮੇ ‘ਚ ਲਗਭਗ 60 ਨੇਤਾਵਾਂ ਨੂੰ ਟਿਕਟ ਦਿਵਾਉਣ ‘ਚ ਸਫਲ ਰਹੇ ਹਨ, ਜਿਸ ਦੇ ਚੱਲਦਿਆਂ ਹਰਿਆਣਾ ਕਾਂਗਰਸ ਪ੍ਰਧਾਨ ਅਸ਼ੋਕ ਤੰਵਰ ਨੇ ਵੀਰਵਾਰ ਨੂੰ ਵਿਧਾਨਸਭਾ ਸੀਟਾਂ ਲਈ ਬਣੀਆਂ ਵੱਖ-ਵੱਖ ਕਮੇਟੀਆਂ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਇਹ ਦੋਸ਼ ਲਗਾਇਆ ਹੈ ਕਿ ਹਰਿਆਣਾ ਕਾਂਗਰਸ ਹੁਣ ‘ਹੁੱਡਾ ਕਾਂਗਰਸ’ ਬਣ ਰਹੀ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।