ਮਾਨਵਤਾ ਤੇ ਸ਼ਹੀਦਾਂ ਨੂੰ ਸਮਰਪਿਤ ਰਿਹਾ ਗੁਰਗੱਦੀ ਦਿਵਸ

0
Dedicated, Humanity, Martyrs, Gurmanti

ਗਰਭਵਤੀ ਔਰਤਾਂ ਨੂੰ ਪੋਸ਼ਟਿਕ ਅਹਾਰ, ਲੋੜਵੰਦ ਬੱਚਿਆਂ ਨੂੰ ਖਿਡੌਣੇ, ਅਪਾਹਿਜਾਂ ਨੂੰ ਟਰਾਈ ਸਾਈਕਲਾਂ ਦਿੱਤੀਆਂ

ਸਰਸਾ (ਸੱਚ ਕਹੂੰ ਨਿਊਜ਼)
ਮਾਨਵਤਾ ਦੀ ਭਲਾਈ ਹੀ ਮਨੁੱਖ ਦਾ ਪਰਮ ਉਦੇਸ਼ ਹੈ ਇਸ ਸੁਨੇਹੇ ਨਾਲ ਮਨਾਇਆ ਗਿਆ ਡੇਰਾ ਸੱਚਾ ਸੌਦਾ ਦੀ ਦੂਜੀ ਪਾਤਸ਼ਾਹੀ ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਦਾ ਪਵਿੱਤਰ ਮਹਾਂ ਰਹਿਮੋ-ਕਰਮ ਦਿਵਸ (ਗੁਰਗੱਦੀ ਦਿਵਸ) ਇਸ ਪਵਿੱਤਰ ਮੌਕੇ ਪੁਲਵਾਮਾ ਦੇ ਸ਼ਹੀਦਾਂ?ਦੀ ਯਾਦ ‘ਚ ਖੂਨਦਾਨ ਕਰਨ ਸਮੇਤ ਭਲਾਈ ਦੇ ਕਈ ਕਾਰਜ ਕੀਤੇ ਗਏ ਇਸ ਪਵਿੱਤਰ ਮੌਕੇ ਅੱਜ ਸ਼ਾਹ ਸਤਿਨਾਮ ਜੀ ਧਾਮ ਵਿਖੇ ਸਤਿਸੰਗ ਪੰਡਾਲ ‘ਚ ਨਾਮ ਚਰਚਾ ਕੀਤੀ ਗਈ, ਜਿਸ ‘ਚ ਵੱਡੀ ਗਿਣਤੀ ‘ਚ ਸਾਧ-ਸੰਗਤ ਨੇ ਰਾਮ ਨਾਮ ਦਾ ਗੁਣਗਾਨ ਕੀਤਾ ਨਾਮ ਚਰਚਾ ‘ਚ ਕਵੀਰਾਜਾਂ ਨੇ ਸ਼ਬਦਬਾਣੀ ਕੀਤੀ ਤੇ ਪੂਜਨੀਕ ਪਰਮ ਪਿਤਾ ਜੀ ਦੇ ਮਾਨਵਤਾ ‘ਤੇ ਕੀਤੇ ਗਏ ਉਪਕਾਰਾਂ ਦਾ ਜੱਸ ਗਾਇਆ ਸਾਧ-ਸੰਗਤ ਨੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਵੱਲੋਂ ਫਰਮਾਏ ਅਨਮੋਲ ਬਚਨ ਰਿਕਾਰਡਿਡ ਸੀਡੀ ਰਾਹੀਂ ਸਰਵਣ ਕੀਤੇ  ਪੂਜਨੀਕ ਹਜ਼ੂਰ ਪਿਤਾ ਜੀ ਨੇ ਪੂਜਨੀਕ ਪਰਮ ਪਿਤਾ ਜੀ ਦੀਆਂ?ਮਹਾਨ ਸਿੱਖਿਆਵਾਂ ਅਤੇ ਮਾਨਵਤਾ ‘ਤੇ ਕੀਤੇ ਮਹਾਨ ਪਰਉਪਕਾਰਾਂ ‘ਤੇ ਚਾਨਣਾ ਪਾ ਕੇ ਸਾਧ-ਸੰਗਤ ਨੂੰ ਨਿਹਾਲ ਕੀਤਾ
ਡੇਰਾ ਸੱਚਾ ਸੌਦਾ ਵੱਲੋਂ ਪਵਿੱਤਰ ਮਹਾਂ ਰਹਿਮੋ ਕਰਮ ਦਿਵਸ ‘ਤੇ ਹਮੇਸ਼ਾ ਹੀ ਮਾਨਵਤਾ ਭਲਾਈ ਦੇ ਕਾਰਜ ਕੀਤੇ ਜਾਂਦੇ ਹਨ ਇਸੇ ਲੜੀ ਤਹਿਤ ਅੱਜ ਹੋਈ ਨਾਮ ਚਰਚਾ ਦੌਰਾਨ 10 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ ਆਰਥਿਕ ਪੱਖੋਂ ਕਮਜ਼ੋਰ ਪਰਿਵਾਰਾਂ ਦੇ 10 ਛੋਟੇ ਬੱਚਿਆਂ ਨੂੰ ਖਿਡਾਉਣੇ ਵੰਡੇ ਗਏ ਇਸੇ ਤਰ੍ਹਾਂ ਲੋੜਵੰਦ ਪਰਿਵਾਰਾਂ ਦੇ ਬੱਚਿਆਂ ਨੂੰ ਪੜ੍ਹਨ ਸਮੱਗਰੀ (ਕਾਪੀਆਂ-ਕਿਤਾਬਾਂ) ਵੰਡੀ ਗਈ ਇਸ ਤੋਂ ਇਲਾਵਾ ਛੇ ਲੋੜਵੰਦ ਦਿਵਿਆਂਗਾਂ ਨੂੰ ਟਰਾਈ ਸਾਈਕਲ ਦਿੱਤੇ ਗਏ ਜਿਨ੍ਹਾਂ ਵਿੱਚ 2 ਭੈਣਾਂ ਤੇ 4 ਭਾਈ ਸ਼ਾਮਲ ਸਨ
ਨਾਮ ਚਰਚਾ ਉਪਰੰਤ ਸਮੂਹ ਸਾਧ-ਸੰਗਤ ਨੂੰ ਪ੍ਰਸਾਦ ਵੰਡਿਆ ਤੇ ਲੰਗਰ ਛਕਾਇਆ ਗਿਆ ਜ਼ਿਕਰਯੋਗ ਹੈ ਕਿ ਡੇਰਾ ਸੱਚਾ ਸੌਦਾ ਦੇ ਸੰਸਥਾਪਕ ਪੂਜਨੀਕ ਬੇਪਰਵਾਹ ਸ਼ਾਹ ਮਸਤਾਨਾ ਜੀ ਮਹਾਰਾਜ ਨੇ 28 ਫਰਵਰੀ 1960 ਨੂੰ ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਨੂੰ ਡੇਰਾ ਸੱਚਾ ਸੌਦਾ ਦੀ ਦੂਜੀ ਪਾਤਸ਼ਾਹੀ ਵਜੋਂ ਬਿਰਾਜਮਾਨ ਕੀਤਾ

ਪੁਲਵਾਮਾ ਸ਼ਹੀਦਾਂ ਦੀ ਯਾਦ ‘ਚ ਕੀਤਾ 1805 ਯੂਨਿਟ ਖੂਨਦਾਨ

ਸਰਸਾ | ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਦੇ ਪਵਿੱਤਰ ਮਹਾਂ ਰਹਿਮੋ-ਕਰਮ ਦਿਵਸ (ਗੁਰਗੱਦੀਨਸ਼ੀਨੀ ਦਿਵਸ) ਤੇ ਪੁਲਵਾਮਾ ਹਮਲੇ ‘ਚ ਸ਼ਹੀਦ ਹੋਏ ਸੀਆਰਪੀਐਫ ਦੇ ਜਵਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਡੇਰਾ ਸੱਚਾ ਸੌਦਾ ‘ਚ ਵਿਸ਼ਾਲ ਖੂਨਦਾਨ ਕੈਂਪ ਲਾਇਆ ਗਿਆ ਖੂਨਦਾਨ ਕੈਂਪ ‘ਚ ਖੂਨ ਲੈਣ ਲਈ ਚਾਰ ਬਲੱਡ ਬੈਂਕਾਂ ਦੀਆਂ ਟੀਮਾਂ ਪਹੁੰਚੀਆਂ ਇਸ ਤੋਂ ਇਲਾਵਾ ਸ਼ਾਹ ਸਤਿਨਾਮ ਜੀ ਸਪੈਸ਼ਲਿਟੀ ਹਸਪਤਾਲ ‘ਚ ਜਨ ਕਲਿਆਣ ਪਰਮਾਰਥੀ ਕੈਂਪ ਵੀ ਲਾਇਆ ਗਿਆ ਜਿਸ ‘ਚ ਡਾਕਟਰਾਂ ਵੱਲੋਂ ਵੱਖ-ਵੱਖ ਬਿਮਾਰੀਆਂ ਦੀ ਮੁਫ਼ਤ ਜਾਂਚ ਕੀਤੀ ਗਈ ਖੂਨਦਾਨ ਕੈਂਪ ‘ਚ 1805 ਯੂਨਿਟ ਖੂਨ ਇਕੱਠਾ ਕੀਤਾ ਗਿਆ ਜਦੋਂਕਿ ਜਨ ਕਲਿਆਣ ਪਰਮਾਰਥੀ ਜਾਂਂਚ ਕੈਂਪ ‘ਚ 777 ਮਰੀਜ਼ਾਂ ਦੀ ਜਾਂਚ ਕੀਤੀ ਗਈ

Dedicated, Humanity

ਸ਼ਾਹ ਸਤਿਨਾਮ ਜੀ ਧਾਮ ਸਥਿੱਤ ਸੱਚਖੰਡ ਹਾਲ ‘ਚ ਲੱਗੇ ਖੂਨਦਾਨ ਕੈਂਪ ਦਾ ਸ਼ੁੱਭ ਆਰੰਭ ਸਤਿ ਬ੍ਰਹਮਚਾਰੀ ਸੇਵਾਦਾਰ ਮੋਹਨ ਲਾਲ ਇੰਸਾਂ, ਦਿਵਾਨਾ ਇੰਸਾਂ ਤੇ ਹੋਰ ਸੇਵਾਦਾਰਾਂ ਨੇ ‘ਧੰਨ-ਧੰਨ ਸਤਿਗੁਰੂ ਤੇਰਾ ਹੀ ਆਸਾਰਾ’ ਦਾ ਪਵਿੱਤਰ ਨਾਅਰਾ ਲਾ ਕੇ ਤੇ ਅਰਦਾਸ ਦਾ ਸ਼ਬਦ ਬੋਲ ਕੇ ਕੀਤਾ ਇਸ ਤੋਂ ਇਲਾਵਾ 27 ਫਰਵਰੀ ਨੂੰ ਦੇਸ਼ ਭਰ ‘ਚ ਡੇਰਾ ਸ਼ਰਧਾਲੂਆਂ ਵੱਲੋਂ ਪੁਲਵਾਮਾ ਹਮਲੇ ‘ਚ ਸ਼ਹੀਦ ਹੋਏ ਫੌਜੀਆਂ ਨੂੰ ਸ਼ਰਧਾਂਜਲੀ ਦੇਣ ਲਈ ਲੱਗੇ ਖੂਨਦਾਨ ਕੈਂਪਾਂ ‘ਚ ਕੁੱਲ 11,847 ਯੂਨਿਟ ਖੂਨ ਇਕੱਠਾ ਕੀਤਾ ਗਿਆ ਖੂਨਦਾਨ ਸਬੰਧੀ ਡੇਰਾ ਸ਼ਰਧਾਲੂਆਂ ‘ਚ ਕਮਾਲ ਦਾ ਉਤਸ਼ਾਹ ਸੀ ਤੇ ਖੂਨਦਾਨੀ ਖੂਨਦਾਨ ਕਰਨ ਲਈ ਲੰਮੀਆਂ-ਲੰਮੀਆਂ ਕਤਾਰਾਂ ‘ਚ ਲੱਗ ਕੇ ਆਪਣੀ ਵਾਰੀ ਦੀ ਉਡੀਕ ਕਰ ਰਹੇ ਸਨ

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ