ਦੇਸ਼ ‘ਚ ਕੋਰੋਨਾ ਦੇ ਰਿਕਾਰਡ 90 ਹਜ਼ਾਰ ਤੋਂ ਵੱਧ ਨਵੇਂ ਮਾਮਲੇ

0
Corona

1065 ਮਰੀਜ਼ਾਂ ਦੀ ਮੌਤ
73 ਹਜ਼ਾਰ ਤੋਂ ਵੱਧ ਮਰੀਜ਼ ਹੋਏ ਠੀਕ

ਨਵੀਂ ਦਿੱਲੀ। ਦੇਸ਼ ‘ਚ ਕੋਰੋਨਾ ਦੇ ਮਾਮਲਿਆਂ ‘ਚ ਰਿਕਾਰਡ ਦਰ ਰਿਕਾਰਡ ਤੇਜ਼ੀ ਦਰਮਿਆਨ ਇੱਕ ਦਿਨ ‘ਚ ਹੁਣ ਤੱਕ ਸਭ ਤੋਂ ਵੱਧ 90 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਏ, ਜਿਸ ਨਾਲ ਕੋਰੋਨਾ ਦਾ ਅੰਕੜਾ 41.13 ਲੱਖ ਹੋ ਗਿਆ।

Corona India

ਹਾਲਾਂਕਿ ਰਾਹਤ ਦੀ ਗੱਲ ਇਹ ਹੈ ਕਿ ਇਸ ਦੌਰਾਨ 73 ਹਜ਼ਾਰ ਤੋਂ ਵੱਧ ਮਰੀਜ਼ਾਂ ਦੇ ਠੀਕ ਹੋਣ ਕਾਰਨ ਸਰਗਰਮ ਮਾਮਲੇ 20.96 ਫੀਸਦੀ ‘ਤੇ ਆ ਗਏ। ਕੇਂਦਰੀ ਸਿਹਤ ਤੇ ਪਰਿਵਾਰ ਕਲਿਆਣ ਮੰਤਰਾਲੇ ਵੱਲੋਂ ਐਤਵਾਰ ਨੂੰ ਜਾਰੀ ਅੰਕੜਿਆਂ ਅਨੁਸਾਰ ਦੇਸ਼ ‘ਚ ਪਿਛਲੇ 24 ਘੰਟਿਆਂ ‘ਚ ਕੋਰੋਨਾ ਦੇ ਰਿਕਾਰਡ 90,632 ਨਵੇਂ ਮਾਮਲਿਆਂ ਦੇ ਨਾਲ ਕੋਰੋਨਾ ਦਾ ਅੰਕੜਾ 41,13,811 ਹੋ ਗਿਆ। ਇਸ ਦੌਰਾਨ 73,642 ਮਰੀਜ਼ ਠੀਕ ਹੋਏ ਹਨ, ਜਿਸ ਨਾਲ ਕੋਰੋਨਾ ਤੋਂ ਠੀਕ ਹੋਣ ਵਾਲਿਆਂ ਦੀ ਗਿਣਤੀ 31,80,865 ਹੋ ਗਈ ਹੈ।

ਠੀਕ ਹੋਣ ਵਾਲਿਆਂ ਦੀ ਤੁਲਨਾ ‘ਚ ਕੋਰੋਨਾ ਦੇ ਨਵੇਂ ਮਾਮਲੇ ਜ਼ਿਆਦਾ ਹੋਣ ਨਾਲ ਸਰਗਰਮ ਮਾਮਲੇ 15,925 ਵਧ ਕੇ 8,62,320 ਹੋ ਗਏ ਹਨ। ਪਿਛਲੇ 24 ਘੰਟਿਆਂ ਦੌਰਾਨ ਦੇਸ਼ ‘ਚ 1065 ਕੋਰੋਨਾ ਮਰੀਜ਼ਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦੀ ਗਿਣਤੀ 70,626 ਹੋ ਗਈ। ਦੇਸ਼ ‘ਚ ਸਰਗਰਮ ਮਾਮਲੇ 20.96 ਫੀਸਦੀ ਤੇ ਠੀਕ ਹੋਣ ਵਾਲਿਆਂ ਦੀ ਦਰ 77.32 ਫੀਸਦੀ ਹੈ ਜਦੋਂਕਿ ਮ੍ਰਿਤਕ ਦਰ 1.72 ਫੀਸਦੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.