Breaking News

ਸੜਕ ਹਾਦਸੇ ਦੀ ਖਾਲਸਾ ਕਾਲਜ ਦੇ ਵਿਦਿਆਰਥੀ ਆਗੂ ਦੀ ਮੌਤ

Death, Student, Leader, Road, Accident, Khalsa, College

ਖੁਸ਼ਵੀਰ ਸਿੰਘ ਤੂਰ, ਪਟਿਆਲਾ

ਖਾਲਸਾ ਕਾਲਜ ਪਟਿਆਲਾ ਦੇ ਬੀਏ ਭਾਗ ਤੀਜਾ ਦੇ ਵਿਦਿਆਰਥੀ ਅਤੇ ਸਟੂਡੈਂਟ ਆਰਗੇਨਾਈਜ਼ੇਸਨ ਯੰਗ ਪੀਪਲਜ਼ ਦੀ ਖਾਲਸਾ ਕਾਲਜ ਇਕਾਈ ਦੇ ਪ੍ਰਧਾਨ ਇੰਦਰਪ੍ਰੀਤ ਸਿੰਘ ਦੀ ਇੱਥੇ ਇੱਕ ਸੜਕ ਹਾਦਸੇ ਵਿੱਚ ਮੌਤ ਹੋ ਗਈ। ਇਹ ਹਾਦਸਾ ਪਟਿਆਲਾ ਦੇ ਨਜਦੀਕ ਨਾਭਾ ਰੋਡ ‘ਤੇ ਲੰਘੀ ਅੱਧੀ ਰਾਤ ਵਾਪਰਿਆ।

ਜਾਣਕਾਰੀ ਅਨੁਸਾਰ ਇੰਦਰਪ੍ਰੀਤ ਸਿੰਘ ਰਾਤ ਸਾਢੇ ਦਸ ਵਜੇ ਆਪਣੇ ਮੋਟਰਸਾਇਕਲ ‘ਤੇ ਘਰੋਂ ਨਿਕਲਿਆ ਸੀ ਪਰ ਸਾਰੀ ਰਾਤ ਉਹ ਘਰ ਨਾ ਪਰਤਿਆ ਤੇ ਸਵੇਰੇ ਉਸ ਦੀ ਮੌਤ ਦੀ ਇਤਲਾਹ ਮਿਲੀ। ਦੱਸਿਆ ਜਾ ਰਿਹਾ ਹੈ ਕਿ ਨਾਭਾ ਵਾਲੇ ਪਾਸਿਓਂ ਪਟਿਆਲਾ ਨੂੰ ਵਾਪਸੀ ‘ਤੇ ਉਸ ਦੇ ਮੋਟਰਸਾਇਕਲ ਨੂੰ ਕੋਈ ਅਣਪਛਾਤਾ ਵਾਹਨ ਫੇਟ ਮਾਰ ਗਿਆ, ਜਿਸ ਦੌਰਾਨ ਹੀ ਉਸਦੀ ਮੌਤ ਹੋ ਗਈ। ਇਹ ਹਾਦਸਾ ਰਾਤ 12 ਵਜੇ ਦੇ ਕਰੀਬ ਵਾਪਰਿਆ ਹੈ। ਹਾਦਸੇ ਤੋਂ ਬਾਅਦ 108 ਐਬੂਲੈਂਸ ਰਾਹੀਂ ਲਾਸ ਰਜਿੰਦਰਾ ਹਸਪਤਾਲ ਵਿਖੇ ਪਹੁੰਚਾ ਦਿੱਤੀ ਗਈ ਸੀ, ਪਰ ਮੌਕੇ ‘ਤੇ ਉਸ ਦੀ ਪਹਿਚਾਣ ਨਾ ਹੋ ਸਕਣ ਕਾਰਨ ਲਾਸ ਨੂੰ ਲਵਾਰਸ ਕਰਾਰ ਦੇ ਕੇ ਮੁਰਦਾਘਰ ਭੇਜ ਦਿੱਤਾ ਗਿਆ ਸੀ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਪ੍ਰਸਿੱਧ ਖਬਰਾਂ

To Top