ਫੈਸਲਾ ਦੇਣ ਵਾਲੇ ਜੱਜ ਨੂੰ ਹਟਾਉਣ ਦੀ ਕੀਤੀ ਮੰਗ

Demand, Decision, Maker, Judge

ਨਵੀਂ ਦਿੱਲੀ, ਏਜੰਸੀ

ਲੋਕ ਸਭਾ ‘ਚ ਮੈਂਬਰਾਂ ਨੇ ਅਨੁਸੂਚਿਤ ਜਾਤੀ-ਜਨਜਾਤੀ (ਐੱਸਸੀ-ਐੱਸਟੀ) ਅੱਤਿਆਚਾਰ ਰੋਕੂ ਕਾਨੂੰਨ ਨੂੰ ਕਮਜ਼ੋਰ ਕਰਨ ਸਬੰਧੀ ਫੈਸਲਾ ਦੇਣ ਵਾਲੇ ਜੱਜ ਨੂੰ ਕੌਮੀ ਹਰਿਤ ਅਥਾਰਟੀਕਰਨ (ਐਨਜੀਟੀ) ਦਾ ਪ੍ਰਧਾਨ ਬਣਾਏ ਜਾਣ ਦਾ ਵਿਰੋਧ ਕਰਦਿਆਂ ਉਨ੍ਹਾਂ ਨੂੰ ਤੁਰੰਤ ਇਸ ਅਹੁਦੇ ਤੋਂ ਹਟਾਉਣ ਦੀ ਅੱਜ ਮੰਗ ਕੀਤੀ ਕਾਂਗਰਸੀ ਕੇ. ਕੇ. ਸੁਰੇਸ਼ ਨੇ ਸਿਫ਼ਰ ਕਾਲ ‘ਚ ਇਹ ਮਾਮਲਾ ਚੁੱਕਿਆ ਤੇ ਕਿਹਾ ਕਿ ਸਰਕਾਰ ਨੇ ਦੇਸ਼ ਦੀ ਵੱਡੀ ਆਬਾਦੀ ਨੂੰ ਸੁਰੱਖਿਆ ਦੇਣ ਵਾਲੇ ਕਾਨੂੰਨ ਨੂੰ ਕਮਜ਼ੋਰ ਕਰਨ ਸਬੰਧੀ ਫੈਸਲਾ ਦੇਣ ਵਾਲੇ ਜੱਜ ਨੂੰ ਸੇਵਾ ਮੁਕਤ ਹੋਣ ਤੋਂ ਬਾਅਦ ਪੁਰਸਕਾਰ ਦੇ ਕੇ ਐਨਜੀਟੀ ਦਾ ਪ੍ਰਧਾਨ ਬਣਾਇਆ ਗਿਆ ਹੈ ਉਨ੍ਹਾਂ ਕਿਹਾ ਕਿ ਉਹ ਸੰਘ ਦੀ ਵਿਚਾਰਧਾਰਾ ਨਾਲ ਸਬੰਧ ਰੱਖਦੇ ਹਨ, ਇਸ ਲਈ ਉਨ੍ਹਾਂ ਨੂੰ ਇਹ ਸਨਮਾਨ ਦਿੱਤਾ ਗਿਆ ਹੈ ਕਾਂਗਰਸ ਦੇ ਮਲਿਕਅਰਜੁਨ ਖੜਗੇ ਨੇ ਵੀ ਇਹ ਮਾਮਲਾ ਚੁੱਕਿਆ ਤੇ ਦੋਸ਼ ਲਾਇਆ ਕਿ ਸਰਕਾਰ ਐੱਸਸੀ-ਐੱਸਟੀ ਲਈ ਰਾਖਵਾਂਕਰਨ ਨੂੰ ਖਤਮ ਕਰਨਾ ਚਾਹੁੰਦੀ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।