ਦੇਸ਼ ‘ਚ ਕੋਰੋਨਾ ਦੇ ਮਾਮਲੇ 6.04 ਲੱਖ ਤੋਂ ਪਾਰ

0
CoronaCorona

ਪਿਛਲੇ 24 ਘੰਟਿਆਂ ‘ਚ ਕੋਰੋਨਾ ਦੇ 19148 ਨਵੇਂ ਮਾਮਲੇ ਆਏ ਸਾਹਮਣੇ 

17,834 ਦੀ ਮੌਤ, 11,881 ਮਰੀਜ਼ ਠੀਕ ਹੋਏ
ਨਵੀਂ ਦਿੱਲੀ। ਦੇਸ਼ ‘ਚ ਕੋਰੋਨਾ (carona) ਦੀ ਭਿਆਨਕ ਹੁੰਦੀ ਸਥਿਤੀ ਦਰਮਿਆਨ ਪਿਛਲੇ 24 ਘੰਟਿਆਂ ‘ਚ ਕੋਰੋਨਾ ਦੇ 19148 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਪੀੜਤਾਂ ਦਾ ਅੰਕੜਾ 6.04 ਲੱਖ ਤੋਂ ਪਾਰ ਪਹੁੰਚ ਗਿਆ ਹੈ।

Corona

ਕੇਂਦਰੀ ਸਿਹਤ ਤੇ ਪਰਿਵਾਰ ਕਲਿਆਣ ਮੰਤਰਾਲੇ ਵੱਲੋਂ ਵੀਰਵਾਰ ਨੂੰ ਜਾਰੀ ਅੰਕੜਿਆਂ ਦੇ ਅਨੁਸਾਰ ਕੋਰੋਨਾ ਦੇ 19,148 ਨਵੇਂ ਮਾਮਲਿਆਂ ਦੇ ਨਾਲ ਕੁੱਲ ਮਰੀਜ਼ਾਂ ਦੀ ਗਿਣਤੀ ਵਧ ਕੇ 6,04,641 ਹੋ ਗਈ ਹੈ। ਪਿਛਲੇ 24 ਘੰਟਿਆਂ ਦੌਰਾਨ ਇਸ ਬਿਮਾਰੀ ਨਾਲ 434 ਵਿਅਕਤੀਆਂ ਦੀ ਮੌਤ ਹੋਈ ਹੈ, ਜਿਸ ਨਾਨ ਮ੍ਰਿਤਕਾਂ ਦੀ ਗਿਣਤੀ ਵਧ ਕੇ 17,834 ਹੋ ਗਈ ਹੈ।

ਇਸ ਦੌਰਾਨ 11,881 ਮਰੀਜ਼ ਠੀਕ ਹੋਏ ਹਨ, ਜਿਨ੍ਹਾਂ ਨੂੰ ਮਿਲਾ ਕੇ ਹੁਣ ਤੱਕ 3,59,860 ਮਰੀਜ਼ ਠੀਕ ਹੋ ਚੁੱਕੇ ਹਨ। ਦੇਸ਼ ‘ਚ ਹਾਲੇ ਕੋਰੋਨਾ ਦੇ 2,26,947 ਮਾਮਲੇ ਸਰਗਰਮ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ