ਸ਼ਾਹ ਸਤਿਨਾਮ ਜੀ ਧਾਮ ਸਰਸਾ ’ਚ ਉਮੜਿਆ ਜਨ ਸੈਲਾਬ

(ਸੱਚ ਕਹੂੰ ਨਿਊਜ਼)। ਬੇਪਰਵਾਹ ਸਾਈਂ ਸ਼ਾਹ ਮਸਤਾਨਾ ਜੀ ਮਹਾਰਾਜ ਦੇ ਪਵਿੱਤਰ ਅਵਤਾਰ ਦਿਹਾੜੇ ‘ਤੇ ਕਰਵਾਏ ਜਾ ਰਹੇ ਪਵਿੱਤਰ ਭੰਡਾਰੇ ਦਾ ਅਲੌਕਿਕ ਨਜ਼ਾਰਾ ਅੱਜ ਸਰਸਾ ਵਿਖੇ ਦੇਖਣ ਨੂੰ ਮਿਲ ਰਿਹਾ ਹੈ। ਜਦੋਂ ਤੁਸੀਂ ਰਾਜਸਥਾਨ ਅਤੇ ਪੰਜਾਬ ਦੀ ਸਰਹੱਦ ‘ਤੇ ਸਥਿਤ ਹਰਿਆਣਾ ਦੇ ਸਰਸਾ ਸ਼ਹਿਰ ਦੇ ਸ਼ਾਹ ਸਤਿਨਾਮ ਜੀ ਮਾਰਗ ‘ਤੇ ਆਉਂਦੇ ਹੋ ਅਤੇ ਉੱਥੋਂ ਤੁਸੀਂ ਡੇਰਾ ਸੱਚਾ ਸੌਦਾ ਵੱਲ ਨਜ਼ਰ ਮਾਰਦੇ ਹੋ। ਸ਼ਾਮ ਦਾ ਸਮਾਂ ਹੈ ਅਤੇ ਸੂਰਜ ਥੋੜੀ ਦੇਰ ਪਹਿਲਾਂ ਹੀ ਡੁੱਬਿਆ ਹੈ। ਸ਼ਾਹ ਸਤਨਾਮ ਜੀ ਮਾਰਗ ‘ਤੇ ਲਾਈਟਾਂ ਜਗਾਈਆਂ ਗਈਆਂ ਹਨ, ਜਿਸ ‘ਚ ਇੰਝ ਲੱਗਦਾ ਹੈ ਜਿਵੇਂ ਅਸਮਾਨ ‘ਚ ਤਾਰਿਆਂ ਦੀ ਚਾਦਰ ਵਿਛਾ ਗਈ ਹੋਵੇ। ਜਿਥੋਂ ਤੱਕ ਨਜ਼ਰ ਜਾਂਦੀ ਹੈ, ਡੇਰਾ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ। ਸ਼ਾਹ ਸਤਿਨਾਮ ਜੀ ਧਾਮ ਸਰਸਾ ਵਿਖੇ ਪੰਡਾਲ ਵਿੱਚ ਲੱਖਾਂ ਦੀ ਗਿਣਤੀ ਵਿੱਚ ਸੰਗਤ ਨਤਮਸਤਕ ਹੋਈ। ਭਾਰੀ ਭੀੜ ਨੂੰ ਦੇਖਦਿਆਂ ਟ੍ਰੈਫਿਕ ਸੇਵਾ, ਪਾਣੀ ਦੀ ਵਿਵਸਥਾ, ਲੰਗਰ ਆਦਿ ਦੇ ਪ੍ਰਬੰਧ ਕੀਤੇ ਗਏ ਹਨ।

sirsa

ਸੋਮਵਾਰ ਰਾਤ ਤੋਂ ਹੀ ਸ਼ਾਹ ਸਤਿਨਾਮ ਜੀ ਧਾਮ ਤੇ ਸ਼ਾਹ ਮਸਤਾਨਾ ਜੀ ਧਾਮ ’ਚ ਸਾਧ-ਸੰਗਤ ਦੇ ਆਉਣ ਦਾ ਸਿਲਸਿਲਾ ਸ਼ੁਰੂ ਹੋ ਗਿਆ ਸੀ, ਜੋ ਕਿ ਲਗਾਤਾਰ ਜਾਰੀ ਹੈ। ਭੰਡਾਰੇ ਦੀ ਸ਼ੁਰੂਆਤ ਤੋਂ ਪਹਿਲਾਂ ਹੀ ਪੂਰਾ ਪੰਡਾਲ ਸਾਧ-ਸੰਗਤ ਨਾਲ ਪੂਰੀ ਤਰ੍ਹਾਂ ਭਰ ਚੁੱਕਿਆ ਹੈ। ਇਸ ਦੇ ਨਾਲ ਹੀ ਦਰਬਾਰ ਵੱਲ ਆਉਣ ਸਾਰੇ ਮਾਰਗਾਂ ’ਤੇ ਜਿੱਥੋਂ ਤੱਕ ਨਜ਼ਰ ਦੌੜ ਰਹੀ ਹੈ, ਸਾਧ-ਸੰਗਤ ਦਾ ਇਕੱਠ ਨਜ਼ਰ ਆ ਰਿਹਾ ਹੈ।

ਵੱਖ-ਵੱਖ ਮਾਰਗਾਂ ’ਤੇ ਕਈ-ਕਈ ਕਿਲੋਮੀਟਰਾਂ ਤੱਕ ਸਾਧ-ਸੰਗਤ ਦੇ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਨਜ਼ਰ ਆ ਰਹੀਆਂ। ਇਸ ਸ਼ੁੱਭ ਮੌਕੇ ’ਤੇ ਡੇਰਾ ਸੱਚਾ ਸੌਦਾ ਦੇ ਸ਼ਰਧਾਲੂ ਆਪਣੀਆਂ ਰਵਾਇਤੀ ਪੁਸ਼ਾਕਾਂ ਅਤੇ ਸੰਗੀਤਕ ਸਾਜ਼ਾਂ ’ਤੇ ਨੱਚਦੇ ਹੋਏ ਸਤਿਸੰਗ ਪੰਡਾਲ ’ਚ ਪਹੁੰਚ ਰਹੇ ਹਨ ਅਤੇ ਇੱਕ-ਦੂੁਜੇ ਨੂੰ ਵਧਾਈਆਂ ਦੇ ਕੇ ਖੁਸ਼ੀ ਮਨਾ ਰਹੇ ਹਨ।

ਦੱਸ ਦੇਈਏ ਕਿ ਪੂਜਨੀਕ ਸਾਈਂ ਬੇਪਰਵਾਹ ਸ਼ਾਹ ਮਸਤਾਨਾ ਜੀ ਮਹਾਰਾਜ ਦੇ 131ਵੇਂ ਪਵਿੱਤਰ ਅਵਤਾਰ ਦਿਹਾੜੇ ਦੇ ਸ਼ੁਭ ਮੌਕੇ ‘ਤੇ ਡੇਰਾ ਸੱਚਾ ਸੌਦਾ ਦੀ ਸਮੁੱਚੀ ਸਾਧ-ਸੰਗਤ ਵਿੱਚ ਭਾਰੀ ਉਤਸ਼ਾਹ ਹੈ ਅਤੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਅਗਵਾਈ ’ਚ ਸ਼ਾਹ ਸਤਿਨਾਮ ਜੀ ਧਾਮ, ਸਰਸਾ, ਮਾਰਸ਼ਲ ਪਿੱਚ, ਕੰਕਰ ਖੇੜਾ, ਮੇਰਠ, ਯੂ.ਪੀ., ਵਿਦਿਆ ਸਾਗਰ ਸਟੇਡੀਅਮ, ਜੈਪੁਰ ਅਤੇ ਸ਼ਾਹ ਸਤਿਨਾਮ ਜੀ ਕ੍ਰਿਪਾ ਸਾਗਰ ਧਾਮ ਬੀਕਾਨੇਰ ਤੋਂ ਇਲਾਵਾ ਕਈ ਥਾਵਾਂ ‘ਤੇ ਪਵਿੱਤਰ ਭੰਡਾਰਾ ਮਨਾ ਰਹੀ ਹੈ।

ਅਣਗਿਣਤ ਮਾਨਵਤਾ ਭਲਾਈ ਦੇ ਵਿਸ਼ਵ ਕੀਰਤੀਮਾਨ

ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੇ ਕਰੋੜਾਂ ਲੋਕਾਂ ਨੂੰ ਬੁਰਾਈਆਂ ਦੀ ਦਲਦਲ ’ਚੋਂ ਕੱਢ ਕੇ ਮਾਨਵਤਾ, ਸੱਚਾਈ ਤੇ ਨੇਕੀ ਦੇ ਮਾਰਗ ’ਤੇ ਚਲਾਇਆ ਪੂਜਨੀਕ ਗੁਰੂ ਜੀ ਨੇ 143 ਮਾਨਵਤਾ ਭਲਾਈ ਕਾਰਜ ਸ਼ੁਰੂ ਕਰਕੇ ਸਮਾਜਿਕ ਤੇ ਨੈਤਿਕ ਕ੍ਰਾਂਤੀ ਦਾ ਆਗਾਜ ਕੀਤਾ ਜੋ ਅੱਜ ਪੂਰੀ ਦੁਨੀਆ ਲਈ ਪ੍ਰੇਰਨਾ ਸਰੋਤ ਹੈ ਮਾਨਵਤਾ ਭਲਾਈ ਕਾਰਜਾਂ ’ਚ ਅੱਜ ਡੇਰਾ ਸੱਚਾ ਸੌਦਾ ਦੇ ਨਾਂਅ ਇੱਕ ਜਾਂ ਦੋ ਨਹੀ ਸਗੋਂ ਗਿੰਨੀਜ਼ ਵਰਲਡ ਰਿਕਾਰਡ ਤੇ ਏਸ਼ੀਆ ਬੁੱਕ ਆਫ ਸਮੇਤ 76 ਰਿਕਾਰਡ ਦਰਜ ਹਨ ਹੁਣ ਤੱਕ ਮਿਲੇ ਕੀਰਤੀਮਾਨਾਂ ’ਚੋਂ ਪੂਜਨੀਕ ਗੁਰੂ ਜੀ ਦੇ ਨਾਂਅ ਖੂਨਦਾਨ, ਅੱਖਾਂ ਦਾਨ, ਮਹਾਂ ਸਫਾਈ ਅਭਿਆਨ, ਬੂਟੇ ਲਾਉਣ ਸਮੇਤ ਵੱਖ-ਵੱਖ ਖੇਤਰਾਂ ’ਚ ਰਿਕਾਰਡ ਦਰਜ ਹਨ

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here