ਚੱਲਣ ਫਿਰਨ ਤੋਂ ਅਸਮਰੱਥ ਲੋਕਾਂ ਨੂੰ ਵਾਕਰ ਤੇ ਸੋਟੀਆਂ ਵੰਡ ਕੇ ਮਨਾਇਆ ਪਵਿੱਤਰ ਪਵਿੱਤਰ ਗੁਰਗੱਦੀ ਦਿਵਸ

0

ਪਵਿੱਤਰ ਮਹੀਨੇ ਵਿੱਚ ਪਹਿਲਾਂ ਵੀ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਤੇ ਖੂਨਦਾਨ ਕੈਂਪ ਲਾਇਆ ਗਿਆ ਸੀ

ਮਲੋਟ, (ਮਨੋਜ)। ਬਲਾਕ ਮਲੋਟ ਦੀ ਸਾਧ-ਸੰਗਤ ਡੇਰਾ ਸੱਚਾ ਸੌਦਾ ਨਾਲ ਜੁੜੇ ਸਾਰੇ ਹੀ ਪਵਿੱਤਰ ਦਿਵਸ ਮਾਨਵਤਾ ਭਲਾਈ ਦੇ ਕਾਰਜ ਕਰਕੇ ਹੀ ਮਨਾਉਂਦੀ ਹੈ ਕਿਉਂਕਿ ਪੂਜਨੀਕ ਗੁਰੂ ਜੀ ਨੇ ਹਰ ਸਮੇਂ ਸਮੂਹ ਸਾਧ-ਸੰਗਤ ਨੂੰ ਸਿਰਫ਼ ਤੇ ਸਿਰਫ਼ ਮਾਨਵਤਾ ਭਲਾਈ ਦਾ ਹੀ ਪਾਠ ਪੜ੍ਹਾਇਆ ਹੈ ਅਤੇ ਪੂਜਨੀਕ ਗੁਰੂ ਜੀ ਦੁਆਰਾ ਮਾਨਵਤਾ ਭਲਾਈ ਦੇ ਕਾਰਜਾਂ ਦੀ ਪ੍ਰੇਰਨਾ ‘ਤੇ ਚੱਲਦੇ ਹੋਏ ਬਲਾਕ ਮਲੋਟ ਦੇ ਸੇਵਾਦਾਰ ਵੀ 134 ਮਾਨਵਤਾ ਭਲਾਈ ਕਾਰਜਾਂ ਨੂੰ ਵਧ-ਚੜ੍ਹ ਕੇ ਕਰਕੇ ਲੋੜਵੰਦਾਂ ਦੀ ਮੱਦਦ ਕਰ ਰਹੇ ਹਨ। ਇਸੇ ਕੜੀ ਤਹਿਤ ਬਲਾਕ ਮਲੋਟ ਦੀ ਸਾਧ-ਸੰਗਤ ਨੇ 23 ਸਤੰਬਰ ਪਵਿੱਤਰ ਗੁਰਗੱਦੀ ਦਿਵਸ (ਮਹਾਂਪਰਉਪਕਾਰ ਦਿਵਸ) ਦੀ ਖੁਸ਼ੀ ਚੱਲਣ ਫਿਰਣ ਤੋਂ ਅਸਮਰੱਥ ਲੋਕਾਂ ਨੂੰ ਵਾਕਰ ਅਤੇ ਸੋਟੀਆਂ ਵੰਡ ਕੇ ਮਨਾਈ।

ਜਾਣਕਾਰੀ ਦਿੰਦੇ ਬਲਾਕ ਮਲੋਟ ਦੇ ਜਿੰਮੇਵਾਰ ਰਮੇਸ਼ ਠਕਰਾਲ ਇੰਸਾਂ, ਅਮਰਜੀਤ ਸਿੰਘ ਬਿੱਟਾ ਇੰਸਾਂ, ਪ੍ਰਦੀਪ ਇੰਸਾਂ, ਸ਼ੰਭੂ ਇੰਸਾਂ, ਭੰਗੀਦਾਸ ਵਿਕਾਸ ਕਾਮਰਾ ਇੰਸਾਂ, ਸੇਵਾਦਾਰ ਰਿੰਕੂ ਇੰਸਾਂ ਨੇ ਦੱਸਿਆ ਕਿ ਸਾਧ-ਸੰਗਤ ਡੇਰਾ ਸੱਚਾ ਸੌਦਾ ਨਾਲ ਜੁੜਿਆ ਹਰ ਖ਼ਾਸ ਦਿਵਸ ਮਾਨਵਤਾ ਭਲਾਈ ਦੇ ਕਾਰਜ ਕਰਕੇ ਹੀ ਮਨਾਉਂਦੀ ਹੈ ਕਿਉਂਕਿ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੇ ਸਾਧ-ਸੰਗਤ ਨੂੰ ਮਾਨਵਤਾ ਭਲਾਈ ਦੇ ਕਾਰਜ ਕਰਨ ਲਈ ਹੀ ਹਰ ਸਮੇਂ ਪ੍ਰੇਰਿਤ ਕੀਤਾ ਹੈ ਅਤੇ ਇਨਾਂ ਵਚਨਾਂ ‘ਤੇ ਅਮਲ ਕਰਦੇ ਹੋਏ ਬਲਾਕ ਮਲੋਟ ਦੀ ਸਾਧ-ਸੰਗਤ ਨੇ ਪਵਿੱਤਰ ਗੁਰਗੱਦੀ ਦਿਵਸ (ਮਹਾਂਪਰਉਪਕਾਰ ਦਿਵਸ) ਚੱਲਣ ਫਿਰਣ ਤੋਂ ਅਸਮਰੱਥ 13 ਲੋਕਾਂ ਨੂੰ ਵਾਕਰ ਅਤੇ ਸੋਟੀਆਂ ਵੰਡ ਕੇ ਮਨਾਇਆ। ਉਨਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਪਵਿੱਤਰ ਸਤੰਬਰ ਮਹੀਨੇ ਦੀ ਸ਼ੁਰੂਆਤ ਮੌਕੇ 34 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਅਤੇ 20 ਸਤੰਬਰ ਨੂੰ ਖੂਨਦਾਨ ਕੈਂਪ ਲਗਾ ਕੇ 101 ਯੂਨਿਟ ਖੂਨਦਾਨ ਵੀ ਕੀਤਾ ਗਿਆ। ਇਸ ਮੌਕੇ ਬਾਲ ਕ੍ਰਿਸ਼ਨ ਵੀ ਮੌਜ਼ੂਦ ਸਨ।

ਭਲਾਈ ਕਾਰਜਾਂ ਲਈ ਸਮੂਹ ਸੇਵਾਦਾਰ ਵਧਾਈ ਦੇ ਪਾਤਰ : ਅਸੀਜਾ

ਬਲਾਕ ਮਲੋਟ ਦੀਆਂ ਸਮੂਹ ਸਮਾਜਸੇਵੀ ਅਤੇ ਧਾਰਮਿਕ ਜੱਥੇਬੰਦੀਆਂ ਦੇ ਕੋਆਰਡੀਨੇਟਰ ਮਨੋਜ ਅਸੀਜਾ ਨੇ ਕਿਹਾ ਕਿ ਡੇਰਾ ਸੱਚਾ ਸੌਦਾ ਬਲਾਕ ਮਲੋਟ ਦੇ ਸੇਵਾਦਾਰਾਂ ਦੀ ਜੇਕਰ ਮਾਨਵਤਾ ਭਲਾਈ ਕਾਰਜਾਂ ਨੂੰ ਲੈ ਕੇ ਗੱਲ ਕੀਤੀ ਜਾਵੇ ਤਾਂ ਸਾਰੇ ਹੀ ਸੇਵਾਦਾਰ ਵਧਾਈ ਦੇ ਪਾਤਰ ਹਨ। ਉਨ੍ਹਾਂ ਕਿਹਾ ਕਿ ਪੂਜਨੀਕ ਗੁਰੂ ਜੀ ਦੀ ਪ੍ਰੇਰਨਾ ਅਨੁਸਾਰ ਲਗਾਤਾਰ ਸੇਵਾਦਾਰਾਂ ਵੱਲੋਂ ਮਾਨਵਤਾ ਭਲਾਈ ਕਾਰਜ ਕਰਨੇ ਜਿਵੇਂ ਲੋੜਵੰਦਾਂ ਨੂੰ ਰਾਸ਼ਨ, ਲੋੜਵੰਦ ਪਰਿਵਾਰ ਦੀ ਲੜਕੀ ਦੀ ਸ਼ਾਦੀ ‘ਚ ਸਹਿਯੋਗ, ਲੋੜਵੰਦ ਮਰੀਜ਼ ਦੀ ਸਹਾਇਤਾ, ਖੂਨਦਾਨ ਕੈਂਪ ਲਾਉਣੇ ਸ਼ਲਾਘਾਯੋਗ ਹਨ। ਉਨ੍ਹਾਂ ਪੂਜਨੀਕ ਗੁਰੂ ਜੀ ਅਤੇ ਸੇਵਾਦਾਰਾਂ ਨੂੰ ਪਵਿੱਤਰ ਗੁਰਗੱਦੀ ਦਿਵਸ ਦੀ ਵਧਾਈ ਦਿੱਤੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.