ਕੋਰੋਨਾ ਯੋਧਾ ਰਾਮ ਸਿੰਘ ਦੀ ਕੁਰਬਾਨੀ ਨੂੰ ਸਿਹਤ ਮੰਤਰੀ ਸਿੱਧੂ ਨੇ ਕੀਤਾ ਸਲਿਊਟ

0

ਰਾਮ ਸਿੰਘ ਦੀ ਬੱਚੀ ਨੂੰ ਸਰਕਾਰੀ ਨੌਕਰੀ ਦੇਣ ਦਾ ਕੀਤਾ ਐਲਾਨ

ਪਰਿਵਾਰ ਨੂੰ ਦਿੱਤੀ ਜਾਵੇਗੀ 50 ਲੱਖ ਰੁਪਏ ਦੀ ਸਹਾਇਤਾ : ਸਿੱਧੂ

ਬਰਨਾਲਾ, (ਜਸਵੀਰ ਸਿੰਘ ਗਹਿਲ) ਬਰਨਾਲਾ ਜ਼ਿਲ੍ਹੇ ਦੇ ਪਿੰਡ ਉਗੋਕੇ ਦੇ ਮਲਟੀਪਰਜ ਹੈਲਥ ਵਰਕਰ ਕੋਰੋਨਾ ਯੋਧਾ ਰਾਮ ਸਿੰਘ ਦੀ ਕੋਰੋਨਾ ਨਾਲ ਹੋਈ ਮੌਤ ‘ਤੇ ਸਿਹਤ ਮੰਤਰੀ ਪੰਜਾਬ ਬਲਵੀਰ ਸਿੰਘ ਸਿੱਧੂ ਨੇ ਪੀੜਤ ਪਰਿਵਾਰ ਨਾਲ ਦੁੱਖ ਪ੍ਰਗਟਾਇਆ ਸਿਹਤ ਮੰਤਰੀ ਸਿੱਧੂ ਨੇ ਦੱਸਿਆ ਕਿ ਇਸ ਸਮੇਂ ਚੱਲ ਰਹੀ ਕੋਰੋਨਾ ਮਹਾਂਮਾਰੀ ਦੇ ਦੌਰ ਸਮੇਂ ਕੋਰੋਨਾ ਯੋਧਾ ਰਾਮ ਸਿੰਘ ਦੀ ਸ਼ਹੀਦੀ ਨੂੰ ਉਹ ਸਲਿਊਟ ਕਰਦੇ ਹਨ

ਜਿਸ ਨੇ ਆਪਣੀ ਡਿਊਟੀ ਪੂਰੀ ਇਮਾਨਦਾਰੀ, ਮੇਹਨਤ, ਸਿੱਦਤ ਨਾਲ ਕਰਦਿਆਂ ਨਵਾਂ ਇਤਿਹਾਸ ਸਿਰਜਦਿਆਂ ਆਪਣੀ ਜਾਨ ਜੋਖਮ ਵਿੱਚ ਪਾ ਕੇ ਕੰਮ ਕੀਤਾ ਇਸ ਮੌਕੇ ਉਨ੍ਹਾਂ ਰਾਮ ਸਿੰਘ ਦੇ ਪਰਿਵਾਰ ਨੂੰ 1 ਲੱਖ ਰੁਪਏ ਐਕਸਗ੍ਰੇਸ਼ੀਆਂ ਗ੍ਰਾਂਟ ਅਤੇ ਉਨ੍ਹਾਂ ਦੀ ਬੇਟੀ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਵੀ ਕੀਤਾ, ਨਾਲ ਹੀ ਉਨ੍ਹਾਂ ਦੱਸਿਆ ਕਿ ਕੋਰੋਨਾ ਯੋਧਿਆਂ ਨੂੰ ਦਿੱਤੀ ਜਾਣ ਵਾਲੀ ਵਿਸ਼ੇਸ਼ ਇੰਸੋਰੈਂਸ ਰਾਸ਼ੀ ਤਹਿਤ 50 ਲੱਖ ਰੁਪਏ ਵੀ ਦਿੱਤੇ ਜਾਣਗੇ

ਉਨ੍ਹਾਂ ਕਿਹਾ ਕਿ ਕੁੱਝ ਲੋਕ ਸੌੜੀ ਰਾਜਨੀਤੀ ਕਰਕੇ ਗੁੰਮਰਾਹ ਕਰਨ ਵਾਲੀਆਂ ਆਡੀਓਜ਼/ਵੀਡੀਓਜ਼ ਸ਼ੇਅਰ ਕਰ ਰਹੇ ਹਨ, ਜਿਸ ਵਿੱਚ ਕਿਹਾ ਜਾਂਦਾ ਹੈ ਕਿ ਕੋਈ ਬਿਮਾਰੀ ਨਹੀਂ ਹੈ, ਕੋਈ ਟੈਸਟ ਕਰਵਾਉਣ ਦੀ ਜ਼ਰੂਰਤ ਨਹੀਂ ਹੈ ਜਾਂ ਕਿਹਾ ਜਾਂਦਾ ਹੈ ਕਿ ਸਰੀਰਾਂ ਵਿੱਚੋਂ ਅੰਗ ਕੱਢ ਲਏ ਜਾਂਦੇ ਹਨ, ਪਰ ਇਸ ਤਰ੍ਹਾਂ ਦਾ ਗਲਤ ਪ੍ਰਚਾਰ ਬਹੁਤ ਹੀ ਮੰਦਭਾਗਾ ਹੈ ਉਨ੍ਹਾਂ ਕਿਹਾ ਕਿ ਅਜਿਹੇ ਸ਼ਰਾਰਤੀ ਅਨਸਰਾਂ ਨੂੰ ਉਨ੍ਹਾਂ ਪਰਿਵਾਰਾਂ ਦੇ ਘਰ ਜਾ ਕੇ ਪੁੱਛਣਾ ਚਾਹੀਦਾ ਹੈ, ਜਿਨ੍ਹਾਂ ਦੇ ਮੈਂਬਰ ਇਸ ਕੋਰੋਨਾ ਮਹਾਂਮਾਰੀ ਦੀ ਭੇਂਟ ਚੜ ਗਏ ਹਨ

ਸੋ ਇਸ ਤਰ੍ਹਾਂ ਦੇ ਕੂੜ ਪ੍ਰਚਾਰ ਤੋਂ ਬਚਣ ਦੀ ਜ਼ਰੂਰਤ ਹੈ ਉਹਨਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਦ ਵੀ ਤੁਹਾਡੇ ਪਿੰਡ/ਸ਼ਹਿਰ ਦੇ ਗਲੀ/ਮੁਹੱਲੇ ਵਿੱਚ ਸਿਹਤ ਵਿਭਾਗ ਦੀ ਕੋਈ ਟੀਮ ਵੱਲੋਂ ਟੈਸਟਿੰਗ/ਚੈਕਿੰਗ ਕੀਤੀ ਜਾਂਦੀ ਹੈ ਤਾਂ ਉਸ ਦਾ ਪੂਰੀ ਤਰ੍ਹਾਂ ਨਾਲ ਸਹਿਯੋਗ ਕੀਤਾ ਜਾਵੇ ਤਾਂ ਕਿ ਪੰਜਾਬ ਸਰਕਾਰ, ਸਿਹਤ ਵਿਭਾਗ ਇਸ ਮਹਾਂਮਾਰੀ ਖਿਲਾਫ਼ ਪੂਰੀ ਬਚਨਵੱਧਤਾ ਨਾਲ ਲੜਾਈ ਲੜ ਸਕੇ ਅਤੇ ਆਪਾਂ ਇਸ ਭਿਆਨਕ ਮਹਾਂਮਾਰੀ ਦੇ ਪ੍ਰਕੋਪ ਵਿੱਚੋਂ ਨਿੱਕਲ ਕੇ ਇਸ ਨੂੰ ਬੁਰੀ ਤਰ੍ਹਾਂ ਹਰਾ ਸਕੀਏ

ਉਹਨਾਂ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਿਹਤ ਵਿਭਾਗ ਵਿੱਚ 4000 ਆਸਾਮੀਆਂ ‘ਤੇ ਜਲਦ ਹੀ ਭਰਤੀ ਕੀਤੀ ਜਾ ਰਹੀ ਹੈ ਤਾਂ ਕਿ ਚੱਲ ਰਹੀ ਇਸ ਕੋਰੋਨਾ ਦੀ ਮਹਾਂਮਾਰੀ ਵਿੱਚ ਸਿਹਤ ਵਿਭਾਗ ਦੇ ਡਿਊਟੀ ਕਰ ਰਹੇ ਸਟਾਫ਼ ਨੂੰ ਕੁੱਝ ਰਾਹਤ ਮਿਲ ਸਕੇ ਅਤੇ ਲੋਕਾਂ ਦੀ ਸਿਹਤ ਦਾ  ਵੱਧ ਤੋਂ ਵੱਧ ਧਿਆਨ ਰੱਖਿਆ ਜਾ ਸਕੇ

ਉਨ੍ਹਾਂ ਇਹ ਵੀ ਕਿਹਾ ਕਿ ਇਸ ਭਿਆਨਕ ਬਿਮਾਰੀ ਕੋਰੋਨਾ ਦੇ ਸਮੇਂ ਸਿਹਤ ਵਿਭਾਗ, ਪੁਲਿਸ ਵਿਭਾਗ ਤੋਂ ਇਲਾਵਾ ਹੋਰ ਜਿਹੜੇ ਵੀ ਵਿਭਾਗ ਜੋ ਇਸ ਭਿਆਨਕ ਸਮੇਂ ਦੌਰਾਨ ਜੋ ਆਪਣੀਆਂ ਜਾਨਾਂ ਨੂੰ ਜੋਖਮ ਵਿੱਚ ਪਾ ਕੇ ਆਪਣੀਆਂ ਡਿਊਟੀਆਂ ਨੂੰ ਸਾਡੇ ਬਹਾਦਰ ਫੌਜੀਆਂ ਦੀ ਤਰ੍ਹਾਂ ਨਿਭਾਅ ਰਹੇ ਹਨ, ਮੈਂ ਉਨ੍ਹਾਂ ਦੀ ਆਪਣੇ ਤਨੋਂ-ਮਨੋਂ ਪੂਰੀ ਪ੍ਰਸੰਸਾ ਕਰਦਾ ਹਾਂ ਇਸ ਮੌਕੇ ਡਿਪਟੀ ਕਮਿਸ਼ਨਰ ਤੇਜ ਪ੍ਰਤਾਪ ਸਿੰਘ ਫੂਲਕਾ, ਪ੍ਰਗਟ ਸਿੰਘ ਸਰਪੰਚ ਉਗੋਕੇ, ਗੁਰਮੀਤ ਸਿੰਘ ਸਰਪੰਚ ਤਾਜੋਕੇ, ਚੇਅਰਮੈਨ ਅਮਰਜੀਤ ਸਿੰਘ ਧਾਲੀਵਾਲ ਆਦਿ ਹਾਜ਼ਰ ਸਨ

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.