CM ਚੰਨੀ ਦੇ ਇਲਾਕੇ ‘ਚ ਪਹੁੰਚੇ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ

ਡਿਸਪੈਂਸਰੀ ਨੂੰ ਲੱਗਿਆ ਸੀ ਤਾਲਾ, ਦਵਾਈ ਅਤੇ ਟੈਸਟ ਰੂਮ ਵਿੱਚ ਵੀ ਪਿਆ ਸੀ ਕੂੜਾ 

(ਸੱਚ ਕਹੂੰ ਨਿਊਜ਼)। ਚੰਡੀਗੜ੍ਹ। ਦਿੱਲੀ ਦੇ ਸਿਹਤ ਮੰਤਰੀ ਅੱਜ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਹਲਕੇ ਪੁੱਜੇ। ਇਸ਼ ਦੌਰਾਨ ਉਨਾਂ ਮੰਤਰੀ ਦੇ ਹਲਕੇ ਦੀਆ ਡਿਸਪੈਂਸਰੀਆਂ ਦਾ ਜਾਇਜ਼ਾ ਲਿਆ। ਦਿੱਲੀ ਸਰਕਾਰ ਦੇ ਸਿਹਤ ਮੰਤਰੀ ਸਤੇਂਦਰ ਜੈਨ ਅਚਾਨਕ ਚਮਕੌਰ ਸਾਹਿਬ ਦੇ ਪਿੰਡ ਸੂਰਤਾਪੁਰ ਡਿਸਪੈਂਸਰੀ ਪਹੁੰਚੇ। ਉਨ੍ਹਾਂ ਦੱਸਿਆ ਕਿ ਡਿਸਪੈਂਸਰੀ ਨੂੰ ਤਾਲਾ ਲੱਗਿਆ ਹੋਇਆ ਸੀ। ਮੁਫ਼ਤ ਦਵਾਈ ਅਤੇ ਟੈਸਟ ਦੇ ਨਾਲ ਕਮਰੇ ਵਿੱਚ ਕੂੜਾ ਪਿਆ ਹੋਇਆ ਸੀ।

ਇਹ ਵੀ ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਚਮਕੌਰ ਸਾਹਿਬ ਦੇ ਸਕੂਲਾਂ ਦੀ ਚੈਕਿੰਗ ਕੀਤੀ ਸੀ। ਉਸ ਨੇ ਇਸ ਦਾ ਸੋਸ਼ਲ ਮੀਡੀਆ ‘ਤੇ ਲਾਈਵ ਟੈਲੀਕਾਸਟ ਕੀਤਾ। ਇਸ ਤੋਂ ਬਾਅਦ ਪੰਜਾਬ ਸਰਕਾਰ ਵਿੱਚ ਹੜਕੰਪ ਮੱਚ ਗਿਆ। ਚਮਕੌਰ ਸਾਹਿਬ ਦੇ ਸਰਕਾਰੀ ਸਕੂਲਾਂ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਰਾਹੀਂ ਬੰਦ ਕਰਵਾਇਆ ਗਿਆ।

ਸਤੇਂਦਰ ਜੈਨ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਵਿਧਾਨ ਸਭਾ ਹਲਕੇ ਵਿੱਚ ਇਹ ਇੱਕ ਆਲੀਸ਼ਾਨ ਪ੍ਰਾਇਮਰੀ ਹੈਲਥ ਸੁਵਿਧਾ ਹੈ। ਉਨ੍ਹਾਂ ਸਿਹਤ ਮੰਤਰਾਲੇ ਦੀ ਦੇਖ-ਰੇਖ ਕਰ ਰਹੇ ਉਪ ਮੁੱਖ ਮੰਤਰੀ ਓਪੀ ਸੋਨੀ ਨੂੰ ਕਿਹਾ ਕਿ ਉਹ ਦਾਅਵਾ ਕਰ ਰਹੇ ਹਨ ਕਿ ਪੰਜਾਬ ਦਾ ਸਿਹਤ ਮਾਡਲ ਦਿੱਲੀ ਨਾਲੋਂ ਬਿਹਤਰ ਹੈ। ਹੁਣ ਪੰਜਾਬ ਦੇ ਲੋਕਾਂ ਨੂੰ ਖੁਦ ਫੈਸਲਾ ਕਰਨਾ ਚਾਹੀਦਾ ਹੈ ਕਿ ਉਨ੍ਹਾਂ ਨੂੰ ਕਿਹੜਾ ਸਿਹਤ ਸੰਭਾਲ ਮਾਡਲ ਪਸੰਦ ਹੈ।

ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਕੁਝ ਦਿਨ ਪਹਿਲਾਂ ਆਮ ਆਦਮੀ ਪਾਰਟੀ ਦੇ ਪੰਜਾਬ ’ਚ ਸਹਿ ਮਾਮਲਿਆਂ ਦੇ ਇੰਚਾਰਜ਼ ਰਾਘਵ ਚੱਢਾ ਨੇ ਮੁੱਖ ਮੰਤਰੀ ਦੇ ਹਲਕੇ ’ਚ ਰੇਡ ਮਾਰੀ ਸੀ ਇਸ ਦੌਰਾਨ ਉਨਾਂ ਪੰਜਾਬ ਸਰਕਾਰ ’ਤੇ ਗੈਰ ਕਾਨੂੰਨੀ ਮਾਈਨਿੰਗ ਦੇ ਦੋਸ਼ ਲਾਏ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ