Breaking News

ਮੰਤਰੀਮੰਡਲ ਨੂੰ ਲੈ ਕੇ ਦੂਜੇ ਦਿਨ ਵੀ ਵਿਚਾਰ ਵਟਾਂਦਰਾ ਜਾਰੀ

Discussion, On Cabinet Meeting, For Second Day

ਗਹਿਲੋਤ ਨੂੰ ਮੁੱਖ ਮੰਤਰੀ ਬਣੇ ਨੂੰ ਹੋ ਗਿਆ ਹੈ ਹਫ਼ਤਾ

ਜੈਪੁਰ, ਏਜੰਸੀ। ਰਾਜਸਥਾਨ ‘ਚ ਮੁੱਖ ਮੰਤਰੀ ਅਸ਼ੋਕ ਗਹਿਲੋਤ ਦੇ ਸਹੁੰ ਚੁੱਕੇ ਨੂੰ ਕਰੀਬ ਇੱਕ ਹਫਤਾ ਹੋਣ ਜਾ ਰਿਹਾ ਹੈ ਪਰ ਅਜੇ ਕਾਂਗਰਸ ਸਰਕਾਰ ਦੇ ਮੰਤਰੀਮੰਡਲ ਦਾ ਗਠਨ ਨਹੀਂ ਹੋ ਸਕਿਆ ਹੈ ਅਤੇ ਇਸ ਲਈ ਦਿੱਲੀ ‘ਚ ਵਿਚਾਰ ਵਟਾਂਦਰਾ ਕੀਤਾ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਸ੍ਰੀ ਗਹਿਲੋਤ , ਉਪ ਮੁੱਖ ਮੰਤਰੀ ਸਚਿਨ ਪਾਇਲਟ, ਰਾਜ ‘ਚ ਪਾਰਟੀ ਪ੍ਰਧਾਨ ਅਵਿਨਾਸ਼ ਪਾਂਡੇ ਅਤੇ ਹੋਰ ਸੀਨੀਅਰ ਨੇਤਾਵਾਂ ਦਰਮਿਆਨ ਮੰਤਰੀਮੰਡਲ ‘ਚ ਸ਼ਾਮਲ ਕੀਤੇ ਜਾਣ ਵਾਲੇ ਵਿਧਾਇਕਾਂ ਦੇ ਨਾਵਾਂ ‘ਤੇ ਦਿੱਲੀ ‘ਚ ਅੱਜ ਦੂਜੇ ਦਿਨ ਵੀ ਵਿਚਾਰ ਵਟਾਂਦਰਾ ਜਾਰੀ ਹੈ ਅਤੇ ਬਾਅਦ ਦੁਪਹਿਰ ਕਰੀਬ ਸਾਢੇ ਤਿੰਨ ਵਜੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨਾਲ ਬੈਠਕ ਹੋਵੇਗੀ ਜਿਸ ਤੋਂ ਬਾਅਦ ਮੰਤਰੀਮੰਡਲ ਬਾਰੇ ਫੈਸਲਾ ਸਾਹਮਣੇ ਆਉਣ ਦੀ ਸੰਭਾਵਨਾ ਹੈ।

ਮੰਤਰੀਮੰਡਲ ਨੂੰ ਲੈ ਕੇ ਚਰਚਾ ਕਰਨ ਲਈ ਸ੍ਰੀ ਗਹਿਲੋਤ ਅਤੇ ਸ੍ਰੀ ਪਾਇਲਟ ਅਤੇ ਕਈ ਵਿਧਾਇਕ ਦੋ ਦਿਨ ਤੋਂ ਦਿੱਲੀ ‘ਚ ਹਨ ਅਤੇ ਬੈਠਕਾਂ ਦਾ ਦੌਰ ਜਾਰੀ ਹੈ। ਇਹਨਾ ਆਗੂਆਂ ਦੀ ਸ਼ੁੱਕਰਵਾਰ ਨੂੰ ਸ੍ਰੀ ਗਾਂਧੀ ਨਾਲ ਬੈਠਕ ਨਾ ਹੋ ਸਕਣ ਕਾਰਨ ਮੰਤਰੀਮੰਡਲ ਨੂੰ ਲੈ ਕੇ ਕੋਈ ਫੈਸਲਾ ਨਹੀਂ ਹੋ ਸਕਿਆ।

ਜਿਕਰਯੋਗ ਹੈ ਕਿ ਪਿਛਲੀ 17 ਦਸੰਬਰ ਨੂੰ ਸ੍ਰੀ ਗਹਿਲੋਤ ਨੇ ਮੁੱਖ ਮੰਤਰੀ ਅਤੇ ਸ੍ਰੀ ਪਾਇਲਟ ਨੇ ਉਪ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸੀ। ਇਸ ਤੋਂ ਬਾਅਦ ਗਹਿਲੋਤ ਸਰਕਾਰ ਨੇ ਆਈਐਸਐਸ ਅਤੇ ਆਈਪੀਐਸ ਅਧਿਕਾਰੀਆਂ ਦੇ ਤਬਾਦਲੇ ਸਮੇਤ ਕਈ ਵੱਡੇ ਅਹੁਦਿਆਂ ‘ਤੇ ਨਿਯੁਕਤੀਆਂ ਕੀਤੀਆਂ ਹਨ ਉਥੇ ਚੋਣ ‘ਚ ਕੀਤੇ ਕਿਸਾਨਾਂ ਦੇ ਕਰਜ਼ਾ ਮੁਆਫੀ ਦੇ ਵਾਅਦੇ ਨੂੰ ਨਿਭਾਉਂਦੇ ਹੋਏ ਕਰਜ਼ ਮੁਆਫ ਕਰਨ ਬਾਰੇ ਫੈਸਲਾ ਵੀ ਲੈ ਲਿਆ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਪ੍ਰਸਿੱਧ ਖਬਰਾਂ

To Top