Breaking News

ਖਤਰਨਾਕ ਗੈਂਗਸਟਰ ਗ੍ਰਿਫਤਾਰ

Three, People, Arrest, Linked, Lashkar-e-Taiba

ਸੱਚ ਕਹੂੰ ਨਿਊਜ਼
ਲੁਧਿਆਣਾ, 16 ਜਨਵਰੀ
ਸੀ.ਆਈ.ਏ.1 ਦੀ ਪੁਲਿਸ ਨੇ ਵੱਡੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲੇ ਤੇ ਕਈ ਕੇਸਾਂ ਵਿੱਚ ਨਾਮਜ਼ਦ ਗੈਂਗਸਟਰ ਟੱਲੀ ਨੂੰ ਗ੍ਰਿਫ਼ਤਾਰ ਕੀਤਾ ਹੈ ਪੁਲਿਸ ਨੇ ਗੈਂਗਸਟਰ ਤੋਂ 315 ਬੋਰ ਦੀ ਨਾਜਾਇਜ਼ ਰਿਵਾਲਵਰ ਅਤੇ 2 ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤਾ ਹੈ

ਥਾਣਾ ਮੁਖੀ ਇੰਸਪੈਕਟਰ ਪ੍ਰੇਮ ਸਿੰਘ ਨੇ ਦੱਸਿਆ ਕਿ ਫੜੇ ਗਏ ਗੈਂਗਸਟਰ ਦੀ ਪਛਾਣ ਕਰਮਜੀਤ ਸਿੰਘ ਉਰਫ ਟੱਲੀ ਉਮਰ ਵਾਸੀ ਪਿੰਡ ਨੱਤ, ਡੇਹਲੋਂ ਵਜੋਂ ਹੋਈ ਹੈ ਸੋਮਵਾਰ ਨੂੰ ਪੁਲਿਸ ਪਾਰਟੀ ਨੇ ਸੂਚਨਾ ਦੇ ਆਧਾਰ ‘ਤੇ ਟਿੱਬਾ ਨਹਿਰ ਪੁਲ ਕੋਲੋਂ ਉਸ ਸਮੇਂ ਗ੍ਰਿਫਤਾਰ ਕੀਤਾ ਜਦੋਂ ਉਹ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਦੀ ਤਾਕ ਵਿੱਚ ਸੀ ਪੁਲਿਸ ਮੁਤਾਬਕ ਮੁਲਜਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰਕੇ ਬਾਰੀਕੀ ਨਾਲ ਪੁੱਛਗਿਛ ਕੀਤੀ ਜਾਵੇਗੀ

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਪ੍ਰਸਿੱਧ ਖਬਰਾਂ

To Top