ਡੀਜਲ ਲਗਾਤਾਰ ਦੂਜੇ ਦਿਨ ਮਹਿੰਗਾ

0
Petrol, Diesel, Low

ਡੀਜਲ ਲਗਾਤਾਰ ਦੂਜੇ ਦਿਨ ਮਹਿੰਗਾ

ਨਵੀਂ ਦਿੱਲੀ। ਦੇਸ਼ ‘ਚ ਡੀਜ਼ਲ ਦੀਆਂ ਕੀਮਤਾਂ ਵਿਚ ਲਗਾਤਾਰ ਦੂਜੇ ਦਿਨ ਤੇਜ਼ੀ ਆਈ, ਜਦੋਂਕਿ ਪੈਟਰੋਲ ਦੀ ਕੀਮਤ ਲਗਾਤਾਰ 19 ਵੇਂ ਦਿਨ ਸਥਿਰ ਰਹੀ। ਦੇਸ਼ ਦੀ ਸਭ ਤੋਂ ਵੱਡੀ ਤੇਲ ਮਾਰਕੀਟਿੰਗ ਕੰਪਨੀ ਇੰਡੀਅਨ ਆਇਲ ਕਾਰਪੋਰੇਸ਼ਨ ਦੇ ਅਨੁਸਾਰ, ਡੀਜ਼ਲ ਅੱਜ 17 ਪੈਸੇ ਵੱਧ ਕੇ 81.52 ਰੁਪਏ ਪ੍ਰਤੀ ਲੀਟਰ ਦੇ ਨਵੇਂ ਰਿਕਾਰਡ ਪੱਧਰ ‘ਤੇ ਪਹੁੰਚ ਗਿਆ ਹੈ। ਮੁੰਬਈ ‘ਚ ਇਹ 15 ਪੈਸੇ ਚੜ੍ਹ ਕੇ 79.71 ਰੁਪਏ ਪ੍ਰਤੀ ਲੀਟਰ ਹੋ ਗਿਆ, ਜੋ ਹੁਣ ਤਕ ਦੀ ਸਭ ਤੋਂ ਉੱਚੀ ਕੀਮਤ ਹੈ।

Petrol

ਕੋਲਕਾਤਾ ਅਤੇ ਚੇਨਈ ਵਿੱਚ ਵੀ ਡੀਜ਼ਲ ਦੀਆਂ ਕੀਮਤਾਂ ਇਤਿਹਾਸਕ ਉੱਚਾਈਆਂ ਦੇ ਨੇੜੇ ਪਹੁੰਚ ਗਈਆਂ ਹਨ। ਕੋਲਕਾਤਾ ‘ਚ ਡੀਜ਼ਲ 18 ਪੈਸੇ ਚੜ੍ਹ ਕੇ 76.67 ਰੁਪਏ ਅਤੇ ਚੇਨਈ ਵਿਚ 13 ਪੈਸੇ ਵਧ ਕੇ 78.50 ਰੁਪਏ ਪ੍ਰਤੀ ਲੀਟਰ ‘ਤੇ ਵਿਕਿਆ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ