CWG-2022 : ਵਿਕਾਸ ਤੇ ਲਵਪ੍ਰੀਤ ਪ੍ਰਧਾਨ ਮੰਤਰੀ ਨੂੰ ਮਿਲ ਕਹਿਣਗੇ ‘ਮਨ ਕੀ ਬਾਤ’

ਵਿਕਾਸ ਤੇ ਲਵਪ੍ਰੀਤ ਪ੍ਰਧਾਨ ਮੰਤਰੀ ਨੂੰ ਮਿਲ ਕਹਿਣਗੇ ‘ਮਨ ਕੀ ਬਾਤ’

ਲੁਧਿਆਣਾ। ਇੰਗਲੈਂਡ ਵਿਚ ਰਾਸ਼ਟਰਮੰਡਲ ਖੇਡਾਂ (CWG-2022) ਵਿਚ ਭਾਰਤ ਨੂੰ ਚਾਂਦੀ ਦਾ ਤਗਮਾ ਜਿੱਤਣ ਵਾਲੇ ਵੇਟਲਿਫਟਰ ਵਿਕਾਸ ਠਾਕੁਰ ਅਤੇ ਕਾਂਸੀ ਦਾ ਤਗਮਾ ਜਿੱਤਣ ਵਾਲੇ ਲਵਪ੍ਰੀਤ ਸਿੰਘ ਦੀ ਗਹਿਰੀ ਦੋਸਤੀ ਹੈ। ਦੋਵੇਂ ਦੋਸਤ ਅੱਜ ਦਿੱਲੀ ਪਹੁੰਚ ਰਹੇ ਹਨ ਅਤੇ ਭਲਕੇ 13 ਅਗਸਤ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨਗੇ। ਤੁਹਾਨੂੰ ਦੱਸ ਦੇਈਏ ਕਿ ਵੇਟਲਿਫਟਰ ਵਿਕਾਸ ਠਾਕੁਰ ਪ੍ਰਧਾਨ ਮੰਤਰੀ ਮੋਦੀ ਕੋਲ ਆਪਣੀ ਗੱਲ ਕਹਿਣ ਲਈ ਗਏ ਹਨ।

ਪ੍ਰਧਾਨ ਮੰਤਰੀ ਨੂੰ ਮਿਲਣ ਤੋਂ ਪਹਿਲਾਂ ਦੈਨਿਕ ਭਾਸਕਰ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਵਿਕਾਸ ਠਾਕੁਰ ਅਤੇ ਲਵਪ੍ਰੀਤ ਸਿੰਘ ਨੇ ਕਿਹਾ ਕਿ ਅੱਜ ਉਹ ਬਹੁਤ ਉਤਸ਼ਾਹਿਤ ਹਨ ਕਿ ਦੇਸ਼ ਦੇ ਪ੍ਰਧਾਨ ਮੰਤਰੀ ਮੋਦੀ ਨੂੰ ਮਿਲਣਗੇ। ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਮੰਡਲ ਖੇਡਾਂ ’ਚ ਜਾਣ ਤੋਂ ਪਹਿਲਾਂ ਵੀ ਖਿਡਾਰੀਆਂ ਦਾ ਹੌਸਲਾ ਵਧਾਇਆ ਸੀ ਅਤੇ ਤਮਗਾ ਜਿੱਤਣ ਤੋਂ ਬਾਅਦ ਵੀ ਵੀਡੀਓ ਕਾਲ ਕਰਕੇ ਖਿਡਾਰੀਆਂ ਦੇ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ ਸੀ। ਇਸ ਤੋਂ ਪਹਿਲਾਂ ਉਸ ਨੇ 2014 ਅਤੇ 2018 ਦੀਆਂ ਰਾਸ਼ਟਰਮੰਡਲ ਖੇਡਾਂ ਵਿੱਚ ਚਾਂਦੀ ਅਤੇ ਕਾਂਸੀ ਦੇ ਤਗਮੇ ਜਿੱਤੇ ਸਨ।

ਪ੍ਰਧਾਨ ਮੰਤਰੀ ਨੂੰ ਮਿਲ ਕੇ ਕਹਿਣਗੇ ‘ਮਨ ਕੀ ਬਾਤ’

ਵਿਕਾਸ ਠਾਕੁਰ ਅਤੇ ਲਵਪ੍ਰੀਤ ਸਿੰਘ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਣਗੇ ਅਤੇ ਉਨ੍ਹਾਂ ਨੂੰ ਆਪਣੀ ‘ਮਨ ਕੀ ਬਾਤ’ ਸੁਣਾਉਣਗੇ। ਉਨ੍ਹਾਂ ਦਾ ਮਨ ਹੈ ਕਿ ਨੌਜਵਾਨਾਂ ਨੂੰ ਖੇਡਾਂ ਵੱਲ ਲਿਆਉਣ ਲਈ ਸਰਕਾਰ ਨੂੰ ਬਿਹਤਰ ਕਦਮ ਚੁੱਕਣੇ ਚਾਹੀਦੇ ਹਨ। ਇਸ ਦੇ ਨਾਲ ਹੀ ਰਾਸ਼ਟਰਮੰਡਲ ਖੇਡਾਂ ਆਦਿ ਵਰਗੇ ਵੱਡੇ ਮੰਚਾਂ ’ਤੇ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਕੇਂਦਰ ਸਰਕਾਰ ਦੇ ਨਾਲ-ਨਾਲ ਰਾਜ ਸਰਕਾਰਾਂ ਨੂੰ ਵੀ ਉਤਸ਼ਾਹਿਤ ਕਰਨਾ ਚਾਹੀਦਾ ਹੈ।

ਖਿਡਾਰੀ ਦੀ ਇੱਕ ਉਮਰ ਅਤੇ ਇੱਕ ਖੇਡ ਸੀਮਾ ਹੁੰਦੀ ਹੈ, ਜਦੋਂ ਖਿਡਾਰੀ ਇਸ ਉਮਰ ਨੂੰ ਪਾਰ ਕਰ ਲੈਂਦਾ ਹੈ ਤਾਂ ਉਸਨੂੰ ਆਪਣਾ ਭਵਿੱਖ ਹਨੇਰੇ ਵੱਲ ਜਾਂਦਾ ਨਜ਼ਰ ਆਉਂਦਾ ਹੈ। ਇਸ ਲਈ ਸੂਬਾ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਆਪਣੇ ਸੂਬੇ ਵਿੱਚ ਉਨ੍ਹਾਂ ਦੀ ਯੋਗਤਾ ਅਨੁਸਾਰ ਸੂਬੇ ਦਾ ਨਾਂਅ ਰੌਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਨੌਕਰੀਆਂ ਦੇਵੇ ਤਾਂ ਜੋ ਖਿਡਾਰੀ ਆਪਣਾ ਭਵਿੱਖ ਸੁਰੱਖਿਅਤ ਕਰ ਸਕਣ ਅਤੇ ਸੂਬੇ ਦੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਵੀ ਜਾਗਰੂਕ ਕੀਤਾ ਜਾ ਸਕੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ