ਕੱਚੇ ਤੇਲ ਵਿੱਚ ਵਾਧੇ ਦੇ ਬਾਵਜੂਦ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 100 ਵੇਂ ਦਿਨ ਵੀ ਸਥਿਰ ਰਹੀਆਂ

Petrol and Diesel Price Sachkahoon

ਕੱਚੇ ਤੇਲ ਵਿੱਚ ਵਾਧੇ ਦੇ ਬਾਵਜੂਦ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 100 ਵੇਂ ਦਿਨ ਵੀ ਸਥਿਰ ਰਹੀਆਂ

ਨਵੀਂ ਦਿੱਲੀ। ਵਿਸ਼ਵ ਪੱਧਰ ’ਤੇ ਕੱਚੇ ਤੇਲ ਦੀਆਂ ਕੀਮਤਾਂ ਵਿੱਚ 94 ਡਾਲਰ ਪ੍ਰਤੀ ਬੈਰਲ ਤੋਂ ਵੱਧ ਵਧਣ ਦੇ ਬਾਵਜੂਦ (Petrol Diesel Price) ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਅੱਜ ਲਗਾਤਾਰ 100ਵੇਂ ਦਿਨ ਘਰੇਲੂ ਪੱਧਰ ’ਤੇ ਸਥਿਰ ਰਹੀਆਂ। ਕੇਂਦਰ ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ ’ਤੇ ਐਕਸਾਈਜ਼ ਡਿਊਟੀ ਕ੍ਰਮਵਾਰ 5 ਰੁਪਏ ਅਤੇ 10 ਰੁਪਏ ਘਟਾਉਣ ਦੇ ਐਲਾਲ ਤੋਂ ਬਾਅਦ 04 ਨਵੰਬਰ 2021 ਨੂੰ ਈਂਧਨ ਦੀਆਂ ਕੀਮਤਾਂ ਵਿੱਚ ਤੇਜ਼ੀ ਨਾਲ ਕਮੀ ਆਈ ਸੀ। ਇਸ ਤੋਂ ਬਾਅਦ ਸੂਬਾ ਸਰਕਾਰ ਵੱਲੋਂ ਵੈਲਿਊ ਐਡਿਡ ਟੈਕਸ (ਵੈਟ) ਘਟਾਉਣ ਦੇ ਫੈਸਲੇ ਤੋਂ ਬਾਅਦ ਰਾਜਧਾਨੀ ਦਿੱਲੀ ਵਿੱਚ ਵੀ ਵੈਟ ਘਟਾਉਣ ਦਾ ਫੈਸਲਾ ਕੀਤਾ ਗਿਆ। ਇਸ ਤੋਂ ਬਾਅਦ ਰਾਜਧਾਨੀ ਵਿੱਚ 02 ਦਸੰਬਰ 2021 ਨੂੰ ਪੈਟਰੋਲ ਕਰੀਬ ਅੱਠ ਰੁਪਏ ਸਸਤਾ ਹੋ ਗਿਆ। ਹਾਲਾਂਕਿ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ।

ਕੇਂਦਰ ਵੱਲੋਂ ਐਕਸਾਈਜ਼ ਡਿਊਟੀ ਵਿੱਚ ਕਟੌਤੀ ਕਰਨ ਤੋਂ ਬਾਅਦ ਜ਼ਿਆਦਾਤਰ ਰਾਜ ਸਰਕਾਰਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੇ ਵੀ ਪੈਟਰੋਲ ਅਤੇ ਡੀਜ਼ਲ ’ਤੇ ਵੈਲਿਊ ਐਡਿਡ ਟੈਕਸ (ਵੈਟ) ਨੂੰ ਘਟਾ ਦਿੱਤਾ ਸੀ, ਜਿਸ ਨਾਲ ਆਮ ਲੋਕਾਂ ਨੂੰ ਵੱਡੀ ਰਾਹਤ ਮਿਲੀ ਸੀ। ਸਿੰਗਾਪੁਰ ਵਿੱਚ ਅੱਜ ਸਵੇਰੇ ਲੰਡਨ ਬ੍ਰੈਂਟ ਕਰੂਡ 94.44 ਡਾਲਰ ਪ੍ਰਤੀ ਬੈਰਲ ਅਤੇ ਅਮਰੀਕੀ ਕਰੂਡ 4.47 ਫੀਸਦੀ ਵੱਧ ਕੇ 93.90 ਡਾਲਰ ਪ੍ਰਤੀ ਬੈਰਲ ’ਤੇ ਕਾਰੋਬਾਰ ਕਰ ਰਿਹਾ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੀ ਰੋਜ਼ਾਨਾ ਸਮੀਖਿਆ ਕੀਤੀ ਜਾਂਦੀ ਹੈ ਅਤੇ ਉਸ ਦੇ ਆਧਾਰ ’ਤੇ ਰੋਜ਼ਾਨਾ ਸਵੇਰੇ 6 ਵਜੇ ਤੋਂ ਨਵੀਆਂ ਕੀਮਤਾਂ ਲਾਗੂ ਕੀਤੀਆਂ ਜਾਂਦੀਆਂ ਹਨ।

ਅੱਜ ਦੇਸ਼ ਦੇ ਚਾਰ ਵੱਡੇ ਮਹਾਂਨਗਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਇਸ ਤਰ੍ਹਾਂ ਰਹੀਆਂ:

ਮਹਾਂਨਗਰ                  ਪੈਟਰੋਲ               ਡੀਜ਼ਲ (ਰੁਪਏ ਪ੍ਰਤੀ ਲੀਟਰ)

ਦਿੱਲੀ                       95.41                         86.67
ਕੋਲਕਾਤਾ                   104.67                        89.79
ਮੁੰਬਈ                      109.98                        94.14
ਚੇਨਈ                      101.40                        91.43

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ