ਕੈਬਨਿਟ ਮੰਤਰੀ ਧਰਮਸੋਤ ਦੇ ਹੱਕ ‘ਚ ਨਿੱਤਰੇ ਦਰਸ਼ਨ ਕਾਂਗੜਾ

0

ਪਹਿਲਾਂ ਆਪਣੀ ਪੀੜੀ ਹੇਠ ਸੋਟਾ ਫੇਰਨ ਵਿਰੋਧੀ : ਦਰਸ਼ਨ ਕਾਂਗੜਾ

ਸੰਗਰੂਰ (ਨਰੇਸ਼ ਕੁਮਾਰ) ਵਜ਼ੀਫਾ ਘੁਟਾਲੇ ਦੇ ਕਥਿਤ ਦੋਸ਼ਾਂ ਵਿੱਚ ਘਿਰੇ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਹੱਕ ਵਿੱਚ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਦਲਿਤ ਵੈਲਫੇਅਰ ਸੰਗਠਨ ਪੰਜਾਬ ਦੇ ਸੂਬਾ ਪ੍ਰਧਾਨ ਦਰਸ਼ਨ ਸਿੰਘ ਕਾਂਗੜਾ ਨਿੱਤਰ ਆਏ ਹਨ ਅੱਜ ਜਿੱਥੇ ਉਨ੍ਹਾਂ ਅਕਾਲੀ ਭਾਜਪਾ ਅਤੇ ਆਮ ਆਦਮੀ ਪਾਰਟੀ ਤੇ ਦਲਿਤ ਵਿਰੋਧੀ ਹੋਣ ਦੇ ਦੋਸ਼ ਲਗਾਏ ਹਨ ਉਥੇ ਹੀ ਉਨ੍ਹਾਂ ਪਿਛਲੀ ਗਠਜੋੜ ਸਰਕਾਰ ਸਮੇਂ ਹੋਏ ਵੱਡੇ ਘੁਟਾਲੇਆ ਨੂੰ ਵੀ ਉਜਾਗਰ ਕੀਤਾ ਹੈ ਦਰਸ਼ਨ ਕਾਂਗੜਾ ਆਪਣੀ ਰਿਹਾਇਸ਼ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ

ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਕਿਸੇ ‘ਤੇ ਦੋਸ਼ ਲਗਾਉਣ ਤੋਂ ਪਹਿਲਾਂ ਆਪਣੀ ਪੀੜੀ ਹੇਠ ਸੋਟਾ ਫੇਰਨਾ ਚਾਹੀਦਾ ਹੈ ਕਿਉਂਕਿ ਜਿਨ੍ਹਾਂ ਦੇ ਆਪਣੇ ਘਰ ਸ਼ੀਸ਼ੇ ਦੇ ਹੁੰਦੇ ਨੇ ਉਹ ਦੂਜਿਆਂ ਦੇ ਘਰਾਂ ‘ਤੇ ਪੱਥਰ ਨਹੀਂ ਸੁੱਟਦੇ ਉਨ੍ਹਾਂ ਕਿਹਾ ਕਿ ਅਕਾਲੀ ਭਾਜਪਾ ਦੇ ਰਾਜ ਅੰਦਰ ਨਕਲੀ ਦਵਾਈਆਂ ਘੁਟਾਲਾ, ਨਕਲੀ ਬੀਜ (ਨਰਮਾ) ਘੁਟਾਲਾ  ਰੇਤਾ ਬਜਰੀ ਕਾਲ ਬਜਾਰੀ ਸਣੇ ਅਨੇਕਾਂ ਘੁਟਾਲੇ ਹੋਏ ਹਨ ਜਦ ਕਿ ਦੂਜੇ ਪਾਸੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਖਿਲਾਫ ਬਿਨਾਂ ਕਿਸੇ ਸਬੂਤ ਦੇ ਹੀ ਕਾਵਾਂ ਰੌਲੀ ਪੈ ਰਹੀ ਹੈ

 

ਕਿਉਂਕਿ ਸ. ਧਰਮਸੋਤ ਦਲਿਤ ਭਾਈਚਾਰੇ ਨਾਲ ਸਬੰਧਤ ਹਨ, ਵਿਰੋਧਤਾ ਕਰਨ ਵਾਲੇ ਇਹਨਾਂ ਲੋਕਾਂ ਦੀ ਸੋਚ ਹਮੇਸ਼ਾਂ ਦਲਿਤ ਵਿਰੋਧੀ ਹੀ ਰਹੀ ਹੈ ਦਰਸ਼ਨ ਸਿੰਘ ਕਾਂਗੜਾ ਨੇ ਕਿਹਾ ਕਿ ਸਾਧੂ ਸਿੰਘ ਧਰਮਸੋਤ ਇੱਕ ਦਲੇਰ ਲੀਡਰ ਹਨ ਜਿਨ੍ਹਾਂ ਹਮੇਸ਼ਾ ਹੀ ਦਲਿਤਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕੀਤੀ ਹੈ ਜਿਨ੍ਹਾਂ ‘ਤੇ ਪੰਜਾਬ ਭਰ ਦੇ ਦਲਿਤ ਭਾਈਚਾਰੇ ਨੂੰ ਮਾਣ ਹੈ ਉਨ੍ਹਾਂ ਕਿਹਾ ਕਿ ਧਰਮਸੋਤ ਦਲਿਤਾਂ ਦੇ ਮਸੀਹਾ ਵਜੋਂ ਕੰਮ ਕਰ ਰਹੇ ਹਨ ਜਿਨ੍ਹਾਂ ਨਾਲ ਸਮੁੱਚਾ ਦਲਿਤ ਭਾਈਚਾਰਾ ਚਟਾਨ ਵਾਂਗ ਖੜ੍ਹਾ ਹੈ ਉਨ੍ਹਾਂ ਸਾਫ ਸ਼ਬਦਾਂ ਵਿੱਚ ਕਿਹਾ ਕਿ ਜਿੰਨਾਂ ਸਮਾਂ ਮਾਮਲੇ ਦੀ ਜਾਂਚ ਚੱਲ ਰਹੀ ਹੈ ਉਨ੍ਹਾਂ ਚਿਰ ਕਿਸੇ ਨੂੰ ਵੀ ਦੋਸ਼ੀ ਨਹੀਂ ਠਹਿਰਾਇਆ ਜਾ ਸਕਦਾ

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.