ਕੋਰੋਨਾ ਦਾ ਕਹਿਰ : ਦੇਸ਼ ‘ਚ ਅੰਕੜਾ 33 ਹਜ਼ਾਰ ਤੋਂ ਪਾਰ

0
27
Corona India

ਕੋਰੋਨਾ ਦਾ ਕਹਿਰ : ਦੇਸ਼ ‘ਚ ਅੰਕੜਾ 33 ਹਜ਼ਾਰ ਤੋਂ ਪਾਰ

ਨਵੀਂ ਦਿੱਲੀ। ਦੇਸ਼ ‘ਚ ਕੋਰੋਨਾ ਮਰੀਜ਼ਾਂ ਦਾ ਅੰਕੜਾ 33 ਹਜ਼ਾਰ ਤੋਂ ਪਾਰ ਹੋ ਗਿਆ ਹੈ। ਸਿਹਤ ਮੰਤਰਾਲਾ ਵੱਲੋਂ ਵੀਰਵਾਰ ਦੀ ਸਵੇਰ ਨੂੰ ਜਾਰੀ ਤਾਜ਼ਾ ਅੰਕੜਿਆਂ ਮੁਤਾਬਕ ਹੁਣ ਤੱਕ ਦੇਸ਼ ‘ਚ ਕੁੱਲ 33, 050 ਮਰੀਜ਼ਾਂ ਦੀ ਪੁਸ਼ਟੀ ਹੋਈ ਹੈ। ਇਨ੍ਹਾਂ ‘ਚੋਂ 1,074 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 8,324 ਲੋਕ ਠੀਕ ਹੋ ਚੁੱਕੇ ਹਨ। ਅਜੇ ਤੱਕ ਦੇਸ਼ ‘ਚ 23,651 ਕੇਸ ਐਕਟਿਵ ਹਨ।

ਸਿਹਤ ਮੰਤਰਾਲਾ ਮੁਤਾਬਕ ਪਿਛਲੇ 24 ਘੰਟਿਆਂ ਵਿਚ 1,718 ਨਵੇਂ ਮਾਮਲੇ ਕੇਸ ਸਾਹਮਣੇ ਆਏ ਹਨ ਅਤੇ 67 ਲੋਕਾਂ ਨੇ ਇਸ ਵਾਇਰਸ ਕਾਰਨ ਦਮ ਤੋੜ ਦਿੱਤਾ। ਕੋਰੋਨਾ ਦਾ ਸਭ ਤੋਂ ਵਧੇਰੇ ਪ੍ਰਭਾਵਿਤ ਮਹਾਰਾਸ਼ਟਰ ਹੈ, ਜਿੱਥੇ ਹੁਣ ਤੱਕ 9,915 ਕੇਸ ਸਾਹਮਣੇ ਆ ਚੁੱਕੇ ਹਨ, ਜਿਸ ‘ਚੋਂ 432 ਲੋਕਾਂ ਦੀ ਮੌਤ ਹੋ ਗਈ ਹੈ। ਮਹਾਰਾਸ਼ਟਰ ਤੋਂ ਬਾਅਦ ਗੁਜਰਾਤ ਕੋਰੋਨਾ ਨਾਲ ਸਭ ਤੋਂ ਵਧੇਰੇ ਪ੍ਰਭਾਵਿਤ ਹੈ, ਇੱਥੇ ਹੁਣ ਤੱਕ 4,082 ਕੇਸ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ‘ਚੋਂ 197 ਲੋਕਾਂ ਦੀ ਮੌਤ ਹੋ ਚੁੱਕੀ ਹੈ। ਦੱਸਣਯੋਗ ਕਿ ਇਹ ਜਾਨਲੇਵਾ ਵਾਇਰਸ 32 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ‘ਚ ਫੈਲ ਚੁੱਕਾ ਹੈ।

ਤਾਮਿਲਨਾਡੂ, ਦਿੱਲੀ, ਉੱਤਰ ਪ੍ਰਦੇਸ਼ ਅਤੇ ਮੱਧ ਪ੍ਰਦੇਸ਼ ‘ਚ ਕੋਰੋਨਾ ਦੇ ਕੇਸਾਂ ‘ਚ ਇਜਾਫਾ ਹੋਇਆ ਹੈ। ਜੰਮੂ-ਕਸ਼ਮੀਰ ਵਿਚ 581 ਕੇਸ ਹਨ, ਜਦਕਿ 8 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹਿਮਾਚਲ ਪ੍ਰਦੇਸ਼ ਦੀ ਗੱਲ ਕਰੀਏ ਤਾਂ ਇੱਥੇ 40 ਕੇਸ ਹਨ ਅਤੇ ਇਕ ਦੀ ਮੌਤ ਹੋ ਗਈ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।