ਮੁੱਖ ਮੰਤਰੀ ਦੇ ਜ਼ਿਲ੍ਹੇ ‘ਚ ਨਹੀਂ ਰੁਕ ਰਿਹਾ ਕੋਰੋਨਾ ਦਾ ਕਹਿਰ

0
Corona Patients

ਜ਼ਿਲ੍ਹੇ ਵਿੱਚ 183 ਕੋਵਿਡ ਪਾਜਿਟਿਵ ਕੇਸਾਂ ਦੀ ਹੋਈ ਪੁਸ਼ਟੀ, 3 ਮੌਤਾਂ

ਪਟਿਆਲਾ (ਸੱਚ ਕਹੂੰ ਨਿਊਜ਼) ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਜਿਲੇ ਵਿੱਚ ਕੋਰੋਨਾ ਦਾ ਕਹਿਰ ਲਗਾਤਾਰ ਵਧ ਰਿਹਾ ਹੈ ਅੱਜ ਜ਼ਿਲ੍ਹੇ ‘ਚ 183 ਕੋਵਿਡ ਪੋਜਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ ਤੇ 3 ਜਣਿਆਂ ਦੀ ਮੌਤ ਹੋ ਗਈ ਜਾਣਕਾਰੀ ਦਿੰਦੇ ਸਿਵਲ ਸਰਜਨ ਡਾ.ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਜਿਲ੍ਹੇ ਵਿੱਚ ਪ੍ਰਾਪਤ 1450 ਦੇ ਕਰੀਬ ਰਿਪੋਰਟਾਂ ਵਿੱਚੋਂ 183 ਕੋਵਿਡ ਪਾਜਿਟਿਵ ਪਾਏ ਗਏ ਹਨ ਜਿਹਨਾਂ ਵਿੱਚੋਂ ਇੱਕ ਪਾਜਿਟਿਵ ਕੇਸ ਦੀ ਸੂਚਨਾ ਫਤਿਹਗੜ ਸਾਹਿਬ, ਇੱਕ ਲੁਧਿਆਣਾ, ਤਿੰਨ ਐਸ.ਏ.ਐਸ. ਨਗਰ ਅਤੇ ਦੋ ਦੀ ਸੂਚਨਾ ਪੀ.ਜੀ.ਆਈ ਚੰਡੀਗੜ ਤੋਂ ਪ੍ਰਾਪਤ ਹੋਈ ਹੈ ਇਸ ਤਰ੍ਹਾਂ ਹੁਣ ਜਿਲ੍ਹੇ ਵਿੱਚ ਪਾਜਿਟਿਵ ਕੇਸਾਂ ਦੀ ਗਿਣਤੀ 10363 ਹੋ ਗਈ ਹੈ

ਮਿਸ਼ਨ ਫਤਿਹ ਤਹਿਤ ਅੱਜ ਜਿਲ੍ਹੇ ਦੇ 203 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ ਜਿਸ ਨਾਲ ਜਿਲ੍ਹੇ ਵਿੱਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 7935 ਹੋ ਗਈ ਹੈ ਪਾਜਿਟਿਵ ਕੇਸਾਂ ਵਿੱਚੋਂ 03 ਹੋਰ ਮਰੀਜਾਂ ਦੀ ਮੌਤ ਹੋਣ ਕਾਰਣ ਮੌਤਾਂ ਦੀ ਗਿਣਤੀ 282 ਹੋ ਗਈ ਹੈ, 7935 ਕੇਸ ਠੀਕ ਹੋ ਚੁੱਕੇ ਹਨ ਅਤੇ ਜਿਲ੍ਹੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 2146 ਹੈ

ਪਾਜਿਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 183 ਕੇਸਾਂ ਵਿੱਚੋਂ 104 ਪਟਿਆਲਾ ਸ਼ਹਿਰ, 01 ਸਮਾਣਾ, 30 ਰਾਜਪੁਰਾ, 08 ਨਾਭਾ, ਬਲਾਕ ਭਾਦਸੋਂ ਤੋਂ 14, ਬਲਾਕ ਕੋਲੀ ਤੋਂ 05, ਬਲਾਕ ਕਾਲੋਮਾਜਰਾ ਤੋਂ 03, ਬਲਾਕ ਹਰਪਾਲ ਪੁਰ ਤੋਂ 06, ਬਲਾਕ ਦੁਧਨਸਾਧਾ ਤੋਂ 05, ਬਲਾਕ ਸ਼ੁਤਰਾਣਾ  ਤੋਂ 07 ਕੇਸ ਰਿਪੋਰਟ ਹੋਏ ਹਨ, ਇਹਨਾਂ ਵਿਚੋਂ 28 ਪਾਜਿਟਿਵ ਕੇਸਾਂ ਦੇ ਸੰਪਰਕ ਵਿੱਚ ਆਉਣ ਅਤੇ 155 ਕੰਟੈਨਮੈਂਟ ਜੋਨ ਅਤੇ ਓ.ਪੀ.ਡੀ ਵਿੱਚ ਆਏ ਨਵੇਂ ਫਲੂ ਅਤੇ ਬਗੈਰ ਫਲੂ ਲੱਛਣਾਂ ਵਾਲੇ ਮਰੀਜਾਂ ਦੇ ਲਏ ਸੈਂਪਲਾਂ ਵਿੱਚੋਂ ਆਏ ਪਾਜਿਟਿਵ ਕੇਸ ਸ਼ਾਮਲ ਹਨ

Corona Samples

ਡਾ. ਮਲਹੋਤਰਾ ਨੇ ਦੱਸਿਆਂ ਅੱਜ ਜਿਲ੍ਹੇ ਵਿੱਚ ਤਿੰਨ ਕੋਵਿਡ ਪਾਜਿਟਿਵ ਮਰੀਜਾਂ ਦੀ ਮੌਤ ਹੋ ਗਈ ਹੈ ਜਿਹਨਾਂ ਵਿੱਚੋਂ ਦੋ ਨਾਭਾ ਅਤੇ ਇੱਕ ਰਾਜਪੁਰਾ ਨਾਲ ਸਬੰਧਤ ਹੈ  ਸਿਵਲ ਸਰਜਨ ਡਾ. ਮਲਹੋਤਰਾ ਨੇ ਦੱਸਿਆ ਕਿ ਗਾਈਡਲਾਈਨਜ ਅਨੁਸਾਰ ਸਮਾਂ ਪੂਰਾ ਹੋਣ ‘ਤੇ ਪਟਿਆਲਾ ਦੇ ਸੈਂਟਰਲ ਜੇਲ੍ਹ ਵਿੱਚ ਲਗਾਈ ਕੰਟੈਨਮੈਂਟ ਹਟਾ ਦਿੱਤੀ ਗਈ ਹੈ

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.