ਚੋਣ ਜਾਪਤਾ ਦੇ ਬਾਵਜੂਦ 92 ਲੱਖ 50 ਹਜ਼ਾਰ ਰੁਪਏ ਬਰਾਮਦ

0

ਪਟਿਆਲਾ । ਪਟਿਆਲਾ ਜ਼ਿਲੇ ‘ਚ ਚੋਣ ਜ਼ਾਬਤਾ ਲਾਗੂ ਹੋਣ ਦੇ ਬਾਵਜੂਦ ਪੁਲਸ ਨੇ 92 ਲੱਖ 50 ਹਜ਼ਾਰ ਰੁਪਏ ਦੀ ਨਕਦੀ ਸਣੇ ਇਕ ਨੌਜਵਾਨ ਨੂੰ ਕਾਬੂ ਕੀਤਾ ਹੈ। ਪੁਲਸ ਨੇ ਕਾਬੂ ਕੀਤੇ ਨੌਜਵਾਨ ਖਿਲਾਫ ਮਾਮਲਾ ਦਰਜ ਕਰਕੇ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਸਿਵਲ ਪ੍ਰਸ਼ਾਸਨ ਅਤੇ ਪੁਲਸ ਨੇ ਪਾਤੜਾ ਵਿਖੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਉਨ੍ਹਾਂ ਨੇ ਦਿੱਲੀ ਤੋਂ ਸੰਗਰੂਰ ਵੱਲ ਆ ਰਹੀ ਇਕ ਗੱਡੀ ਨੂੰ ਰੁਕਣ ਦਾ ਇਸ਼ਾਰਾ ਕੀਤਾ, ਜਿਸ ਨੂੰ 20 ਸਾਲਾ ਲੜਕਾ ਚਲਾ ਰਿਹਾ ਸੀ। ਪੁਲਸ ਵਲੋਂ ਗੱਡੀ ਦੀ ਤਲਾਸ਼ੀ ਲੈਣ ‘ਤੇ ਉਸ ‘ਚੋਂ 92 ਹਜ਼ਾਰ ਤੋਂ ਵੱਧ ਦਾ ਕੈਸ਼ ਬਰਾਮਦ ਕੀਤਾ ਗਿਆ। ਜਦੋਂ ਇਸ ਬਾਰੇ ‘ਚ ਉਸ ਕੋਲੋਂ ਪੁੱਛਿਆ ਗਿਆ ਤਾਂ ਇਸ ਨੌਜਵਾਨ ਨੇ ਕਿਹਾ ਕਿ ਉਸ ਦੇ ਪਿਤਾ ਨੂੰ ਉਸ ਦੇ ਬਾਰੇ ‘ਚ ਪਤਾ ਹੈ। ਫਿਲਹਾਲ ਪੁਲਸ ਨੇ ਇਕ ਕੇਸ ਦੀ ਜਾਣਕਾਰੀ ਇਨਕਮ ਟੈਕਸ ਵਿਭਾਗ ਨੂੰ ਦੇ ਦਿੱਤੀ ਹੈ।੪ ਪੁਲਸ ਤੇ ਇਨਕਮ ਟੈਕਸ ਵਿਭਾਗ ਹੁਣ ਕੇਸ ਦੀ ਜਾਂਚ ਬਾਰੀਕੀ ਨਾਲ ਕਰ ਰਹੀ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।