ਸਿਮਰਨਜੀਤ ਮਾਨ ਨੂੰ ਹੋਇਆ ਕੋਰੋਨਾ

simrjeet maan

ਸਿਮਰਨਜੀਤ ਮਾਨ ਨੂੰ ਹੋਇਆ ਕੋਰੋਨਾ

(ਸੱਚ ਕਹੂੰ ਨਿਊਜ਼) ਸੰਗਰੂਰ। ਸੰਗਰੂਰ ਤੋਂ ਸੰਸਦ ਮੈਂਬਰ ਚੁਣੇ ਗਏ ਸਿਮਰਨਜੀਤ ਮਾਨ ਕੋਰੋਨਾ ਪਾਜ਼ੀਟਿਵ ਹੋ ਗਏ ਹਨ। ਸਿਮਰਜੀਤ ਮਾਨ ਨੇ ਜਿੱਤ ਤੋਂ ਬਾਅਦ ਜਲੂਸ ਕੱਢਿਆ। ਜਿਸ ਵਿੱਚ ਉਨ੍ਹਾਂ ਦੀ ਸਿਹਤ ਵਿਗੜ ਗਈ ਸੀ। ਜਿਸ ਦੌਰਾਨ ਉਨ੍ਹਾਂ ਨੂੰ ਤੁਰੰਤ ਘਰ ਵਾਪਸ ਲਿਜਾਇਆ ਗਿਆ। ਜਿੱਥੇ ਡਾਕਟਰੀ ਜਾਂਚ ‘ਚ ਉਹ ਕੋਰੋਨਾ ਪਾਜ਼ੇਟਿਵ ਪਾਏ ਗਏ।

ਇਸ ਸਬੰਧੀ ਉਨ੍ਹਾਂ ਨੇ ਖੁਦ ਸੋਸ਼ਲ ਮੀਡੀਆ ‘ਤੇ ਜਾਣਕਾਰੀ ਦਿੱਤੀ ਹੈ।  ਉਨ੍ਹਾਂ ਟਵੀਟ ’ਚ ਲਿਖਿਆ ਕਿ ਮੈਨੂੰ ਕੁਝ ਦਿਨ ਪਹਿਲਾਂ ਤੋਂ ਗਲੇ ਦੀ ਇਨਫੈਕਸ਼ਨ ਹੋ ਰਹੀ ਸੀ। ਹੁਣ ਮੇਰੀ ਕੋਵਿਡ ਰਿਪੋਰਟ ਪਾਜ਼ੇਟਿਵ ਆਈ ਹੈ। ਮੈਂ ਠੀਕ ਮਹਿਸੂਸ ਕਰ ਰਿਹਾ ਹਾਂ। ਡਾਕਟਰਾਂ ਨੇ ਮੈਨੂੰ 7 ਦਿਨਾਂ ਲਈ ਆਈਸੋਲੇਸ਼ਨ ਵਿੱਚ ਰਹਿਣ ਦੀ ਸਲਾਹ ਦਿੱਤੀ ਹੈ। ਇਸ ਤੋਂ ਬਾਅਦ ਆਮ ਦਿਨਾਂ ਵਾਂਗ ਸੰਗਤ ਦਰਸ਼ਨ ਕਰਾਂਗਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ