ਡੇਰਾ ਸੱਚਾ ਸੌਦਾ ਦੀ ਸਾਧ ਸੰਗਤ ਨੇ ਗੁਰੂ ਪੂਰਨਿਮਾ ‘ਤੇ 50 ਹਜ਼ਾਰ ਤੋਂ ਵੱਧ ਪਰਿਵਾਰਾਂ ਨੂੰ ਵੰਡਿਆ ਰਾਸ਼ਨ

0
557

ਡੇਰਾ ਸੱਚਾ ਸੌਦਾ ਦੀ ਸਾਧ ਸੰਗਤ ਨੇ ਗੁਰੂ ਪੂਰਨਿਮਾ ‘ਤੇ 50 ਹਜ਼ਾਰ ਤੋਂ ਵੱਧ ਪਰਿਵਾਰਾਂ ਨੂੰ ਵੰਡਿਆ ਰਾਸ਼ਨ

ਸਰਸਾ। “ਸਭ ਧਰਤੀ ਕਾਗ਼ਜ਼ ਕਰੂੰ,ਲਿਖਨੀ ਸਭ ਬਨਰਾਏ, ਸੱਤ ਸਮੁੰਦਰ ਮਸਿ ਕਰੂੰ, ਗੁਰੂ ਗੁਣ ਲਿਖਿਆ ਨਾ ਜਾਏ। ਡੇਰਾ ਸੱਚਾ ਸੌਦਾ ਦੀ ਸਾਧ ਸੰਗਤ ਨੇ ਮਾਨਵਤਾ ਭਲਾਈ ਦੇ ਕਾਰਜਾਂ ਨਾਲ ਗੁਰੂ ਪੁਨਿਆ ਦਿਵਸ ਮਨਾਇਆ। ਇਸ ਮੌਕੇ ਡੇਰਾ ਸੱਚਾ ਸੌਦਾ ਦੇ ਸੀਨੀਅਰ ਵਾਈਸ ਚੇਅਰਮੈਨ ਡਾ. ਪੀਆਰ ਨੈਨ ਇੰਸਾਂ ਨੇ ਦੱਸਿਆ ਕਿ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪ੍ਰੇਰਣਾ ਸਦਕਾ ਮਨੁੱਖ ਚੰਗੇ ਕੰਮਾਂ ਵਿਚ ਅੱਗੇ ਵੱਧ ਰਿਹਾ ਹੈ, ਇਸੇ ਤਰਤੀਬ ਵਿਚ ਸ਼ਨੀਵਾਰ ਨੂੰ ਦੇਸ਼ ਵਿਦੇਸ਼ ਦੀਆਂ ਸਾਧ ਸੰਗਤ ਨੇ ਸ਼ੁਭ ਅਵਸਰ ਤੇ ਵਰਤ ਰੱਖਿਆ 50,000 ਤੋਂ ਵੱਧ ਗਰੀਬ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਦਿੱਤਾ।

ਪੂਜਨੀਕ ਗੁਰੂ ਜੀ ਦੀ ਪਾਵਨ ਪਵਿੱਤਰ ਹਾਜ਼ਰੀ ਵਿੱਚ, ਡੇਰਾ ਸੱਚਾ ਸੌਦਾ ਦੀ ਸਾਧ ਸੰਗਤ ਲਗਾਤਾਰ 135 ਮਾਨਵਤਾ ਭਲਾਈ ਕਾਰਜ ਕਰ ਰਹੀ ਹੈ, ਜਿਨਾਂ ਵਿੱਚ ਲੋੜਵੰਦਾਂ ਨੂੰ ਰਾਸ਼ਨ ਦੇਣਾ, ਗਰੀਬ ਪਰਿਵਾਰਾਂ ਲਈ ਮਕਾਨ ਬਣਾਉਣਾ, ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ ਵਿੱਚ ਵਿੱਤੀ ਸਹਾਇਤਾ ਦੇਣਾ, ਸ਼ਾਮਲ ਹੈ। ਵੇਸਵਾ ਵ੍ਰੀਤੀ ਵਿੱਚ ਫਸੀਆਂ ਕੁੜੀਆਂ ਨੂੰ ਦਲਦਲ ਵਿੱਚੋਂ ਬਾਹਰ ਕੱਢਣਾ ਅਤੇ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਉਣਾ, ਉਨ੍ਹਾਂ ਨੂੰ ਭਰੂਣ ਹੱਤਿਆ ਨਾ ਕਰਨ, ਖੂਨਦਾਨ, ਅੱਖਾਂ ਦਾਨ ਕਰਨ ਅਤੇ ਮੌਤ ਤੋਂ ਬਾਅਦ ਦੇਹ ਦਾਨ ਕਰਨ ਆਦਿ ਬਾਰੇ ਜਾਗਰੂਕ ਕਰਨਾ ਸ਼ਾਮਲ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagramlinkedin , YouTube‘ਤੇ ਫਾਲੋ ਕਰੋ